ਸਾਰਗ ਮਹਲਾ ੫ ॥
Saarang, Fifth Mehl:
ਅਬ ਪੂਛੇ ਕਿਆ ਕਹਾ ॥
ਹੁਣ ਜੇ ਤੈਨੂੰ ਪੁੱਛਿਆ ਜਾਏ ਤਾਂ ਕੀਹ ਦੱਸੇਂਗਾ?
Now if he is asked, what can he say?
ਲੈਨੋ ਨਾਮੁ ਅੰਮ੍ਰਿਤ ਰਸੁ ਨੀਕੋ ਬਾਵਰ ਬਿਖੁ ਸਿਉ ਗਹਿ ਰਹਾ ॥੧॥ ਰਹਾਉ ॥
ਹੇ ਕਮਲੇ!(ਤੂੰ ਇਥੇ ਜਗਤ ਵਿਚ ਆ ਕੇ) ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਸੋਹਣਾ ਨਾਮ-ਰਸ ਲੈਣਾ ਸੀ, ਪਰ ਤੂੰ ਤਾਂ ਆਤਮਕ ਮੌਤ ਲਿਆਉਣ ਵਾਲੀ ਮਾਇਆ-ਜ਼ਹਰ ਦੇ ਨਾਲ ਹੀ ਚੰਬੜ ਰਿਹਾ ਹੈਂ ।੧।ਰਹਾਉ।
He was supposed to have gathered the sublime essence of the Ambrosial Naam, the Name of the Lord, but instead, the mad-man was busy with poison. ||1||Pause||
ਦੁਲਭ ਜਨਮੁ ਚਿਰੰਕਾਲ ਪਾਇਓ ਜਾਤਉ ਕਉਡੀ ਬਦਲਹਾ ॥
ਹੇ ਝੱਲੇ! ਬੜੇ ਚਿਰਾਂ ਪਿੱਛੋਂ (ਤੈਨੂੰ) ਦੁਰਲੱਭ (ਮਨੁੱਖਾ) ਜਨਮ ਮਿਲਿਆ ਸੀ, ਪਰ ਇਹ ਤਾਂ ਕੌਡੀ ਦੇ ਵੱਟੇ ਜਾ ਰਿਹਾ ਹੈ ।
This human life, so difficult to obtain, was finally obtained after such a long time. He is losing it in exchange for a shell.
ਕਾਥੂਰੀ ਕੋ ਗਾਹਕੁ ਆਇਓ ਲਾਦਿਓ ਕਾਲਰ ਬਿਰਖ ਜਿਵਹਾ ॥੧॥
ਤੰੂ (ਇਥੇ) ਕਸਤੂਰੀ ਦਾ ਗਾਹਕ ਬਣਨ ਲਈ ਆਇਆ ਸੀ, ਪਰ ਤੂੰ ਇਥੋਂ ਕੱਲਰ ਲੱਦ ਲਿਆ ਹੈ, ਜਿਵਾਂਹਾਂ ਦੇ ਬੂਟੇ ਲੱਦ ਲਏ ਹਨ ।੧।
He came to buy musk, but instead, he has loaded dust and thistle grass. ||1||
ਆਇਓ ਲਾਭੁ ਲਾਭਨ ਕੈ ਤਾਈ ਮੋਹਨਿ ਠਾਗਉਰੀ ਸਿਉ ਉਲਝਿ ਪਹਾ ॥
ਹੇ ਕਮਲੇ! (ਤੂੰ ਜਗਤ ਵਿਚ ਆਤਮਕ ਜੀਵਨ ਦਾ) ਲਾਭ ਖੱਟਣ ਲਈ ਆਇਆ ਸੀ, ਪਰ ਤੂੰ ਤਾਂ ਮਨ ਨੂੰ ਮੋਹਣ ਵਾਲੀ ਮਾਇਆ ਠਗ-ਬੂਟੀ ਨਾਲ ਹੀ ਆਪਣਾ ਮਨ ਜੋੜ ਬੈਠਾ ਹੈਂ,
He comes in search of profits, but he is entangled in the enticing illusion of Maya.
ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ॥੨॥
ਤੂੰ ਕੱਚ ਦੇ ਵੱਟੇ ਲਾਲ ਗਵਾ ਰਿਹਾ ਹੈਂ । ਹੇ ਕਮਲੇ! ਇਹ ਮਨੁੱਖਾ ਜਨਮ ਵਾਲਾ ਸਮਾ ਫਿਰ ਕਦੋਂ ਲੱਭੇਂਗਾ? ।੨।
He loses the jewel, in exchange for mere glass. When will he have this blessed opportunity again? ||2||
ਸਗਲ ਪਰਾਧ ਏਕੁ ਗੁਣੁ ਨਾਹੀ ਠਾਕੁਰੁ ਛੋਡਹ ਦਾਸਿ ਭਜਹਾ ॥
ਹੇ ਭਾਈ! ਅਸਾਂ ਜੀਵਾਂ ਵਿਚ ਸਾਰੀਆਂ ਖ਼ੁਨਾਮੀਆਂ ਹੀ ਹਨ, ਗੁਣ ਇੱਕ ਭੀ ਨਹੀਂ । ਅਸੀਂ ਮਾਲਕ-ਪ੍ਰਭੂ ਨੂੰ ਛੱਡ ਦੇਂਦੇ ਹਾਂ ਅਤੇ ਉਸ ਦੀ ਦਾਸੀ ਦੀ ਹੀ ਸੇਵਾ ਕਰਦੇ ਰਹਿੰਦੇ ਹਾਂ ।
He is full of sins, and he has not even one redeeming virtue. Forsaking his Lord and Master, he is involved with Maya, God's slave.
ਆਈ ਮਸਟਿ ਜੜਵਤ ਕੀ ਨਿਆਈ ਜਿਉ ਤਸਕਰੁ ਦਰਿ ਸਾਂਨ੍ਹਿਹਾ ॥੩॥
ਜਿਵੇਂ ਕੋਈ ਚੋਰ ਸੰਨ੍ਹ ਦੇ ਬੂਹੇ ਤੇ (ਫੜਿਆ ਜਾ ਕੇ ਮਾਰ ਖਾ ਖਾ ਕੇ ਬੇਹੋਸ਼ ਹੋ ਜਾਂਦਾ ਹੈ, ਤਿਵੇਂ ਨਾਮ ਜਪਣ ਵਲੋਂ ਸਾਨੂੰ) ਜੜ੍ਹ ਪਦਾਰਥਾਂ ਵਾਂਗ ਮੂਰਛਾ ਹੀ ਆਈ ਰਹਿੰਦੀ ਹੈ ।੩।
And when the final silence comes, like inanimate matter, he is caught like a thief at the door. ||3||
ਆਨ ਉਪਾਉ ਨ ਕੋਊ ਸੂਝੈ ਹਰਿ ਦਾਸਾ ਸਰਣੀ ਪਰਿ ਰਹਾ ॥
ਹੇ ਭਾਈ! (ਇਸ ਮੋਹਨੀ ਮਾਇਆ ਦੇ ਪੰਜੇ ਵਿਚੋਂ ਨਿਕਲਣ ਵਾਸਤੇ ਮੈਨੂੰ ਤਾਂ) ਕੋਈ ਹੋਰ ਢੰਗ ਨਹੀਂ ਸੁੱਝਦਾ, ਮੈਂ ਤਾਂ ਪਰਮਾਤਮਾ ਦੇ ਦਾਸਾਂ ਦੀ ਸਰਨ ਪਿਆ ਰਹਿੰਦਾ ਹਾਂ ।
I cannot see any other way out. I seek the Sanctuary of the Lord's slaves.
ਕਹੁ ਨਾਨਕ ਤਬ ਹੀ ਮਨ ਛੁਟੀਐ ਜਉ ਸਗਲੇ ਅਉਗਨ ਮੇਟਿ ਧਰਹਾ ॥੪॥੪॥
ਹੇ ਨਾਨਕ! ਆਖ—ਹੇ ਮਨ! ਮਾਇਆ ਦੇ ਮੋਹ ਵਿਚੋਂ ਤਦੋਂ ਹੀ ਬਚੀਦਾ ਹੈ ਜਦੋਂ (ਪ੍ਰਭੂ ਦੇ ਸੇਵਕਾਂ ਦੀ ਸਰਨੀ ਪੈ ਕੇ ਆਪਣੇ ਅੰਦਰੋਂ) ਅਸੀ ਸਾਰੇ ਔਗੁਣ ਮਿਟਾ ਦੇਈਏ ।੪।੪।
Says Nanak, the mortal is emancipated, only when all his demerits and faults are erased and eradicated. ||4||4||