ਸਾਰਗ ਮਹਲਾ ੫ ॥
Saarang, Fifth Mehl:
 
ਓੁਇ ਸੁਖ ਕਾ ਸਿਉ ਬਰਨਿ ਸੁਨਾਵਤ ॥
ਹੇ ਭਾਈ! ਉਹਨਾਂ ਸੁਖਾਂ ਦਾ ਬਿਆਨ ਕਿਸੇ ਪਾਸੋਂ ਭੀ ਨਹੀਂ ਕੀਤਾ ਜਾ ਸਕਦਾ
Who can I tell, and with whom can I speak, about this state of peace and bliss?
 
ਅਨਦ ਬਿਨੋਦ ਪੇਖਿ ਪ੍ਰਭ ਦਰਸਨ ਮਨਿ ਮੰਗਲ ਗੁਨ ਗਾਵਤ ॥੧॥ ਰਹਾਉ ॥
ਪ੍ਰਭੂ ਦਾ ਦਰਸਨ ਕਰਦਿਆਂ ਪ੍ਰਭੂ ਦੇ ਗੁਣ ਗਾਂਦਿਆਂ ਮਨ ਦੀਆਂ ਜਿਹੜੀਆਂ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ ਜਿਹੜੇ ਆਨੰਦ ਕੌਤਕ ਪੈਦਾ ਹੁੰਦੇ ਹਨ।੧।ਰਹਾਉ।
I am in ecstasy and delight, gazing upon the Blessed Vision of God's Darshan. My mind sings His Songs of Joy and His Glories. ||1||Pause||
 
ਬਿਸਮ ਭਈ ਪੇਖਿ ਬਿਸਮਾਦੀ ਪੂਰਿ ਰਹੇ ਕਿਰਪਾਵਤ ॥
ਹੇ ਭਾਈ! ਉਸ ਅਚਰਜ-ਰੂਪ ਅਤੇ ਕਿਰਪਾ ਦੇ ਸੋਮੇ ਸਰਬ-ਵਿਆਪਕ ਪ੍ਰਭੂ ਦਾ ਦਰਸ਼ਨ ਕਰ ਕੇ ਮੈਂ ਹੈਰਾਨ ਹੋ ਗਈ ਹਾਂ ।
I am wonderstruck, gazing upon the Wondrous Lord. The Merciful Lord is All-pervading everywhere.
 
ਪੀਓ ਅੰਮ੍ਰਿਤ ਨਾਮੁ ਅਮੋਲਕ ਜਿਉ ਚਾਖਿ ਗੂੰਗਾ ਮੁਸਕਾਵਤ ॥੧॥
ਜਦੋਂ ਮੈਂ ਉਸ ਦਾ ਆਤਮਕ ਜੀਵਨ ਦੇਣ ਵਾਲਾ ਅਮੋਲਕ ਨਾਮ-ਜਲ ਪੀਤਾ (ਤਾਂ ਮੇਰੀ ਹਾਲਤ ਇਉਂ ਹੋ ਗਈ) ਜਿਵੇਂ ਕੋਈ ਗੁੰਗਾ ਮਨੁੱਖ (ਗੁੜ ਆਦਿਕ) ਚੱਖ ਕੇ (ਸਿਰਫ਼) ਮੁਸਕ੍ਰਾਉਂਦਾ ਹੀ ਹੈ । (ਸੁਆਦ ਦੱਸ ਨਹੀਂ ਸਕਦਾ) ।੧।
I drink in the Invaluable Nectar of the Naam, the Name of the Lord. Like the mute, I can only smile - I cannot speak of its flavor. ||1||
 
ਜੈਸੇ ਪਵਨੁ ਬੰਧ ਕਰਿ ਰਾਖਿਓ ਬੂਝ ਨ ਆਵਤ ਜਾਵਤ ॥
ਹੇ ਭਾਈ! ਜਿਵੇਂ (ਕੋਈ ਜੋਗੀ) ਆਪਣੇ ਪ੍ਰਾਣ ਰੋਕ ਲੈਂਦਾ ਹੈ, ਉਹਨਾਂ ਦੇ ਆਉਣ ਜਾਣ ਦੀ (ਕਿਸੇ ਹੋਰ ਨੂੰ) ਸਮਝ ਨਹੀਂ ਪੈ ਸਕਦੀ
As the breath is held in bondage, no one can understand its coming in and going out.
 
ਜਾ ਕਉ ਰਿਦੈ ਪ੍ਰਗਾਸੁ ਭਇਓ ਹਰਿ ਉਆ ਕੀ ਕਹੀ ਨ ਜਾਇ ਕਹਾਵਤ ॥੨॥
(ਇਸੇ ਤਰ੍ਹਾਂ) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਮਨੁੱਖ ਦੀ ਆਤਮਕ ਦਸ਼ਾ ਬਿਆਨ ਨਹੀਂ ਕੀਤੀ ਜਾ ਸਕਦੀ ।੨।
So is that person, whose heart is enlightened by the Lord - his story cannot be told. ||2||
 
ਆਨ ਉਪਾਵ ਜੇਤੇ ਕਿਛੁ ਕਹੀਅਹਿ ਤੇਤੇ ਸੀਖੇ ਪਾਵਤ ॥
ਹੇ ਭਾਈ! (ਦੁਨੀਆ ਵਾਲੇ ਗੁਣ ਸਿੱਖਣ ਵਾਸਤੇ) ਹੋਰ ਜਿਤਨੇ ਭੀ ਜਤਨ ਦੱਸੇ ਜਾਂਦੇ ਹਨ, ਉਹ (ਹੋਰਨਾਂ ਪਾਸੋਂ) ਸਿੱਖਿਆਂ ਹੀ ਸਿੱਖੇ ਜਾ ਸਕਦੇ ਹਨ ।
As many other efforts as you can think of - I have seen them and studied them all.
 
ਅਚਿੰਤ ਲਾਲੁ ਗ੍ਰਿਹ ਭੀਤਰਿ ਪ੍ਰਗਟਿਓ ਅਗਮ ਜੈਸੇ ਪਰਖਾਵਤ ॥੩॥
ਪਰ ਚਿੰਤਾ ਦੂਰ ਕਰਨ ਵਾਲਾ ਸੋਹਣਾ ਪ੍ਰਭੂ ਮਨੁੱਖ ਦੇ ਹਿਰਦੇ-ਘਰ ਦੇ ਅੰਦਰ ਹੀ ਪਰਗਟ ਹੋ ਜਾਂਦਾ ਹੈ (ਜਿਸ ਦੇ ਹਿਰਦੇ ਵਿਚ ਪਰਗਟਦਾ ਹੈ, ਉਸ ਦੀ) ਪਰਖ ਕਰਨੀ ਕਠਨ ਜਿਹਾ ਕੰਮ ਹੈ ।੩।
My Beloved, Carefree Lord has revealed Himself within the home of my own heart; thus I have realized the Inaccessible Lord. ||3||
 
ਨਿਰਗੁਣ ਨਿਰੰਕਾਰ ਅਬਿਨਾਸੀ ਅਤੁਲੋ ਤੁਲਿਓ ਨ ਜਾਵਤ ॥
ਹੇ ਭਾਈ! ਪਰਮਾਤਮਾ ਮਾਇਆ ਦੇ ਤਿੰਨ ਗੁਣਾਂ ਦੀ ਪਹੁੰਚ ਤੋਂ ਪਰੇ ਹੈ, ਪਰਮਾਤਮਾ ਦਾ ਕੋਈ ਖ਼ਾਸ ਸਰੂਪ ਦੱਸਿਆ ਨਹੀਂ ਜਾ ਸਕਦਾ, ਪਰਮਾਤਮਾ ਨਾਸ-ਰਹਿਤ ਹੈ, ਉਹ ਅਤੋਲ ਹੈ, ਉਸ ਨੂੰ ਤੋਲਿਆ ਨਹੀਂ ਜਾ ਸਕਦਾ ।
The Absolute, Formless, Eternally Unchanging, Immeasurable Lord cannot be measured.
 
ਕਹੁ ਨਾਨਕ ਅਜਰੁ ਜਿਨਿ ਜਰਿਆ ਤਿਸ ਹੀ ਕਉ ਬਨਿ ਆਵਤ ॥੪॥੯॥
ਹੇ ਨਾਨਕ! ਆਖ—ਜਿਸ ਮਨੁੱਖ ਨੇ ਉਸ ਸਦਾ ਜਵਾਨ ਰਹਿਣ ਵਾਲੇ (ਜਰਾ-ਰਹਿਤ) ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲਿਆ, ਉਸ ਦੀ ਆਤਮਕ ਦਸ਼ਾ ਉਹ ਆਪ ਹੀ ਜਾਣਦਾ ਹੈ (ਬਿਆਨ ਨਹੀਂ ਕੀਤੀ ਜਾ ਸਕਦੀ) ।੪।੯।
Says Nanak, whoever endures the unendurable - this state belongs to him alone. ||4||9||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by