ਸਾਰਗ ਮਹਲਾ ੫ ॥
Saarang, Fifth Mehl:
ਅਨਦਿਨੁ ਰਾਮ ਕੇ ਗੁਣ ਕਹੀਐ ॥
ਹੇ ਭਾਈ! ਆਓ, ਅਸੀ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦੇ ਰਹੀਏ ।
Night and day, utter the Glorious Praises of the Lord.
ਸਗਲ ਪਦਾਰਥ ਸਰਬ ਸੂਖ ਸਿਧਿ ਮਨ ਬਾਂਛਤ ਫਲ ਲਹੀਐ ॥੧॥ ਰਹਾਉ ॥
(ਗੁਣ ਗਾਣ ਦੀ ਬਰਕਤਿ ਨਾਲ) ਹੇ ਭਾਈ! ਆਓ, ਸਾਰੇ ਪਦਾਰਥ, ਸਾਰੇ ਸੁਖ, ਸਾਰੀਆਂ ਸਿੱਧੀਆਂ, ਸਾਰੇ ਮਨ-ਮੰਗੇ ਫਲ ਹਾਸਲ ਕਰੀਏ ।੧।ਰਹਾਉ।
You shall obtain all wealth, all pleasures and successes, and the fruits of your mind's desires. ||1||Pause||
ਆਵਹੁ ਸੰਤ ਪ੍ਰਾਨ ਸੁਖਦਾਤੇ ਸਿਮਰਹ ਪ੍ਰਭੁ ਅਬਿਨਾਸੀ ॥
ਹੇ ਸੰਤ ਜਨੋ! ਆਓ, ਅਸੀ ਪ੍ਰਾਣ-ਦਾਤੇ ਸੁਖ-ਦਾਤੇ ਅਬਿਨਾਸੀ ਪ੍ਰਭੂ (ਦਾ ਨਾਮ) ਸਿਮਰੀਏ ।
Come, O Saints, let us meditate in remembrance on God; He is the Eternal, Imperishable Giver of Peace and Praanaa, the Breath of Life.
ਅਨਾਥਹ ਨਾਥੁ ਦੀਨ ਦੁਖ ਭੰਜਨ ਪੂਰਿ ਰਹਿਓ ਘਟ ਵਾਸੀ ॥੧॥
ਉਹ ਪ੍ਰਭੂ ਨਿਖਸਮਿਆਂ ਦਾ ਖਸਮ ਹੈ, ਉਹ ਪ੍ਰਭੂ ਗ਼ਰੀਬਾਂ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਪ੍ਰਭੂ ਸਭ ਥਾਈਂ ਵਿਆਪਕ ਹੈ, ਉਹ ਪ੍ਰਭੂ ਸਾਰੇ ਸਰੀਰਾਂ ਵਿਚ ਮੌਜੂਦ ਹੈ ।੧।
Master of the masterless, Destroyer of the pains of the meek and the poor; He is All-pervading and permeating, abiding in all hearts. ||1||
ਗਾਵਤ ਸੁਨਤ ਸੁਨਾਵਤ ਸਰਧਾ ਹਰਿ ਰਸੁ ਪੀ ਵਡਭਾਗੇ ॥
ਹੇ ਸੰਤ ਜਨੋ! ਪਰਮਾਤਮਾ ਦੇ ਗੁਣ ਸਰਧਾ ਨਾਲ ਗਾਂਦਿਆਂ ਸੁਣਦਿਆਂ ਸੁਣਾਂਦਿਆਂ ਪਰਮਾਤਮਾ ਦਾ ਨਾਮ-ਰਸ ਪੀ ਕੇ ਵੱਡੇ ਭਾਗਾਂ ਵਾਲੇ ਬਣ ਜਾਈਦਾ ਹੈ ।
The very fortunate ones drink in the Sublime Essence of the Lord, singing, reciting and listening to the Lord's Praises.
ਕਲਿ ਕਲੇਸ ਮਿਟੇ ਸਭਿ ਤਨ ਤੇ ਰਾਮ ਨਾਮ ਲਿਵ ਜਾਗੇ ॥੨॥
ਹੇ ਸੰਤ ਜਨੋ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਵਿਕਾਰਾਂ ਦੇ ਹੱਲਿਆਂ ਵੱਲੋਂ ਸਦਾ) ਸੁਚੇਤ ਰਹਿੰਦੇ ਹਨ, ਉਹਨਾਂ ਦੇ ਸਰੀਰ ਵਿਚੋਂ ਸਾਰੇ ਝਗੜੇ ਸਾਰੇ ਦੁੱਖ ਮਿਟ ਜਾਂਦੇ ਹਨ ।੨।
All their sufferings and struggles are wiped away from their bodies; they remain lovingly awake and aware in the Name of the Lord. ||2||
ਕਾਮੁ ਕ੍ਰੋਧੁ ਝੂਠੁ ਤਜਿ ਨਿੰਦਾ ਹਰਿ ਸਿਮਰਨਿ ਬੰਧਨ ਤੂਟੇ ॥
ਹੇ ਸੰਤ ਜਨੋ! ਕਾਮ ਕੋ੍ਰਧ ਝੂਠ ਨਿੰਦਿਆ ਛੱਡ ਕੇ ਪਰਮਾਤਮਾ ਦਾ ਨਾਮ ਸਿਮਰਨ ਦੀ ਰਾਹੀਂ (ਮਨੁੱਖ ਦੇ ਅੰਦਰੋਂ ਮਾਇਆ ਦੇ ਮੋਹ ਦੀਆਂ ਸਾਰੀਆਂ) ਫਾਹੀਆਂ ਟੁੱਟ ਜਾਂਦੀਆਂ ਹਨ ।
So abandon your sexual desire, greed, falsehood and slander; meditating in remembrance on the Lord, you shall be released from bondage.
ਮੋਹ ਮਗਨ ਅਹੰ ਅੰਧ ਮਮਤਾ ਗੁਰ ਕਿਰਪਾ ਤੇ ਛੂਟੇ ॥੩॥
ਮੋਹ ਵਿਚ ਡੁੱਬੇ ਰਹਿਣਾ, ਹਉਮੈ ਵਿਚ ਅੰਨ੍ਹੇ ਹੋਏ ਰਹਿਣਾ, ਮਾਇਆ ਦੇ ਕਬਜ਼ੇ ਦੀ ਲਾਲਸਾ—ਇਹ ਸਾਰੇ ਗੁਰੂ ਦੀ ਕਿਰਪਾ ਨਾਲ (ਮਨੁੱਖ ਦੇ ਅੰਦਰੋਂ) ਖ਼ਤਮ ਹੋ ਜਾਂਦੇ ਹਨ ।੩।
The intoxication of loving attachments, egotism and blind possessiveness are eradicated by Guru's Grace. ||3||
ਤੂ ਸਮਰਥੁ ਪਾਰਬ੍ਰਹਮ ਸੁਆਮੀ ਕਰਿ ਕਿਰਪਾ ਜਨੁ ਤੇਰਾ ॥
ਹੇ ਪਾਰਬ੍ਰਹਮ! ਹੇ ਸੁਆਮੀ! ਤੂੰ ਸਭ ਤਾਕਤਾਂ ਦਾ ਮਾਲਕ ਹੈਂ (ਮੇਰੇ ਉਤੇ) ਮਿਹਰ ਕਰ (ਮੈਨੂੰ ਆਪਣਾ ਨਾਮ ਸਿਮਰਨ ਦਾ ਖੈਰ ਪਾ, ਮੈਂ) ਤੇਰਾ ਦਾਸ ਹਾਂ ।
You are All-Powerful, O Supreme Lord God and Master; please be Merciful to Your humble servant.
ਪੂਰਿ ਰਹਿਓ ਸਰਬ ਮਹਿ ਠਾਕੁਰੁ ਨਾਨਕ ਸੋ ਪ੍ਰਭੁ ਨੇਰਾ ॥੪॥੧੨॥
ਹੇ ਨਾਨਕ! (ਆਖ—ਹੇ ਭਾਈ!) ਮਾਲਕ-ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੈ, ਉਹ ਪ੍ਰਭੂ ਸਭ ਦੇ ਨੇੜੇ ਵੱਸਦਾ ਹੈ ।੪।੧੨।
My Lord and Master is All-pervading and prevailing everywhere; O Nanak, God is Near. ||4||12||