ਸਾਰੰਗ ਮਹਲਾ ੪ ॥
Saarang, Fourth Mehl:
 
ਜਪਿ ਮਨ ਨਰਹਰੇ ਨਰਹਰ ਸੁਆਮੀ ਹਰਿ ਸਗਲ ਦੇਵ ਦੇਵਾ ਸ੍ਰੀ ਰਾਮ ਰਾਮ ਨਾਮਾ ਹਰਿ ਪ੍ਰੀਤਮੁ ਮੋਰਾ ॥੧॥ ਰਹਾਉ ॥
ਹੇ (ਮੇਰੇ) ਮਨ! (ਸਭ ਦੇ) ਮਾਲਕ ਨਰਹਰ-ਪ੍ਰਭੂ ਦਾ ਨਾਮ ਜਪਿਆ ਕਰ, ਸਰਬ-ਵਿਆਪਕ ਰਾਮ ਦਾ ਨਾਮ ਜਪਿਆ ਕਰ, ਉਹ ਹਰੀ ਸਾਰੇ ਦੇਵਤਿਆਂ ਦਾ ਦੇਵਤਾ ਹੈ, ਉਹੀ ਹਰੀ ਮੇਰਾ ਪ੍ਰੀਤਮ ਹੈ ।੧।ਰਹਾਉ।
O my mind, meditate on the Lord, the Lord, your Lord and Master. The Lord is the Most Divine of all the divine beings. Chant the Name of the Lord, Raam, Raam, the Lord, my most Dear Beloved. ||1||Pause||
 
ਜਿਤੁ ਗ੍ਰਿਹਿ ਗੁਨ ਗਾਵਤੇ ਹਰਿ ਕੇ ਗੁਨ ਗਾਵਤੇ ਰਾਮ ਗੁਨ ਗਾਵਤੇ ਤਿਤੁ ਗ੍ਰਿਹਿ ਵਾਜੇ ਪੰਚ ਸਬਦ ਵਡ ਭਾਗ ਮਥੋਰਾ ॥
ਹੇ (ਮੇਰੇ) ਮਨ! ਜਿਸ (ਹਿਰਦੇ-) ਘਰ ਵਿਚ ਪਰਮਾਤਮਾ ਦੇ ਗੁਣ ਗਾਏ ਜਾਂਦੇ ਹਨ, ਹਰੀ ਦੇ ਗੁਣ ਗਾਏ ਜਾਂਦੇ ਹਨ, ਰਾਮ ਦੇ ਗੁਣ ਗਾਏ ਜਾਂਦੇ ਹਨ, ਉਸ (ਹਿਰਦੇ-) ਘਰ ਵਿਚ (ਮਾਨੋ) ਪੰਜ ਹੀ ਕਿਸਮਾਂ ਦੇ ਸਾਜ ਵੱਜ ਰਹੇ ਹਨ ਤੇ ਆਨੰਦ ਬਣਿਆ ਹੋਇਆ ਹੈ । (ਪਰ ਇਹ ਅਵਸਥਾ ਉਹਨਾਂ ਮਨੁੱਖਾਂ ਦੇ ਅੰਦਰ ਹੀ ਬਣਦੀ ਹੈ ਜਿਨ੍ਹਾਂ ਦੇ) ਮੱਥੇ ਦੇ ਵੱਡੇ ਭਾਗ ਜਾਗਦੇ ਹਨ ।
That household, in which the Glorious Praises of the Lord are sung, in which the Glorious Praises of the Lord are sung, in which His Glorious Praises are sung, where the Panch Shabad, the Five Primal Sounds, resound - great is the destiny written on the forehead of one who lives in such a household.
 
ਤਿਨ੍ਹ ਜਨ ਕੇ ਸਭਿ ਪਾਪ ਗਏ ਸਭਿ ਦੋਖ ਗਏ ਸਭਿ ਰੋਗ ਗਏ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਗਏ ਤਿਨ੍ਹ ਜਨ ਕੇ ਹਰਿ ਮਾਰਿ ਕਢੇ ਪੰਚ ਚੋਰਾ ॥੧॥
ਹੇ ਮਨ! ਉਹਨਾਂ ਮਨੁੱਖਾਂ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ, ਸਾਰੇ ਵਿਕਾਰ ਦੂਰ ਹੋ ਜਾਂਦੇ ਹਨ, ਸਾਰੇ ਰੋਗ ਦੂਰ ਹੋ ਜਾਂਦੇ ਹਨ, (ਉਹਨਾਂ ਦੇ ਅੰਦਰੋਂ) ਕਾਮ ਕੋ੍ਰਧ ਲੋਭ ਮੋਹ ਅਹੰਕਾਰ ਨਾਸ ਹੋ ਜਾਂਦੇ ਹਨ । ਪਰਮਾਤਮਾ ਉਹਨਾਂ ਦੇ ਅੰਦਰੋਂ (ਆਤਮਕ ਜੀਵਨ ਦਾ ਸਰਮਾਇਆ ਚੁਰਾਣ ਵਾਲੇ ਇਹਨਾਂ) ਪੰਜਾਂ ਚੋਰਾਂ ਨੂੰ ਮਾਰ ਕੇ ਕੱਢ ਦੇਂਦਾ ਹੈ ।੧।
All the sins of that humble being are taken away, all the pains are taken away, all diseases are taken away; sexual desire, anger, greed, attachment and egotistical pride are taken away. The Lord drives the five thieves out of such a person of the Lord. ||1||
 
ਹਰਿ ਰਾਮ ਬੋਲਹੁ ਹਰਿ ਸਾਧੂ ਹਰਿ ਕੇ ਜਨ ਸਾਧੂ ਜਗਦੀਸੁ ਜਪਹੁ ਮਨਿ ਬਚਨਿ ਕਰਮਿ ਹਰਿ ਹਰਿ ਆਰਾਧੂ ਹਰਿ ਕੇ ਜਨ ਸਾਧੂ ॥
ਹੇ ਸੰਤ ਜਨੋ! ਪਰਮਾਤਮਾ ਹਰੀ ਦਾ ਨਾਮ ਉਚਾਰਿਆ ਕਰੋ । ਹੇ ਹਰੀ ਦੇ ਸੰਤ ਜਨੋ! ਜਗਤ ਦੇ ਮਾਲਕ-ਪ੍ਰਭੂ ਦਾ ਨਾਮ ਜਪਿਆ ਕਰੋ । ਹੇ ਹਰੀ ਦੇ ਸਾਧ ਜਨੋ! ਆਪਣੇ ਮਨ ਦੀ ਰਾਹੀਂ (ਹਰੇਕ) ਬਚਨ ਦੀ ਰਾਹੀਂ (ਹਰੇਕ) ਕਰਮ ਦੀ ਰਾਹੀਂ ਪ੍ਰਭੂ ਦਾ ਆਰਾਧਨ ਕਰਿਆ ਕਰੋ ।
Chant the Name of the Lord, O Holy Saints of the Lord; meditate on the Lord of the Universe, O Holy people of the Lord. Meditate in thought, word and deed on the Lord, Har, Har. Worship and adore the Lord, O Holy people of the Lord.
 
ਹਰਿ ਰਾਮ ਬੋਲਿ ਹਰਿ ਰਾਮ ਬੋਲਿ ਸਭਿ ਪਾਪ ਗਵਾਧੂ ॥
ਹਰੀ ਦਾ ਨਾਮ ਉਚਾਰ ਕੇ, ਰਾਮ ਦਾ ਨਾਮ ਜਪ ਕੇ ਸਾਰੇ ਪਾਪ ਦੂਰ ਕਰ ਲਵੋਗੇ ।
Chant the Name of the Lord, chant the Name of the Lord. It shall rid you of all your sins.
 
ਨਿਤ ਨਿਤ ਜਾਗਰਣੁ ਕਰਹੁ ਸਦਾ ਸਦਾ ਆਨੰਦੁ ਜਪਿ ਜਗਦੀਸੋੁਰਾ ॥
ਹੇ ਸੰਤ ਜਨੋ! ਸਦਾ ਹੀ (ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹੋ । ਜਗਤ ਦੇ ਮਾਲਕ ਦਾ ਨਾਮ ਜਪ ਜਪ ਕੇ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ ।
Continually and continuously remain awake and aware. You shall be in ecstasy forever and ever, meditating on the Lord of the Universe.
 
ਮਨ ਇਛੇ ਫਲ ਪਾਵਹੁ ਸਭੈ ਫਲ ਪਾਵਹੁ ਧਰਮੁ ਅਰਥੁ ਕਾਮ ਮੋਖੁ ਜਨ ਨਾਨਕ ਹਰਿ ਸਿਉ ਮਿਲੇ ਹਰਿ ਭਗਤ ਤੋਰਾ ॥੨॥੨॥੯॥
ਹੇ ਸੰਤ ਜਨੋ! (ਨਾਮ ਦੀ ਬਰਕਤਿ ਨਾਲ) ਸਾਰੇ ਮਨ-ਮੰਗੇ ਫਲ ਹਾਸਲ ਕਰੋਗੇ, ਸਾਰੀਆਂ ਮੁਰਾਦਾਂ ਪਾ ਲਵੋਗੇ । ਧਰਮ, ਅਰਥ, ਕਾਮ, ਮੋਖ—ਇਹ ਚਾਰੇ ਪਦਾਰਥ ਪ੍ਰਾਪਤ ਕਰ ਲਵੋਗੇ । ਹੇ ਦਾਸ ਨਾਨਕ! (ਆਖ—) ਹੇ ਹਰੀ! ਜਿਹੜੇ ਮਨੁੱਖ ਤੇਰੇ (ਚਰਨਾਂ) ਨਾਲ ਜੁੜੇ ਰਹਿੰਦੇ ਹਨ ਉਹੀ ਤੇਰੇ ਭਗਤ ਹਨ ।੨।੨।੯।
Servant Nanak: O Lord, Your devotees obtain the fruits of their minds' desires; they obtain all the fruits and rewards, and the four great blessings - Dharmic faith, wealth and riches, sexual success and liberation. ||2||2||9||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by