ਸਾਰਗ ਮਹਲਾ ੫ ॥
Saarang, Fifth Mehl:
ਅਵਰਿ ਸਭਿ ਭੂਲੇ ਭ੍ਰਮਤ ਨ ਜਾਨਿਆ ॥
ਹੋਰ ਸਾਰੇ ਜੀਵ ਕੁਰਾਹੇ ਪਏ ਰਹਿੰਦੇ ਹਨ, (ਮਾਇਆ ਦੀ ਖ਼ਾਤਰ) ਭਟਕਦਿਆਂ ਉਹਨਾਂ ਨੂੰ (ਸਹੀ ਜੀਵਨ-ਰਾਹ ਦੀ) ਸੂਝ ਨਹੀਂ ਪੈਂਦੀ
All the others are deluded by doubt; they do not understand.
ਏਕੁ ਸੁਧਾਖਰੁ ਜਾ ਕੈ ਹਿਰਦੈ ਵਸਿਆ ਤਿਨਿ ਬੇਦਹਿ ਤਤੁ ਪਛਾਨਿਆ ॥੧॥ ਰਹਾਉ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਵਿੱਤਰ ਨਾਮ ਵੱਸਦਾ ਹੈ, ਉਸ ਨੇ (ਸਮਝੋ) ਵੇਦ (ਆਦਿਕ ਧਰਮ-ਪੁਸਤਕਾਂ) ਦਾ ਤੱਤ ਸਮਝ ਲਿਆ ।੧।ਰਹਾਉ।
That person, within whose heart the One Pure Word abides, realizes the essence of the Vedas. ||1||Pause||
ਪਰਵਿਰਤਿ ਮਾਰਗੁ ਜੇਤਾ ਕਿਛੁ ਹੋਈਐ ਤੇਤਾ ਲੋਗ ਪਚਾਰਾ ॥
ਹੇ ਭਾਈ! ਦੁਨੀਆ ਦੇ ਧੰਧਿਆਂ ਵਿਚ ਰੁੱਝੇ ਰਹਿਣ ਵਾਲਾ ਜਿਤਨਾ ਭੀ ਜੀਵਨ-ਰਸਤਾ ਹੈ, ਇਹ ਸਾਰਾ ਲੋਕਾਂ ਵਿਚ ਆਪਣੀ ਇੱਜ਼ਤ ਬਣਾਈ ਰੱਖਣ ਵਾਲਾ ਰਸਤਾ ਹੈ ।
He walks in the ways of the world, trying to please people.
ਜਉ ਲਉ ਰਿਦੈ ਨਹੀ ਪਰਗਾਸਾ ਤਉ ਲਉ ਅੰਧ ਅੰਧਾਰਾ ॥੧॥
ਜਦੋਂ ਤਕ (ਮਨੁੱਖ ਦੇ) ਹਿਰਦੇ ਵਿਚ (ਹਰਿ-ਨਾਮ ਦਾ) ਚਾਨਣ ਨਹੀਂ ਹੁੰਦਾ, ਤਦ ਤਕ (ਆਤਮਕ ਜੀਵਨ ਵੱਲੋਂ) ਘੁੱਪ ਹਨੇਰਾ ਟਿਕਿਆ ਰਹਿੰਦਾ ਹੈ ।੧।
But as long as his heart is not enlightened, he is stuck in pitch black darkness. ||1||
ਜੈਸੇ ਧਰਤੀ ਸਾਧੈ ਬਹੁ ਬਿਧਿ ਬਿਨੁ ਬੀਜੈ ਨਹੀ ਜਾਂਮੈ ॥
ਹੇ ਭਾਈ! ਜਿਵੇਂ (ਕੋਈ ਕਿਸਾਨ ਆਪਣੀ) ਜ਼ਮੀਨ ਨੂੰ ਕਈ ਤਰੀਕਿਆਂ ਨਾਲ ਤਿਆਰ ਕਰਦਾ ਹੈ, ਪਰ ਉਸ ਵਿਚ ਬੀ ਬੀਜਣ ਤੋਂ ਬਿਨਾ ਕੁਝ ਭੀ ਨਹੀਂ ਉੱਗਦਾ ।
The land may be prepared in every way, but nothing sprouts without being planted.
ਰਾਮ ਨਾਮ ਬਿਨੁ ਮੁਕਤਿ ਨ ਹੋਈ ਹੈ ਤੁਟੈ ਨਾਹੀ ਅਭਿਮਾਨੈ ॥੨॥
(ਇਸੇ ਤਰ੍ਹਾਂ) ਪਰਮਾਤਮਾ ਦਾ ਨਾਮ (ਹਿਰਦੇ ਵਿਚ ਬੀਜਣ) ਤੋਂ ਬਿਨਾ ਮਨੁੱਖ ਨੂੰ ਵਿਕਾਰਾਂ ਤੋਂ ਖ਼ਲਾਸੀ ਹਾਸਲ ਨਹੀਂ ਹੁੰਦੀ, ਉਸ ਦੇ ਅੰਦਰੋਂ ਅਹੰਕਾਰ ਨਹੀਂ ਮੁੱਕਦਾ ।੨।
Just so, without the Lord's Name, no one is liberated, nor is egotistical pride eradicated. ||2||
ਨੀਰੁ ਬਿਲੋਵੈ ਅਤਿ ਸ੍ਰਮੁ ਪਾਵੈ ਨੈਨੂ ਕੈਸੇ ਰੀਸੈ ॥
ਹੇ ਭਾਈ! ਜਿਹੜਾ ਮਨੁੱਖ ਪਾਣੀ ਨੂੰ ਹੀ ਰਿੜਕਦਾ ਰਹਿੰਦਾ ਹੈ ਉਹ ਨਿਰਾ ਬਹੁਤ ਥਕੇਵਾਂ ਹੀ ਖੱਟਦਾ ਹੈ, (ਪਾਣੀ ਰਿੜਕਣ ਨਾਲ ਉਸ ਵਿਚੋਂ) ਮੱਖਣ ਨਹੀਂ ਨਿਕਲ ਸਕਦਾ ।
The mortal may churn water until he is sore, but how can butter be produced?
ਬਿਨੁ ਗੁਰ ਭੇਟੇ ਮੁਕਤਿ ਨ ਕਾਹੂ ਮਿਲਤ ਨਹੀ ਜਗਦੀਸੈ ॥੩॥
(ਤਿਵੇਂ ਹੀ) ਗੁਰੂ ਨੂੰ ਮਿਲਣ ਤੋਂ ਬਿਨਾ ਕਿਸੇ ਨੂੰ ਭੀ ਮੁਕਤੀ (ਵਿਕਾਰਾਂ ਤੋਂ ਖ਼ਲਾਸੀ) ਪ੍ਰਾਪਤ ਨਹੀਂ ਹੁੰਦੀ, ਮਨੁੱਖ ਪਰਮਾਤਮਾ ਨੂੰ ਨਹੀਂ ਮਿਲ ਸਕਦਾ ।੩।
Without meeting the Guru, no one is liberated, and the Lord of the Universe is not met. ||3||
ਖੋਜਤ ਖੋਜਤ ਇਹੈ ਬੀਚਾਰਿਓ ਸਰਬ ਸੁਖਾ ਹਰਿ ਨਾਮਾ ॥
ਹੇ ਨਾਨਕ! ਆਖ—ਖੋਜ ਕਰਦਿਆਂ ਕਰਦਿਆਂ (ਅਸਾਂ) ਇਹੀ ਵਿਚਾਰ ਕੀਤੀ ਹੈ ਕਿ ਪਰਮਾਤਮਾ ਦਾ ਨਾਮ (ਹੀ) ਸਾਰੇ ਸੁਖ ਦੇਣ ਵਾਲਾ ਹੈ ।
Searching and searching, I have come to this realization: all peace and bliss are in the Name of the Lord.
ਕਹੁ ਨਾਨਕ ਤਿਸੁ ਭਇਓ ਪਰਾਪਤਿ ਜਾ ਕੈ ਲੇਖੁ ਮਥਾਮਾ ॥੪॥੧੧॥
ਪਰ ਇਹ ਹਰਿ-ਨਾਮ ਉਸ ਮਨੁੱਖ ਨੂੰ ਮਿਲਦਾ ਹੈ ਜਿਸ ਦੇ ਮੱਥੇ ਉਤੇ (ਹਰਿ-ਨਾਮ ਦੀ ਪ੍ਰਾਪਤੀ ਦਾ) ਲੇਖ (ਜਾਗਦਾ) ਹੈ ।੪।੧੧।
Says Nanak, he alone receives it, upon whose forehead such destiny is inscribed. ||4||11||