ਸਾਰਗ ਮਹਲਾ ੫ ॥
Saarang, Fifth Mehl:
 
ਬਿਖਈ ਦਿਨੁ ਰੈਨਿ ਇਵ ਹੀ ਗੁਦਾਰੈ ॥
ਹੇ ਭਾਈ! ਵਿਸ਼ਈ ਮਨੁੱਖ ਇਸੇ ਤਰ੍ਹਾਂ (ਵਿਕਾਰਾਂ ਵਿਚ) ਹੀ ਦਿਨ ਰਾਤ (ਆਪਣੀ ਉਮਰ) ਗੁਜ਼ਾਰਦਾ ਹੈ ।
The corrupt person passes his days and nights uselessly.
 
ਗੋਬਿੰਦੁ ਨ ਭਜੈ ਅਹੰਬੁਧਿ ਮਾਤਾ ਜਨਮੁ ਜੂਐ ਜਿਉ ਹਾਰੈ ॥੧॥ ਰਹਾਉ ॥
(ਵਿਸ਼ਈ ਮਨੁੱਖ) ਪਰਮਾਤਮਾ ਦਾ ਭਜਨ ਨਹੀਂ ਕਰਦਾ, ਅਹੰਕਾਰ ਵਿਚ ਮੱਤਾ ਹੋਇਆ (ਆਪਣਾ ਮਨੁੱਖਾ) ਜਨਮ (ਇਉਂ) ਹਾਰ ਜਾਂਦਾ ਹੈ ਜਿਵੇਂ (ਜੁਆਰੀਆ) ਜੂਏ ਵਿਚ (ਬਾਜ਼ੀ ਹਾਰਦਾ ਹੈ) ।੧।ਰਹਾਉ।
He does not vibrate and meditate on the Lord of the Universe; he is intoxicated with egotistical intellect. He loses his life in the gamble. ||1||Pause||
 
ਨਾਮੁ ਅਮੋਲਾ ਪ੍ਰੀਤਿ ਨ ਤਿਸ ਸਿਉ ਪਰ ਨਿੰਦਾ ਹਿਤਕਾਰੈ ॥
ਹੇ ਭਾਈ! ਪਰਮਾਤਮਾ ਦਾ ਨਾਮ ਬਹੁਤ ਹੀ ਕੀਮਤੀ ਹੈ (ਵਿਸ਼ਈ ਮਨੁੱਖ) ਉਸ ਨਾਲ ਪਿਆਰ ਨਹੀਂ ਪਾਂਦਾ, ਦੂਜਿਆਂ ਦੀ ਨਿੰਦਾ ਨਾਲ ਪਿਆਰ ਕਰਦਾ ਹੈ ।
The Naam, the Name of the Lord, is priceless, but he is not in love with it. He loves only to slander others.
 
ਛਾਪਰੁ ਬਾਂਧਿ ਸਵਾਰੈ ਤ੍ਰਿਣ ਕੋ ਦੁਆਰੈ ਪਾਵਕੁ ਜਾਰੈ ॥੧॥
(ਵਿਸ਼ਈ ਮਨੁੱਖ, ਮਾਨੋ) ਕੱਖਾਂ ਦਾ ਛੱਪਰ ਬਣਾ ਕੇ (ਉਸ ਨੂੰ) ਸਜਾਂਦਾ ਰਹਿੰਦਾ ਹੈ (ਪਰ ਉਸ ਦੇ) ਬੂਹੇ ਅੱਗੇ ਅੱਗ ਬਾਲ ਦੇਂਦਾ ਹੈ (ਜਿਸ ਕਰਕੇ ਹਰ ਵੇਲੇ ਉਸ ਦੇ ਸੜਨ ਦਾ ਖ਼ਤਰਾ ਰਹਿੰਦਾ ਹੈ) ।੧।
Weaving the grass, he builds his house of straw. At the door, he builds a fire. ||1||
 
ਕਾਲਰ ਪੋਟ ਉਠਾਵੈ ਮੂੰਡਹਿ ਅੰਮ੍ਰਿਤੁ ਮਨ ਤੇ ਡਾਰੈ ॥
ਹੇ ਭਾਈ! (ਵਿਕਾਰਾਂ ਵਿਚ ਫਸਿਆ ਮਨੁੱਖ, ਮਾਨੋ) ਕੱਲਰ ਦੀ ਪੰਡ (ਆਪਣੇ) ਸਿਰ ਉੱਤੇ ਚੁੱਕੀ ਫਿਰਦਾ ਹੈ, ਅਤੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਆਪਣੇ) ਮਨ ਵਿਚੋਂ (ਬਾਹਰ) ਸੁੱਟ ਦੇਂਦਾ ਹੈ
He carries a load of sulfur on his head, and drives the Ambrosial Nectar out of his mind.
 
ਓਢੈ ਬਸਤ੍ਰ ਕਾਜਰ ਮਹਿ ਪਰਿਆ ਬਹੁਰਿ ਬਹੁਰਿ ਫਿਰਿ ਝਾਰੈ ॥੨॥
ਕਾਲਖ (-ਭਰੇ ਕਮਰੇ) ਵਿਚ ਬੈਠਾ ਹੋਇਆ (ਚਿੱਟੇ) ਕੱਪੜੇ ਪਹਿਨਦਾ ਹੈ ਅਤੇ (ਕੱਪੜਿਆਂ ਉੱਤੇ ਪਈ ਕਾਲਖ ਨੂੰ) ਮੁੜ ਮੁੜ ਝਾੜਦਾ ਰਹਿੰਦਾ ਹੈ ।੨।
Wearing his good clothes, the mortal falls into the coal-pit; again and again, he tries to shake it off. ||2||
 
ਕਾਟੈ ਪੇਡੁ ਡਾਲ ਪਰਿ ਠਾਢੌ ਖਾਇ ਖਾਇ ਮੁਸਕਾਰੈ ॥
ਹੇ ਭਾਈ! (ਵਿਕਾਰਾਂ ਵਿਚ ਫਸਿਆ ਹੋਇਆ ਮਨੁੱਖ, ਮਾਨੋ, ਰੁੱਖ ਦੇ ਹੀ) ਟਾਹਣ ਉੱਤੇ ਖਲੋਤਾ ਹੋਇਆ (ਉਸੇ) ਰੁੱਖ ਨੂੰ ਵੱਢ ਰਿਹਾ ਹੈ, (ਨਾਲ ਨਾਲ ਹੀ ਮਿਠਿਆਈ ਆਦਿਕ) ਖਾ ਖਾ ਕੇ ਮੁਸਕ੍ਰਾ ਰਿਹਾ ਹੈ ।
Standing on the branch, eating and eating and smiling, he cuts down the tree.
 
ਗਿਰਿਓ ਜਾਇ ਰਸਾਤਲਿ ਪਰਿਓ ਛਿਟੀ ਛਿਟੀ ਸਿਰ ਭਾਰੈ ॥੩॥
(ਪਰ ਰੁੱਖ ਵੱਢਿਆ ਜਾਣ ਤੇ ਉਹ ਮਨੁੱਖ) ਡੂੰਘੇ ਟੋਏ ਵਿਚ ਜਾ ਡਿੱਗਦਾ ਹੈ, ਸਿਰ-ਭਾਰ ਡਿੱਗ ਕੇ ਹੱਡੀ ਹੱਡੀ ਹੋ ਜਾਂਦਾ ਹੈ ।੩।
He falls down head-first and is shattered into bits and pieces. ||3||
 
ਨਿਰਵੈਰੈ ਸੰਗਿ ਵੈਰੁ ਰਚਾਏ ਪਹੁਚਿ ਨ ਸਕੈ ਗਵਾਰੈ ॥
ਹੇ ਭਾਈ! ਮੂਰਖ (ਵਿਕਾਰੀ) ਮਨੁੱਖ ਉਸ ਸੰਤ ਜਨ ਨਾਲ ਸਦਾ ਵੈਰ ਬਣਾਈ ਰੱਖਦਾ ਹੈ ਜੋ ਕਿਸੇ ਨਾਲ ਭੀ ਵੈਰ ਨਹੀਂ ਕਰਦਾ । (ਮੂਰਖ ਉਸ ਸੰਤ ਜਨ ਨਾਲ ਬਰਾਬਰੀ ਕਰਨ ਦਾ ਜਤਨ ਕਰਦਾ ਹੈ, ਪਰ) ਉਸ ਦੀ ਬਰਾਬਰੀ ਨਹੀਂ ਕਰ ਸਕਦਾ ।
He bears vengeance against the Lord who is free of vengeance. The fool is not up to the task.
 
ਕਹੁ ਨਾਨਕ ਸੰਤਨ ਕਾ ਰਾਖਾ ਪਾਰਬ੍ਰਹਮੁ ਨਿਰੰਕਾਰੈ ॥੪॥੧੦॥
ਹੇ ਨਾਨਕ! ਆਖ—(ਵਿਕਾਰੀ ਮੂਰਖ ਮਨੁੱਖ ਸੰਤ ਜਨਾਂ ਦਾ ਕੁਝ ਵਿਗਾੜ ਨਹੀਂ ਸਕਦਾ, ਕਿਉਂਕਿ) ਸੰਤ ਜਨਾਂ ਦਾ ਰਾਖਾ ਨਿਰੰਕਾਰ ਪਾਰਬ੍ਰਹਮ (ਸਦਾ ਆਪ) ਹੈ ।੪।੧੦।
Says Nanak, the Saving Grace of the Saints is the Formless, Supreme Lord God. ||4||10||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by