ਸਾਰਗ ਮਹਲਾ ੪ ਪੜਤਾਲ ॥
Saarang, Fourth Mehl, Partaal:
ਜਪਿ ਮਨ ਗੋਵਿੰਦੁ ਹਰਿ ਗੋਵਿੰਦੁ ਗੁਣੀ ਨਿਧਾਨੁ ਸਭ ਸ੍ਰਿਸਟਿ ਕਾ ਪ੍ਰਭੋ ਮੇਰੇ ਮਨ ਹਰਿ ਬੋਲਿ ਹਰਿ ਪੁਰਖੁ ਅਬਿਨਾਸੀ ॥੧॥ ਰਹਾਉ ॥
ਹੇ (ਮੇਰੇ) ਮਨ! ਗੋਬਿੰਦ (ਦਾ ਨਾਮ) ਜਪ, ਹਰੀ (ਦਾ ਨਾਮ) ਜਪ । ਹਰੀ ਗੁਣਾਂ ਦਾ ਖ਼ਜ਼ਾਨਾ ਹੈ, ਸਾਰੀ ਸ੍ਰਿਸ਼ਟੀ ਦਾ ਮਾਲਕ ਹੈ । ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਉਚਾਰਿਆ ਕਰ, ਉਹ ਪਰਮਾਤਮਾ ਸਰਬ-ਵਿਆਪਕ ਹੈ, ਨਾਸ-ਰਹਿਤ ਹੈ ।੧।ਰਹਾਉ।
O my mind, meditate on the Lord of the Universe, the Lord, the Lord of the Universe, the Treasure of Virtue, the God of all creation. O my mind, chant the Name of the Lord, the Lord, the Eternal, Imperishable, Primal Lord God. ||1||Pause||
ਹਰਿ ਕਾ ਨਾਮੁ ਅੰਮ੍ਰਿਤੁ ਹਰਿ ਹਰਿ ਹਰੇ ਸੋ ਪੀਐ ਜਿਸੁ ਰਾਮੁ ਪਿਆਸੀ ॥
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, (ਇਹ ਜਲ) ਉਹ ਮਨੁੱਖ ਪੀਂਦਾ ਹੈ, ਜਿਸ ਨੂੰ ਪਰਮਾਤਮਾ (ਆਪ) ਪਿਲਾਂਦਾ ਹੈ ।
The Name of the Lord is the Ambrosial Nectar, Har, Har, Har. He alone drinks it in, whom the Lord inspires to drink it.
ਹਰਿ ਆਪਿ ਦਇਆਲੁ ਦਇਆ ਕਰਿ ਮੇਲੈ ਜਿਸੁ ਸਤਿਗੁਰੂ ਸੋ ਜਨੁ ਹਰਿ ਹਰਿ ਅੰਮ੍ਰਿਤ ਨਾਮੁ ਚਖਾਸੀ ॥੧॥
ਦਇਆ ਦਾ ਘਰ ਪ੍ਰਭੂ ਮਿਹਰ ਕਰ ਕੇ ਜਿਸ ਮਨੁੱਖ ਨੂੰ ਗੁਰੂ ਮਿਲਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਚੱਖਦਾ ਹੈ ।੧।
The Merciful Lord Himself bestows His Mercy, and He leads the mortal to meet with the True Guru. That humble being tastes the Ambrosial Name of the Lord, Har, Har. ||1||
ਜੋ ਜਨ ਸੇਵਹਿ ਸਦ ਸਦਾ ਮੇਰਾ ਹਰਿ ਹਰੇ ਤਿਨ ਕਾ ਸਭੁ ਦੂਖੁ ਭਰਮੁ ਭਉ ਜਾਸੀ ॥
ਹੇ ਮੇਰੇ ਮਨ! ਜਿਹੜੇ ਮਨੁੱਖ ਸਦਾ ਹੀ ਸਦਾ ਹੀ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ, ਉਹਨਾਂ ਦਾ ਹਰੇਕ ਦੁੱਖ, ਉਹਨਾਂ ਦਾ ਹਰੇਕ ਭਰਮ, ਉਹਨਾਂ ਦਾ ਹਰੇਕ ਡਰ ਦੂਰ ਹੋ ਜਾਂਦਾ ਹੈ ।
Those who serve my Lord, forever and ever - all their pain, doubt and fear are taken away.
ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਜਿਉ ਚਾਤ੍ਰਿਕੁ ਜਲਿ ਪੀਐ ਤ੍ਰਿਪਤਾਸੀ ॥੨॥੫॥੧੨॥
(ਪ੍ਰਭੂ ਦਾ) ਦਾਸ ਨਾਨਕ (ਭੀ ਜਦੋਂ) ਪ੍ਰਭੂ ਦਾ ਨਾਮ ਜਪਦਾ ਹੈ ਤਦੋਂ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ, ਜਿਵੇਂ ਪਪੀਹਾ (ਸ੍ਵਾਂਤੀ ਨਛੱਤ੍ਰ ਦੀ ਵਰਖਾ ਦਾ) ਪਾਣੀ ਪੀਣ ਨਾਲ ਰੱਜ ਜਾਂਦਾ ਹੈ ।੨।੫।੧੨।
Servant Nanak chants the Naam, the Name of the Lord, and so he lives, like the song-bird, which is satisfied only by drinking in the water. ||2||5||12||