ਸਾਰਗ ਮਹਲਾ ੫ ॥
Saarang, Fifth Mehl:
ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥
ਹੇ ਮਾਂ! ਪਰਮਾਤਮਾ ਸਦਾ ਹੀ ਕਾਇਮ ਰਹਿਣ ਵਾਲਾ ਹੈ, ਪਰਮਾਤਮਾ ਦੇ ਸੰਤ ਜਨ ਭੀ ਅਟੱਲ ਆਤਮਕ ਜੀਵਨ ਵਾਲੇ ਹਨ
O mother, True, True True is the Lord, and True, True, True is His Holy Saint.
ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥੧॥ ਰਹਾਉ ॥
ਇਹ ਜਿਹੜਾ ਬਚਨ (ਮੈਨੂੰ) ਪੂਰੇ ਗੁਰੂ ਨੇ ਦੱਸਿਆ ਹੈ, ਮੈਂ ਇਸ ਨੂੰ ਘੁੱਟ ਕੇ ਆਪਣੇ ਪੱਲੇ ਬੰਨ੍ਹ ਲਿਆ ਹੈ ।੧।ਰਹਾਉ।
The Word which the Perfect Guru has spoken, I have tied to my robe. ||1||Pause||
ਨਿਸਿ ਬਾਸੁਰ ਨਖਿਅਤ੍ਰ ਬਿਨਾਸੀ ਰਵਿ ਸਸੀਅਰ ਬੇਨਾਧਾ ॥
ਹੇ ਮਾਂ! ਰਾਤ, ਦਿਨ, ਤਾਰੇ, ਸੂਰਜ, ਚੰਦ੍ਰਮਾ—ਇਹ ਸਾਰੇ ਨਾਸਵੰਤ ਹਨ
Night and day, and the stars in the sky shall vanish. The sun and the moon shall vanish.
ਗਿਰਿ ਬਸੁਧਾ ਜਲ ਪਵਨ ਜਾਇਗੋ ਇਕਿ ਸਾਧ ਬਚਨ ਅਟਲਾਧਾ ॥੧॥
ਪਹਾੜ, ਧਰਤੀ, ਪਾਣੀ, ਹਵਾ—ਹਰੇਕ ਚੀਜ਼ ਨਾਸ ਹੋ ਜਾਇਗੀ । ਸਿਰਫ਼ ਗੁਰੂ ਦੇ ਬਚਨ ਹੀ ਕਦੇ ਟਲ ਨਹੀਂ ਸਕਦੇ ।੧।
The mountains, the earth, the water and the air shall pass away. Only the Word of the Holy Saint shall endure. ||1||
ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ ॥
ਹੇ ਮਾਂ! ਅੰਡਿਆਂ ਤੋਂ, ਜਿਓਰ ਤੋਂ, ਧਰਤੀ ਤੋਂ, ਮੁੜ੍ਹਕੇ ਤੋਂ ਪੈਦਾ ਹੋਣ ਵਾਲੇ ਸਭ ਜੀਵ ਨਾਸਵੰਤ ਹਨ ।
Those born of eggs shall pass away, and those born of the womb shall pass away. Those born of the earth and sweat shall pass away as well.
ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ ਨਿਹਚਲਾਧਾ ॥੨॥
ਚਾਰ ਵੇਦ, ਛੇ ਸ਼ਾਸਤ੍ਰ—ਇਹ ਭੀ ਨਾਸਵੰਤ ਹਨ । ਸਿਰਫ਼ ਗੁਰੂ ਦੇ ਬਚਨ ਹੀ ਸਦਾ ਕਾਇਮ ਰਹਿਣ ਵਾਲੇ ਹਨ । ਧਰਮ ਪੁਸਤਕ ਤਾਂ ਕਈ ਬਣੇ ਤੇ ਕਈ ਮਿਟੇ, ਪਰ ਸਾਧ ਦਾ ਬਚਨ, ਭਾਵ, ਸਿਮਰਨ ਦੀ ਪੱਧਤੀ ਸਦਾ ਅਟੱਲ ਰਹਿੰਦੀ ਹੈ ।੨।
The four Vedas shall pass away, and the six Shaastras shall pass away. Only the Word of the Holy Saint is eternal. ||2||
ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਬੇਨਾਧਾ ॥
ਹੇ ਮਾਂ! (ਮਾਇਆ ਦੇ ਤਿੰਨ ਗੁਣ) ਰਾਜਸ ਤਾਮਸ ਸਾਤਕ ਨਾਸਵੰਤ ਹਨ ।
Raajas, the quality of energetic activity shall pass away. Taamas, the quality of lethargic darkness shall pass away. Saatvas, the quality of peaceful light shall pass away as well.
ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥੩॥
ਜੋ ਕੁਝ (ਇਹ ਜਗਤ) ਦਿੱਸ ਰਿਹਾ ਹੈ ਸਾਰਾ ਨਾਸਵੰਤ ਹੈ । ਸਿਰਫ਼ ਗੁਰੂ ਦੇ ਬਚਨ ਹੀ ਐਸੇ ਹਨ ਜੋ ਅਟੱਲ ਹਨ (ਭਾਵ, ਆਤਮਕ ਜੀਵਨ ਵਾਸਤੇ ਜੋ ਮਰਯਾਦਾ ਗੁਰੂ ਨੇ ਦੱਸੀ ਹੈ ਉਹ ਕਦੇ ਭੀ ਕਿਤੇ ਭੀ ਬਦਲ ਨਹੀਂ ਸਕਦੀ) ।੩।
All that is seen shall pass away. Only the Word of the Holy Saint is beyond destruction. ||3||
ਆਪੇ ਆਪਿ ਆਪ ਹੀ ਆਪੇ ਸਭੁ ਆਪਨ ਖੇਲੁ ਦਿਖਾਧਾ ॥
ਹੇ ਭਾਈ! ਜਿਹੜਾ ਪਰਮਾਤਮਾ (ਆਪਣੇ ਵਰਗਾ) ਆਪ ਹੀ ਆਪ ਹੈ, ਜਿਸ ਨੇ ਇਹ ਸਾਰਾ ਆਪਣਾ ਜਗਤ-ਤਮਾਸ਼ਾ ਵਿਖਾਇਆ ਹੋਇਆ ਹੈ,
He Himself is Himself by Himself. All that is seen is His play.
ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥੪॥੬॥
ਹੇ ਨਾਨਕ! (ਆਖ—) ਉਹ ਹੋਰ ਕਿਸੇ ਭੀ ਤਰੀਕੇ ਨਾਲ ਨਹੀਂ ਮਿਲ ਸਕਦਾ । ਉਹ ਪ੍ਰਭੂ ਗੁਰੂ ਨੂੰ ਮਿਲ ਕੇ (ਹੀ) ਲੱਭ ਸਕੀਦਾ ਹੈ ।੪।੬।
He cannot be found by any means. O Nanak, meeting with the Guru, God is found. ||4||6||