ਮਃ ੧ ॥
First Mehl:
ਸੁਇਨੇ ਕਾ ਬਿਰਖੁ ਪਤ ਪਰਵਾਲਾ ਫੁਲ ਜਵੇਹਰ ਲਾਲ ॥
(ਗੁਰੂ, ਮਾਨੋ,) ਸੋਨੇ ਦਾ ਰੁੱਖ ਹੈ; ਮੋਂਗਾ (ਸੇ੍ਰਸ਼ਟ ਬਚਨ) ਉਸ ਦੇ ਪੱਤਰ ਹਨ, ਲਾਲ ਜਵਾਹਰ (ਗੁਰੂ-ਵਾਕ) ਉਸ ਦੇ ਫੁੱਲ ਹਨ,
The Guru is the tree of gold, with leaves of coral, and blossoms of jewels and rubies.
ਤਿਤੁ ਫਲ ਰਤਨ ਲਗਹਿ ਮੁਖਿ ਭਾਖਿਤ ਹਿਰਦੈ ਰਿਦੈ ਨਿਹਾਲੁ ॥
ਉਸ (ਗੁਰੂ) ਰੁੱਖ ਨੂੰ ਮੂੰਹੋਂ ਉਚਾਰੇ ਹੋਏ (ਸ੍ਰੇਸ਼ਟ ਬਚਨ-ਰੂਪ) ਫਲ ਲੱਗਦੇ ਹਨ, (ਗੁਰੂ) ਆਪਣੇ ਹਿਰਦੇ ਵਿਚ ਸਦਾ ਖਿੜਿਆ ਰਹਿੰਦਾ ਹੈ ।
The Words from His Mouth are fruits of jewels. Within His Heart, He beholds the Lord.
ਨਾਨਕ ਕਰਮੁ ਹੋਵੈ ਮੁਖਿ ਮਸਤਕਿ ਲਿਖਿਆ ਹੋਵੈ ਲੇਖੁ ॥
ਹੇ ਨਾਨਕ ! ਜਿਸ ਮਨੁੱਖ ਉੱਤੇ ਪ੍ਰਭੂ ਦੀ ਮਿਹਰ ਹੋਵੇ, ਜਿਸ ਦੇ ਮੂੰਹ ਮੱਥੇ ਤੇ ਭਾਗ ਹੋਵੇ,
O Nanak, He is obtained by those, upon whose faces and foreheads such pre-recorded destiny is written.
ਅਠਿਸਠਿ ਤੀਰਥ ਗੁਰ ਕੀ ਚਰਣੀ ਪੂਜੈ ਸਦਾ ਵਿਸੇਖੁ ॥
ਉਹ ਗੁਰੂ ਦੀ ਚਰਨੀਂ ਲੱਗ ਕੇ (ਗੁਰੂ ਦੇ ਚਰਨਾਂ ਨੂੰ) ਅਠਾਹਠ ਤੀਰਥਾਂ ਨਾਲੋਂ ਵਿਸ਼ੇਸ਼ ਜਾਣ ਕੇ (ਗੁਰੂ-ਚਰਨਾਂ ਨੂੰ) ਪੂਜਦਾ ਹੈ ।
The sixty-eight sacred shrines of pilgrimage are contained in the constant worship of the feet of the Exalted Guru.
ਹੰਸੁ ਹੇਤੁ ਲੋਭੁ ਕੋਪੁ ਚਾਰੇ ਨਦੀਆ ਅਗਿ ॥
ਨਿਰਦਇਤਾ, ਮੋਹ, ਲੋਭ ਤੇ ਕ੍ਰੋਧ—ਇਹ ਚਾਰੇ ਅੱਗ ਦੀਆਂ ਨਦੀਆਂ (ਜਗਤ ਵਿਚ ਚੱਲ ਰਹੀਆਂ) ਹਨ,
Cruelty, material attachment, greed and anger are the four rivers of fire.
ਪਵਹਿ ਦਝਹਿ ਨਾਨਕਾ ਤਰੀਐ ਕਰਮੀ ਲਗਿ ॥੨॥
ਜੋ ਜੋ ਮਨੁੱਖ ਇਹਨਾਂ ਨਦੀਆਂ ਵਿਚ ਵੜਦੇ ਹਨ ਸੜ ਜਾਂਦੇ ਹਨ, ਹੇ ਨਾਨਕ ! ਪ੍ਰਭੂ ਦੀ ਮਿਹਰ ਨਾਲ (ਗੁਰੂ ਦੇ ਚਰਨੀਂ) ਲੱਗ ਕੇ (ਇਹਨਾਂ ਨਦੀਆਂ ਤੋਂ) ਪਾਰ ਲੰਘੀਦਾ ਹੈ ।੨।
Falling into them, one is burned, O Nanak! One is saved only by holding tight to good deeds. ||2||