ਸਾਰਗ ਮਹਲਾ ੪ ॥
Saarang, Fourth Mehl:
ਮੇਰਾ ਮਨੁ ਰਾਮ ਨਾਮਿ ਮਨੁ ਮਾਨੀ ॥
ਹੇ ਭਾਈ! (ਜਦੋਂ ਤੋਂ) ਗੁਰੂ ਨੇ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਕਰ ਦਿੱਤਾ ਹੈ,
My mind is pleased and appeased by the Name of the Lord.
ਮੇਰੈ ਹੀਅਰੈ ਸਤਿਗੁਰਿ ਪ੍ਰੀਤਿ ਲਗਾਈ ਮਨਿ ਹਰਿ ਹਰਿ ਕਥਾ ਸੁਖਾਨੀ ॥੧॥ ਰਹਾਉ ॥
(ਤਦੋਂ ਤੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਮੇਰੇ ਮਨ ਵਿਚ ਪਿਆਰੀ ਲੱਗ ਰਹੀ ਹੈ, (ਤਦੋਂ ਤੋਂ) ਮੇਰਾ ਮਨ ਪਰਮਾਤਮਾ ਦੇ ਨਾਮ ਵਿਚ ਗਿੱਝ ਗਿਆ ਹੈ ।੧।ਰਹਾਉ।
The True Guru has implanted divine love within my heart. The Sermon of the Lord, Har, Har, is pleasing to my mind. ||1||Pause||
ਦੀਨ ਦਇਆਲ ਹੋਵਹੁ ਜਨ ਊਪਰਿ ਜਨ ਦੇਵਹੁ ਅਕਥ ਕਹਾਨੀ ॥
ਹੇ ਪ੍ਰਭੂ ਜੀ! ਮੈਂ ਗਰੀਬ ਸੇਵਕ ਉੱਤੇ ਦਇਆਵਾਨ ਹੋਵੋ, ਮੈਨੂੰ ਦਾਸ ਨੂੰ ਕਦੇ ਨਾਹ ਮੁੱਕਣ ਵਾਲੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਵੋ ।
Please be merciful to Your meek and humble servant; please bless Your humble servant with Your Unspoken Speech.
ਸੰਤ ਜਨਾ ਮਿਲਿ ਹਰਿ ਰਸੁ ਪਾਇਆ ਹਰਿ ਮਨਿ ਤਨਿ ਮੀਠ ਲਗਾਨੀ ॥੧॥
ਹੇ ਭਾਈ! ਜਿਸ ਮਨੁੱਖ ਨੇ ਸੰਤ ਜਨਾਂ ਨੂੰ ਮਿਲ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਮਿੱਠੀ ਲੱਗਣ ਲੱਗ ਪੈਂਦੀ ਹੈ ।੧।
Meeting with the humble Saints, I have found the sublime essence of the Lord. The Lord seems so sweet to my mind and body. ||1||
ਹਰਿ ਕੈ ਰੰਗਿ ਰਤੇ ਬੈਰਾਗੀ ਜਿਨ੍ਹ ਗੁਰਮਤਿ ਨਾਮੁ ਪਛਾਨੀ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮਤਿ ਉਤੇ ਤੁਰ ਕੇ ਪਰਮਾਤਮਾ ਦੇ ਨਾਮ ਨਾਲ ਸਾਂਝ ਪਾ ਲਈ, ਉਹ ਮਨੁੱਖ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਮਨੁੱਖ ਮਾਇਆ ਦੇ ਮੋਹ ਤੋਂ ਉਪਰਾਮ ਹੋ ਜਾਂਦੇ ਹਨ ।
They alone are unattached, who are imbued with the Lord's Love; through the Guru's Teachings, they realize the Naam, the Name of the Lord.
ਪੁਰਖੈ ਪੁਰਖੁ ਮਿਲਿਆ ਸੁਖੁ ਪਾਇਆ ਸਭ ਚੂਕੀ ਆਵਣ ਜਾਨੀ ॥੨॥
ਹੇ ਭਾਈ! ਜਿਸ ਮਨੁੱਖ ਨੂੰ ਸਰਬ-ਵਿਆਪਕ ਪ੍ਰਭੂ ਮਿਲ ਪਿਆ, ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ, ਉਸ ਦਾ ਜਨਮ ਮਰਨ ਦਾ ਸਾਰਾ ਗੇੜ ਮੁੱਕ ਗਿਆ ।੨।
Meeting with the Primal Being, one finds peace, and one's comings and goings in reincarnation are ended. ||2||
ਨੈਣੀ ਬਿਰਹੁ ਦੇਖਾ ਪ੍ਰਭ ਸੁਆਮੀ ਰਸਨਾ ਨਾਮੁ ਵਖਾਨੀ ॥
ਹੇ ਪ੍ਰਭੂ! ਹੇ ਸੁਆਮੀ! ਮੇਰੇ ਅੰਦਰ ਤਾਂਘ ਹੈ ਕਿ ਅੱਖਾਂ ਨਾਲ ਮੈਂ ਤੇਰਾ ਦਰਸ਼ਨ ਕਰਦਾ ਰਹਾਂ, ਜੀਭ ਨਾਲ ਤੇਰਾ ਨਾਮ ਜਪਦਾ ਰਹਾਂ,
With my eyes, I gaze lovingly upon God, my Lord and Master. I chant His Name with my tongue.
ਸ੍ਰਵਣੀ ਕੀਰਤਨੁ ਸੁਨਉ ਦਿਨੁ ਰਾਤੀ ਹਿਰਦੈ ਹਰਿ ਹਰਿ ਭਾਨੀ ॥੩॥
ਕੰਨਾਂ ਨਾਲ ਦਿਨ ਰਾਤ ਤੇਰੀ ਸਿਫ਼ਤਿ-ਸਾਲਾਹ ਸੁਣਦਾ ਰਹਾਂ, ਅਤੇ ਹਿਰਦੇ ਵਿਚ ਤੂੰ ਮੈਨੂੰ ਪਿਆਰਾ ਲੱਗਦਾ ਰਹੇਂ ।੩।
With my ears, I listen to the Kirtan of His Praises, day and night. I love the Lord, Har, Har, with all my heart. ||3||
ਪੰਚ ਜਨਾ ਗੁਰਿ ਵਸਗਤਿ ਆਣੇ ਤਉ ਉਨਮਨਿ ਨਾਮਿ ਲਗਾਨੀ ॥
ਹੇ ਦਾਸ ਨਾਨਕ! (ਆਖ—ਹੇ ਭਾਈ!) ਜਦੋਂ ਗੁਰੂ ਨੇ ਕਾਮਾਦਿਕ ਪੰਜਾਂ ਨੂੰ (ਕਿਸੇ ਵਡ-ਭਾਗੀ ਦੇ) ਵੱਸ ਵਿਚ ਕਰ ਦਿੱਤਾ, ਤਦੋਂ ਬਿਰਹੋਂ ਅਵਸਥਾ ਵਿਚ ਅੱਪੜ ਕੇ ਉਸ ਦੀ ਸੁਰਤਿ ਹਰਿ-ਨਾਮ ਵਿਚ ਜੁੜ ਜਾਂਦੀ ਹੈ ।
When the Guru helped me to overcome the five thieves, then I found ultimate bliss, attached to the Naam.
ਜਨ ਨਾਨਕ ਹਰਿ ਕਿਰਪਾ ਧਾਰੀ ਹਰਿ ਰਾਮੈ ਨਾਮਿ ਸਮਾਨੀ ॥੪॥੫॥
ਜਿਸ ਮਨੁੱਖ ਉਤੇ ਪ੍ਰਭੂ ਨੇ ਮਿਹਰ ਕੀਤੀ, ਪ੍ਰਭੂ ਦੇ ਨਾਮ ਵਿਚ ਹੀ ਉਸ ਦੀ ਲੀਨਤਾ ਹੋ ਗਈ ।੪।੫।
The Lord has showered His Mercy on servant Nanak; he merges in the Lord, in the Name of the Lord. ||4||5||