ਸਾਰਗ ਮਹਲਾ ੪ ॥
Saarang, Fourth Mehl:
ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀਰੰਗੋ ਪਰਮੇਸਰੋ ਸਤਿ ਪਰਮੇਸਰੋ ਪ੍ਰਭੁ ਅੰਤਰਜਾਮੀ ॥
ਹੇ ਮੇਰੇ ਮਨ! ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ ਦਾ ਨਾਮ ਜਪਿਆ ਕਰ, ਉਹੀ ਮਾਇਆ ਦਾ ਪਤੀ ਹੈ, ਉਹੀ ਮਧੂ ਰਾਖਸ਼ ਦਾ ਮਾਰਨ ਵਾਲਾ ਹੈ, ਉਹੀ ਹਰੀ ਲੱਛਮੀ ਦਾ ਖਸਮ ਹੈ, ਉਹੀ ਸਭ ਤੋਂ ਵੱਡਾ ਮਾਲਕ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ ।
O my mind, meditate on the Lord, the Lord of Wealth, the Source of Nectar, the Supreme Lord God, the True Transcendent Being, God, the Inner-knower, the Searcher of hearts.
ਸਭ ਦੂਖਨ ਕੋ ਹੰਤਾ ਸਭ ਸੂਖਨ ਕੋ ਦਾਤਾ ਹਰਿ ਪ੍ਰੀਤਮ ਗੁਨ ਗਾਓੁ ॥੧॥ ਰਹਾਉ ॥
ਹੇ ਮੇਰੇ ਮਨ! ਹਰੀ ਪ੍ਰੀਤਮ ਦੇ ਗੁਣ ਗਾਇਆ ਕਰ, ਉਹੀ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਉਹੀ ਸਾਰੇ ਸੁਖਾਂ ਦਾ ਦੇਣ ਵਾਲਾ ਹੈ ।੧।ਰਹਾਉ।
He is the Destroyer of all suffering, the Giver of all peace; sing the Praises of my Beloved Lord God. ||1||Pause||
ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥
ਹੇ ਮੇਰੇ ਮਨ! ਉਹ ਹਰੀ ਹਰੇਕ ਸਰੀਰ ਵਿਚ ਵੱਸਦਾ ਹੈ, ਜਲ ਵਿਚ ਧਰਤੀ ਵਿਚ ਵੱਸਦਾ ਹੈ, ਹਰੇਕ ਥਾਂ ਵਿਚ ਵੱਸਦਾ ਹੈ, ਮੇਰੇ ਅੰਦਰ ਉਸ ਦੇ ਦਰਸਨ ਦੀ ਤਾਂਘ ਹੈ ।
The Lord dwells in the home of each and every heart. The Lord dwells in the water, and the Lord dwells on the land. The Lord dwells in the spaces and interspaces. I have such a great longing to see the Lord.
ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥
ਹੇ ਮੇਰੇ ਮਨ! ਜੇ ਕੋਈ ਸੰਤ ਮੈਨੂੰ ਆ ਮਿਲੇ, ਹਰੀ ਦਾ ਕੋਈ ਸੰਤ ਆ ਮਿਲੇ, ਕੋਈ ਮੇਰਾ ਪਿਆਰਾ ਸੰਤ ਜਨ ਮੈਨੂੰ ਆ ਮਿਲੇ, ਤੇ, ਮੈਨੂੰ (ਪਰਮਾਤਮਾ ਦੇ ਮਿਲਾਪ ਦਾ) ਰਾਹ ਵਿਖਾ ਜਾਏ,
If only some Saint, some humble Saint of the Lord, my Holy Beloved, would come, to show me the way.
ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥੧॥
ਮੈਂ ਉਸ ਦੇ ਪੈਰ ਮਲ ਮਲ ਕੇ ਧੋਵਾਂ ।੧।
I would wash and massage the feet of that humble being. ||1||
ਹਰਿ ਜਨ ਕਉ ਹਰਿ ਮਿਲਿਆ ਹਰਿ ਸਰਧਾ ਤੇ ਮਿਲਿਆ ਗੁਰਮੁਖਿ ਹਰਿ ਮਿਲਿਆ ॥
ਹੇ ਭਾਈ! ਪਰਮਾਤਮਾ ਆਪਣੇ ਕਿਸੇ ਸੇਵਕ ਨੂੰ ਮਿਲਦਾ ਹੈ, (ਸੇਵਕ ਦੀ) ਸਰਧਾ-ਭਾਵਨੀ ਨਾਲ ਮਿਲਦਾ ਹੈ, ਗੁਰੂ ਦੀ ਸਰਨ ਪਿਆਂ ਮਿਲਦਾ ਹੈ ।
The Lord's humble servant meets the Lord, through his faith in the Lord; meeting the Lord, he becomes Gurmukh.
ਮੇਰੈ ਮਨਿ ਤਨਿ ਆਨੰਦ ਭਏ ਮੈ ਦੇਖਿਆ ਹਰਿ ਰਾਓੁ ॥
(ਗੁਰੂ ਦੀ ਮਿਹਰ ਨਾਲ ਜਦੋਂ ਮੈਂ ਭੀ) ਪ੍ਰਭੂ-ਪਾਤਿਸ਼ਾਹ ਦਾ ਦਰਸਨ ਕੀਤਾ, ਤਾਂ ਮੇਰੇ ਮਨ ਵਿਚ ਮੇਰੇ ਤਨ ਵਿਚ ਖ਼ੁਸ਼ੀ ਹੀ ਖ਼ੁਸ਼ੀ ਪੈਦਾ ਹੋ ਗਈ ।
My mind and body are in ecstasy; I have seen my Sovereign Lord King.
ਜਨ ਨਾਨਕ ਕਉ ਕਿਰਪਾ ਭਈ ਹਰਿ ਕੀ ਕਿਰਪਾ ਭਈ ਜਗਦੀਸੁਰ ਕਿਰਪਾ ਭਈ ॥
ਹੇ ਭਾਈ! ਦਾਸ ਨਾਨਕ ਉਤੇ (ਭੀ) ਮਿਹਰ ਹੋਈ ਹੈ, ਹਰੀ ਦੀ ਮਿਹਰ ਹੋਈ ਹੈ, ਜਗਤ ਦੇ ਮਾਲਕ ਦੀ ਮਿਹਰ ਹੋਈ ਹੈ,
Servant Nanak has been blessed with Grace, blessed with the Lord's Grace, blessed with the Grace of the Lord of the Universe.
ਮੈ ਅਨਦਿਨੋ ਸਦ ਸਦ ਸਦਾ ਹਰਿ ਜਪਿਆ ਹਰਿ ਨਾਓੁ ॥੨॥੩॥੧੦॥
ਮੈਂ ਹੁਣ ਹਰ ਵੇਲੇ ਸਦਾ ਹੀ ਸਦਾ ਹੀ ਸਦਾ ਹੀ ਉਸ ਹਰੀ ਦਾ ਨਾਮ ਜਪ ਰਿਹਾ ਹਾਂ ।੨।੩।੧੦।
I meditate on the Lord, the Name of the Lord, night and day, forever, forever and ever. ||2||3||10||