ਸਾਰਗ ਮਹਲਾ ੪ ॥
Saarang, Fourth Mehl:
ਜਪਿ ਮਨ ਸਿਰੀ ਰਾਮੁ ॥
ਹੇ (ਮੇਰੇ) ਮਨ! ਸ੍ਰੀ ਰਾਮ (ਦਾ ਨਾਮ) ਜਪਿਆ ਕਰ,
O my mind, meditate on the Supreme Lord.
ਰਾਮ ਰਮਤ ਰਾਮੁ ॥
(ਉਸ ਰਾਮ ਦਾ) ਜਿਹੜਾ ਸਭ ਥਾਈਂ ਵਿਆਪਕ ਹੈ,
The Lord, the Lord is All-pervading.
ਸਤਿ ਸਤਿ ਰਾਮੁ ॥
ਜਿਹੜਾ ਸਦਾ ਹੀ ਸਦਾ ਹੀ ਕਾਇਮ ਰਹਿਣ ਵਾਲਾ ਹੈ ।
True, True is the Lord.
ਬੋਲਹੁ ਭਈਆ ਸਦ ਰਾਮ ਰਾਮੁ ਰਾਮੁ ਰਵਿ ਰਹਿਆ ਸਰਬਗੇ ॥੧॥ ਰਹਾਉ ॥
ਹੇ ਭਾਈ! ਸਦਾ ਰਾਮ ਦਾ ਨਾਮ ਬੋਲਿਆ ਕਰੋ, ਉਹ ਸਭ ਥਾਵਾਂ ਵਿਚ ਮੌਜੂਦ ਹੈ, ਉਹ ਸਭ ਕੁਝ ਜਾਣਨ ਵਾਲਾ ਹੈ ।੧।ਰਹਾਉ।
O Siblings of Destiny, chant the Name of the Lord, Raam, Raam, Raam, forever. He is All-pervading everywhere. ||1||Pause||
ਰਾਮੁ ਆਪੇ ਆਪਿ ਆਪੇ ਸਭੁ ਕਰਤਾ ਰਾਮੁ ਆਪੇ ਆਪਿ ਆਪਿ ਸਭਤੁ ਜਗੇ ॥
ਹੇ ਭਾਈ! ਉਹ ਰਾਮ (ਸਭ ਥਾਈਂ) ਆਪ ਹੀ ਆਪ ਹੈ, ਆਪ ਹੀ ਸਭ ਕੁਝ ਪੈਦਾ ਕਰਨ ਵਾਲਾ ਹੈ, ਜਗਤ ਵਿਚ ਸਭਨੀਂ ਥਾਈਂ ਆਪ ਹੀ ਆਪ ਮੌਜੂਦ ਹੈ ।
The Lord Himself is Himself the Creator of all. The Lord Himself is Himself pervading the whole world.
ਜਿਸੁ ਆਪਿ ਕ੍ਰਿਪਾ ਕਰੇ ਮੇਰਾ ਰਾਮ ਰਾਮ ਰਾਮ ਰਾਇ ਸੋ ਜਨੁ ਰਾਮ ਨਾਮ ਲਿਵ ਲਾਗੇ ॥੧॥
ਹੇ ਭਾਈ! ਜਿਸ ਮਨੁੱਖ ਉਤੇ ਉਹ ਮੇਰਾ ਪਿਆਰਾ ਰਾਮ ਮਿਹਰ ਕਰਦਾ ਹੈ, ਉਹ ਮਨੁੱਖ ਰਾਮ ਦੇ ਨਾਮ ਦੀ ਲਗਨ ਵਿਚ ਜੁੜਦਾ ਹੈ ।੧।
That person, upon whom my Sovereign Lord King, Raam, Raam, Raam, bestows His Mercy - that person is lovingly attuned to the Lord's Name. ||1||
ਰਾਮ ਨਾਮ ਕੀ ਉਪਮਾ ਦੇਖਹੁ ਹਰਿ ਸੰਤਹੁ ਜੋ ਭਗਤ ਜਨਾਂ ਕੀ ਪਤਿ ਰਾਖੈ ਵਿਚਿ ਕਲਿਜੁਗ ਅਗੇ ॥
ਹੇ ਸੰਤ ਜਨੋ! ਉਸ ਪਰਮਾਤਮਾ ਦੇ ਨਾਮ ਦੀ ਵਡਿਆਈ ਵੇਖੋ, ਜਿਹੜਾ ਇਸ ਵਿਕਾਰਾਂ-ਭਰੇ ਜਗਤ ਦੀ ਵਿਕਾਰਾਂ ਦੀ ਅੱਗ ਵਿਚ ਆਪਣੇ ਭਗਤਾਂ ਦੀ ਆਪ ਇੱਜ਼ਤ ਰੱਖਦਾ ਹੈ ।
O Saints of the Lord, behold the Glory of the Name of the Lord; His Name saves the honor of His humble devotees in this Dark Age of Kali Yuga.
ਜਨ ਨਾਨਕ ਕਾ ਅੰਗੁ ਕੀਆ ਮੇਰੈ ਰਾਮ ਰਾਇ ਦੁਸਮਨ ਦੂਖ ਗਏ ਸਭਿ ਭਗੇ ॥੨॥੬॥੧੩॥
ਹੇ ਨਾਨਕ! (ਆਖ—ਹੇ ਭਾਈ!) ਮੇਰੇ ਪ੍ਰਭੂ-ਪਾਤਿਸ਼ਾਹ ਨੇ (ਆਪਣੇ ਜਿਸ) ਸੇਵਕ ਦਾ ਪੱਖ ਕੀਤਾ, ਉਸ ਦੇ ਸਾਰੇ ਵੈਰੀ ਉਸ ਦੇ ਸਾਰੇ ਦੁੱਖ ਦੂਰ ਹੋ ਗਏ ।੨।੬।੧੩।
My Sovereign Lord King has taken servant Nanak's side; his enemies and attackers have all run away. ||2||6||13||