ਸਾਰਗ ਮਹਲਾ ੫ ॥
Saarang, Fifth Mehl:
ਬਲਿਹਾਰੀ ਗੁਰਦੇਵ ਚਰਨ ॥
ਹੇ ਭਾਈ! (ਮੈਂ ਆਪਣੇ) ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ,
I am a sacrifice to the Feet of the Divine Guru.
ਜਾ ਕੈ ਸੰਗਿ ਪਾਰਬ੍ਰਹਮੁ ਧਿਆਈਐ ਉਪਦੇਸੁ ਹਮਾਰੀ ਗਤਿ ਕਰਨ ॥੧॥ ਰਹਾਉ ॥
ਜਿਸ ਦਾ ਉਪਦੇਸ਼ ਅਸਾਂ ਜੀਵਾਂ ਦੀ ਉੱਚੀ ਆਤਮਕ ਦਸ਼ਾ ਬਣਾ ਦੇਂਦਾ ਹੈ ।੧।ਰਹਾਉ।
I meditate with Him on the Supreme Lord God; His Teachings have emancipated me. ||1||Pause||
ਦੂਖ ਰੋਗ ਭੈ ਸਗਲ ਬਿਨਾਸੇ ਜੋ ਆਵੈ ਹਰਿ ਸੰਤ ਸਰਨ ॥
ਹੇ ਭਾਈ! ਜਿਹੜਾ ਮਨੁੱਖ ਹਰੀ ਦੇ ਸੰਤ ਗੁਰਦੇਵ ਦੀ ਸਰਨ ਪੈਂਦਾ ਹੈ, ਉਸ ਦੇ ਸਾਰੇ ਦੁੱਖ ਸਾਰੇ ਰੋਗ ਸਾਰੇ ਡਰ ਨਾਸ ਹੋ ਜਾਂਦੇ ਹਨ ।
All pains, diseases and fears are erased, for one who comes to the Sanctuary of the Lord's Saints.
ਆਪਿ ਜਪੈ ਅਵਰਹ ਨਾਮੁ ਜਪਾਵੈ ਵਡ ਸਮਰਥ ਤਾਰਨ ਤਰਨ ॥੧॥
ਉਹ ਮਨੁੱਖ ਵੱਡੀ ਸਮਰਥਾ ਵਾਲੇ ਹਰੀ ਦਾ ਸਭ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ-ਜੋਗ ਹਰੀ ਦਾ ਨਾਮ ਆਪ ਜਪਦਾ ਹੈ ਅਤੇ ਹੋਰਨਾਂ ਪਾਸੋਂ ਜਪਾਂਦਾ ਹੈ ।੧।
He Himself chants, and inspires others to chant the Naam, the Name of the Lord. He is Utterly All-Powerful; He carries us across to the other side. ||1||
ਜਾ ਕੋ ਮੰਤ੍ਰੁ ਉਤਾਰੈ ਸਹਸਾ ਊਣੇ ਕਉ ਸੁਭਰ ਭਰਨ ॥
ਹੇ ਭਾਈ! (ਮੈਂ ਆਪਣੇ ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ) ਜਿਸ ਦਾ ਉਪਦੇਸ਼ ਮਨੁੱਖ ਦਾ ਸਹਮ ਦੂਰ ਕਰ ਦੇਂਦਾ ਹੈ ਜਿਹੜਾ ਗੁਰੂ ਆਤਮਕ ਜੀਵਨ ਤੋਂ ਸੱਖਣੇ ਮਨੁੱਖਾਂ ਨੂੰ ਨਕਾ-ਨਕ ਭਰ ਦੇਂਦਾ ਹੈ ।
His Mantra drives out cynicism, and totally fills the empty one.
ਹਰਿ ਦਾਸਨ ਕੀ ਆਗਿਆ ਮਾਨਤ ਤੇ ਨਾਹੀ ਫੁਨਿ ਗਰਭ ਪਰਨ ॥੨॥
(ਹੇ ਭਾਈ!) ਜਿਹੜੇ ਮਨੁੱਖ ਹਰੀ ਦੇ ਦਾਸਾਂ ਦੀ ਰਜ਼ਾ ਵਿਚ ਤੁਰਦੇ ਹਨ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦੇ ।੨।
Those who obey the Order of the Lord's slaves, do not enter into the womb of reincarnation ever again. ||2||
ਭਗਤਨ ਕੀ ਟਹਲ ਕਮਾਵਤ ਗਾਵਤ ਦੁਖ ਕਾਟੇ ਤਾ ਕੇ ਜਨਮ ਮਰਨ ॥
ਹੇ ਭਾਈ! ਸੰਤ ਜਨਾਂ ਦੀ ਸੇਵਾ ਕਰਦਿਆਂ ਪਰਮਾਤਮਾ ਦੇ ਗੁਣ ਗਾਂਦਿਆਂ (ਗੁਰੂ) ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਕੱਟ ਦੇਂਦਾ ਹੈ ।
Whoever works for the Lord's devotees and sings His Praises - his pains of birth and death are taken away.
ਜਾ ਕਉ ਭਇਓ ਕ੍ਰਿਪਾਲੁ ਬੀਠੁਲਾ ਤਿਨਿ ਹਰਿ ਹਰਿ ਅਜਰ ਜਰਨ ॥੩॥
(ਗੁਰੂ ਦੀ ਮਿਹਰ ਨਾਲ) ਜਿਸ ਮਨੁੱਖ ਉੱਤੇ ਮਾਇਆ ਤੋਂ ਨਿਰਲੇਪ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਮਨੁੱਖ ਨੇ ਸਦਾ ਜਵਾਨ ਰਹਿਣ ਵਾਲੇ (ਜਰਾ-ਰਹਿਤ) ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ ।੩।
Those unto whom my Beloved becomes Merciful, endure the Unendurable Ecstasy of the Lord, Har, Har. ||3||
ਹਰਿ ਰਸਹਿ ਅਘਾਨੇ ਸਹਜਿ ਸਮਾਨੇ ਮੁਖ ਤੇ ਨਾਹੀ ਜਾਤ ਬਰਨ ॥
ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਨਾਮ-ਰਸ ਨਾਲ ਰੱਜ ਜਾਂਦੇ ਹਨ, ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੇ ਹਨ (ਉਹਨਾਂ ਦੀ ਉੱਚੀ ਆਤਮਕ ਅਵਸਥਾ) ਮੂੰਹੋਂ ਬਿਆਨ ਨਹੀਂ ਕੀਤੀ ਜਾ ਸਕਦੀ ।
Those who are satisfied by the Sublime Essence of the Lord, merge intuitively into the Lord; no mouth can describe their state.
ਗੁਰ ਪ੍ਰਸਾਦਿ ਨਾਨਕ ਸੰਤੋਖੇ ਨਾਮੁ ਪ੍ਰਭੂ ਜਪਿ ਜਪਿ ਉਧਰਨ ॥੪॥੧੩॥
ਉਹ ਮਨੁੱਖ ਪ੍ਰਭੂ ਦਾ ਨਾਮ ਜਪ ਕੇ ਸੰਤੋਖੀ ਜੀਵਨ ਵਾਲੇ ਹੋ ਜਾਂਦੇ ਹਨ, ਉਹ ਮਨੁੱਖ ਪ੍ਰਭੂ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।੪।੧੩।
By Guru's Grace, O Nanak, they are content; chanting and meditating on God's Name, they are saved. ||4||13||