ਸਾਰਗ ਮਹਲਾ ੪ ਘਰੁ ੩ ਦੁਪਦਾ
Saarang, Fourth Mehl, Third House, Du-Padas:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥
ਹੇ ਪੁੱਤਰ! (ਦੁਨੀਆ ਦੇ ਧਨ ਦੀ ਖ਼ਾਤਰ) ਪਿਤਾ ਨਾਲ ਕਿਉਂ ਝਗੜਾ ਕਰਦੇ ਹੋ?
O son, why do you argue with your father?
ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥੧॥ ਰਹਾਉ ॥
ਹੇ ਪੁੱਤਰ! ਜਿਨ੍ਹਾਂ ਮਾਪਿਆਂ ਨੇ ਜੰਮਿਆ ਤੇ ਪਾਲਿਆ ਹੁੰਦਾ ਹੈ, ਉਹਨਾਂ ਨਾਲ (ਧਨ ਦੀ ਖ਼ਾਤਰ) ਝਗੜਾ ਕਰਨਾ ਮਾੜਾ ਕੰਮ ਹੈ ।੧।ਰਹਾਉ।
It is a sin to argue with the one who fathered you and raised you. ||1||Pause||
ਜਿਸੁ ਧਨ ਕਾ ਤੁਮ ਗਰਬੁ ਕਰਤ ਹਉ ਸੋ ਧਨੁ ਕਿਸਹਿ ਨ ਆਪ ॥
ਹੇ ਪੁੱਤਰ! ਜਿਸ ਧਨ ਦਾ ਤੁਸੀ ਮਾਣ ਕਰਦੇ ਹੋ, ਉਹ ਧਨ (ਕਦੇ ਭੀ) ਕਿਸੇ ਦਾ ਆਪਣਾ ਨਹੀਂ ਬਣਿਆ ।
That wealth, which you are so proud of - that wealth does not belong to anyone.
ਖਿਨ ਮਹਿ ਛੋਡਿ ਜਾਇ ਬਿਖਿਆ ਰਸੁ ਤਉ ਲਾਗੈ ਪਛੁਤਾਪ ॥੧॥
ਹਰੇਕ ਮਨੁੱਖ ਮਾਇਆ ਦਾ ਚਸਕਾ (ਅੰਤ ਵੇਲੇ) ਇਕ ਖਿਨ ਵਿਚ ਹੀ ਛੱਡ ਜਾਂਦਾ ਹੈ (ਜਦੋਂ ਛੱਡਦਾ ਹੈ) ਤਦੋਂ ਉਸ ਨੂੰ (ਛੱਡਣ ਦਾ) ਹਾਹੁਕਾ ਲੱਗਦਾ ਹੈ ।੧।
In an instant, you shall have to leave behind all your corrupt pleasures; you shall be left to regret and repent. ||1||
ਜੋ ਤੁਮਰੇ ਪ੍ਰਭ ਹੋਤੇ ਸੁਆਮੀ ਹਰਿ ਤਿਨ ਕੇ ਜਾਪਹੁ ਜਾਪ ॥
ਹੇ ਪੁੱਤਰ! ਜਿਹੜੇ ਪ੍ਰਭੂ ਜੀ ਤੁਹਾਡੇ (ਸਾਡੇ ਸਭਨਾਂ ਦੇ) ਮਾਲਕ ਹਨ, ਉਹਨਾਂ ਦੇ ਨਾਮ ਦਾ ਜਾਪ ਜਪਿਆ ਕਰੋ ।
He is God, your Lord and Master - chant the Chant of that Lord.
ਉਪਦੇਸੁ ਕਰਤ ਨਾਨਕ ਜਨ ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥੨॥੧॥੭॥
ਹੇ ਨਾਨਕ! (ਆਖ—ਹੇ ਪੁੱਤਰ!) ਪ੍ਰਭੂ ਦੇ ਦਾਸ ਜਿਹੜਾ ਉਪਦੇਸ਼ ਤੁਹਾਨੂੰ ਕਰਦੇ ਹਨ ਜੇ ਤੁਸੀ ਉਹ ਉਪਦੇਸ਼ (ਧਿਆਨ ਨਾਲ) ਸੁਣੋ ਤਾਂ (ਤੁਹਾਡੇ ਅੰਦਰੋਂ) ਮਾਨਸਕ ਦੁੱਖ-ਕਲੇਸ਼ ਦੂਰ ਹੋ ਜਾਏ ।੨।੧।੭।
Servant Nanak spreads the Teachings; if you listen to it, you shall be rid of your pain. ||2||1||7||