ਸਾਰਗ ਮਹਲਾ ੫ ॥
Saarang, Fifth Mehl:
ਅਬ ਮੋਰੋ ਨਾਚਨੋ ਰਹੋ ॥
ਹੁਣ ਮੇਰੀ ਭਟਕਣਾ ਮੁੱਕ ਗਈ ਹੈ
Now, my dancing is over.
ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥੧॥ ਰਹਾਉ ॥
ਹੇ ਭਾਈ! ਗੁਰੂ ਦੇ ਬਚਨ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਸੋਹਣਾ ਲਾਲ ਪ੍ਰਭੂ ਲੱਭ ਲਿਆ ਹੈ ਪ੍ਰਾਪਤ ਕਰ ਲਿਆ ਹੈ ।੧।ਰਹਾਉ।
I have intuitively obtained my Darling Beloved. Through the Word of the True Guru's Teachings, I found Him. ||1||Pause||
ਕੁਆਰ ਕੰਨਿਆ ਜੈਸੇ ਸੰਗਿ ਸਹੇਰੀ ਪ੍ਰਿਅ ਬਚਨ ਉਪਹਾਸ ਕਹੋ ॥
ਜਿਵੇਂ ਕੋਈ ਕੁਆਰੀ ਕੁੜੀ ਸਹੇਲੀਆਂ ਨਾਲ ਆਪਣੇ (ਮੰਗੇਤਰ) ਪਿਆਰੇ ਦੀਆਂ ਗੱਲਾਂ ਹੱਸ ਹੱਸ ਕੇ ਕਰਦੀ ਹੈ,
The virgin speaks with her friends about her husband and they laugh together;
ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ ਤਬ ਮੁਖੁ ਕਾਜਿ ਲਜੋ ॥੧॥
ਪਰ ਜਦੋਂ (ਉਸ ਦਾ) ਪਤੀ ਘਰ ਵਿਚ ਆਉਂਦਾ ਹੈ ਤਦੋਂ (ਉਹ ਕੁੜੀ) ਲੱਜਿਆ ਨਾਲ ਆਪਣਾ ਮੂੰਹ ਕੱਜ ਲੈਂਦੀ ਹੈ ।੧।
but when he comes home, she becomes shy, and modestly covers her face. ||1||
ਜਿਉ ਕਨਿਕੋ ਕੋਠਾਰੀ ਚੜਿਓ ਕਬਰੋ ਹੋਤ ਫਿਰੋ ॥
ਜਿਵੇਂ ਕੁਠਾਲੀ ਵਿਚ ਪਿਆ ਹੋਇਆ ਸੋਨਾ (ਸੇਕ ਨਾਲ) ਕਮਲਾ ਹੋਇਆ ਫਿਰਦਾ ਹੈ,
When gold is melted in the crucible, it flows freely everywhere.
ਜਬ ਤੇ ਸੁਧ ਭਏ ਹੈ ਬਾਰਹਿ ਤਬ ਤੇ ਥਾਨ ਥਿਰੋ ॥੨॥
ਪਰ ਜਦੋਂ ਉਹ ਬਾਰਾਂ ਵੰਨੀਂ ਦਾ ਸੁੱਧ ਬਣ ਜਾਂਦਾ ਹੈ, ਤਦੋਂ ਉਹ (ਸੇਕ ਵਿਚ ਤੜਫਣੋਂ) ਅਡੋਲ ਹੋ ਜਾਂਦਾ ਹੈ ।੨।
But when it is made into pure solid bars of gold, then it remains stationary. ||2||
ਜਉ ਦਿਨੁ ਰੈਨਿ ਤਊ ਲਉ ਬਜਿਓ ਮੂਰਤ ਘਰੀ ਪਲੋ ॥
ਜਦੋਂ ਤਕ (ਮਨੁੱਖ ਦੀ ਜ਼ਿੰਦਗੀ ਦੀ) ਰਾਤ ਕਾਇਮ ਰਹਿੰਦੀ ਹੈ ਤਦ ਤਕ (ਉਮਰ ਦੇ ਬੀਤਦੇ ਜਾਣ ਦੀ ਖ਼ਬਰ ਦੇਣ ਲਈ ਘੜਿਆਲ ਦੀ ਰਾਹੀਂ) ਮੁਹੂਰਤ ਘੜੀਆਂ ਪਲ ਵੱਜਦੇ ਰਹਿੰਦੇ ਹਨ ।
As long as the days and the nights of one's life last, the clock strikes the hours, minutes and seconds.
ਬਜਾਵਨਹਾਰੋ ਊਠਿ ਸਿਧਾਰਿਓ ਤਬ ਫਿਰਿ ਬਾਜੁ ਨ ਭਇਓ ॥੩॥
ਪਰ ਜਦੋਂ ਇਹਨਾਂ ਨੂੰ ਵਜਾਣ ਵਾਲਾ (ਦੁਨੀਆ ਤੋਂ) ਉੱਠ ਤੁਰਦਾ ਹੈ, ਤਦੋਂ (ਉਹਨਾਂ ਘੜੀਆਂ ਪਲਾਂ ਦਾ) ਵੱਜਣਾ ਮੁੱਕ ਜਾਂਦਾ ਹੈ ।੩।
But when the gong player gets up and leaves, the gong is not sounded again. ||3||
ਜੈਸੇ ਕੁੰਭ ਉਦਕ ਪੂਰਿ ਆਨਿਓ ਤਬ ਓੁਹੁ ਭਿੰਨ ਦ੍ਰਿਸਟੋ ॥
ਜਿਵੇਂ ਜਦੋਂ ਕੋਈ ਘੜਾ ਪਾਣੀ ਨਾਲ ਭਰ ਕੇ ਲਿਆਂਦਾ ਜਾਏ, ਤਦੋਂ (ਘੜੇ ਵਾਲਾ) ਉਹ (ਪਾਣੀ ਖੂਹ ਆਦਿਕ ਦੇ ਹੋਰ ਪਾਣੀ ਨਾਲੋਂ) ਵੱਖਰਾ ਦਿੱਸਦਾ ਹੈ ।
When the pitcher is filled with water, the water contained within it seems distinct.
ਕਹੁ ਨਾਨਕ ਕੁੰਭੁ ਜਲੈ ਮਹਿ ਡਾਰਿਓ ਅੰਭੈ ਅੰਭ ਮਿਲੋ ॥੪॥੩॥
ਹੇ ਨਾਨਕ! ਆਖ—ਜਦੋਂ ਉਹ (ਭਰਿਆ) ਘੜਾ ਪਾਣੀ ਵਿਚ ਪਾ ਦੇਈਦਾ ਹੈ ਤਦੋਂ (ਘੜੇ ਦਾ) ਪਾਣੀ ਹੋਰ ਪਾਣੀ ਵਿਚ ਮਿਲ ਜਾਂਦਾ ਹੈ ।੪।੩।
Says Nanak, when the pitcher is emptied out, the water mingles again with water. ||4||3||