ਸਾਰਗ ਮਹਲਾ ੫ ਘਰੁ ੨
Saarang, Fifth Mehl, Second House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਕੈਸੇ ਕਹਉ ਮੋਹਿ ਜੀਅ ਬੇਦਨਾਈ ॥
ਹੇ ਵੀਰ! ਮੈਂ ਆਪਣੇ ਦਿਲ ਦੀ ਪੀੜ ਕਿਵੇਂ ਬਿਆਨ ਕਰਾਂ? (ਬਿਆਨ ਕਰ ਨਹੀਂ ਸਕਦੀ) ।
How can I express the pain of my soul?
ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ ਮਨੁ ਨ ਰਹੈ ਬਹੁ ਬਿਧਿ ਉਮਕਾਈ ॥੧॥ ਰਹਾਉ ॥
ਮੇਰੇ ਅੰਦਰ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਪ੍ਰਭੂ ਦੀ ਪ੍ਰੀਤ ਹੈ ਉਸ ਦੇ ਦਰਸਨ ਦੀ ਤਾਂਘ ਹੈ (ਦਰਸਨ ਤੋਂ ਬਿਨਾ ਮੇਰਾ) ਮਨ ਧੀਰਜ ਨਹੀਂ ਕਰਦਾ, (ਮੇਰਾ ਅੰਦਰ) ਕਈ ਤਰੀਕਿਆਂ ਨਾਲ ਉਮੰਗ ਉਠ ਰਹੀ ਹੈ ।੧।ਰਹਾਉ।
I am so thirsty for the Blessed Vision, the Darshan of my Enticing and Lovely Beloved. My mind cannot survive - it yearns for Him in so many ways. ||1||Pause||
ਚਿਤਵਨਿ ਚਿਤਵਉ ਪ੍ਰਿਅ ਪ੍ਰੀਤਿ ਬੈਰਾਗੀ ਕਦਿ ਪਾਵਉ ਹਰਿ ਦਰਸਾਈ ॥
ਹੇ ਵੀਰ! ਮੈਂ ਪਿਆਰੇ ਦੀ ਪ੍ਰੀਤ ਨਾਲ ਵੈਰਾਗਣ ਹੋਈ ਪਈ ਹਾਂ, ਮੈਂ (ਹਰ ਵੇਲੇ ਇਹ) ਸੋਚ ਸੋਚਦੀ ਰਹਿੰਦੀ ਹਾਂ ਕਿ ਮੈਂ ਹਰੀ ਦਾ ਦਰਸਨ ਕਦੋਂ ਕਰਾਂਗੀ ।
I think thoughts of Him; I miss the Love of my Beloved. When will I obtain the Blessed Vision of the Lord's Darshan?
ਜਤਨ ਕਰਉ ਇਹੁ ਮਨੁ ਨਹੀ ਧੀਰੈ ਕੋਊ ਹੈ ਰੇ ਸੰਤੁ ਮਿਲਾਈ ॥੧॥
(ਇਸ ਮਨ ਨੂੰ ਧੀਰਜ ਦੇਣ ਲਈ) ਮੈਂ ਜਤਨ ਕਰਦੀ ਰਹਿੰਦੀ ਹਾਂ, ਪਰ ਇਹ ਮਨ ਧੀਰਜ ਨਹੀਂ ਕਰਦਾ । ਹੇ ਵੀਰ! ਕੋਈ ਅਜਿਹਾ ਭੀ ਸੰਤ ਹੈ ਜਿਹੜਾ ਮੈਨੂੰ ਪ੍ਰਭੂ ਮਿਲਾ ਦੇਵੇ? ।੧।
I try, but this mind is not encouraged. Is there any Saint who can lead me to God? ||1||
ਜਪ ਤਪ ਸੰਜਮ ਪੁੰਨ ਸਭਿ ਹੋਮਉ ਤਿਸੁ ਅਰਪਉ ਸਭਿ ਸੁਖ ਜਾਂਈ ॥
ਹੇ ਵੀਰ! ਮੈਂ ਸਾਰੇ ਜਪ ਸਾਰੇ ਤਪ ਸਾਰੇ ਸੰਜਮ ਸਾਰੇ ਪੁੰਨ ਕੁਰਬਾਨ ਕਰ ਦਿਆਂ, ਸਾਰੇ ਸੁਖਾਂ ਦੇ ਵਸੀਲੇ (ਪਿਆਰੇ ਪ੍ਰਭੂ ਨਾਲ ਮਿਲਣ ਵਾਲੇ ਸੰਤ ਅੱਗੇ) ਭੇਟਾ ਰੱਖ ਦਿਆਂਗੀ
Chanting, penance, self-control, good deeds and charity - I sacrifice all these in fire; I dedicate all peace and places to Him.
ਏਕ ਨਿਮਖ ਪ੍ਰਿਅ ਦਰਸੁ ਦਿਖਾਵੈ ਤਿਸੁ ਸੰਤਨ ਕੈ ਬਲਿ ਜਾਂਈ ॥੨॥
ਹੇ ਵੀਰ! ਜੇ ਕੋਈ ਅੱਖ ਝਮਕਣ ਜਿਤਨੇ ਸਮੇ ਲਈ ਹੀ ਮੈਨੂੰ ਪਿਆਰੇ ਦਾ ਦਰਸਨ ਕਰਾ ਦੇਵੇ, ਤਾਂ ਮੈਂ ਉਸ ਪਿਆਰੇ ਦੇ ਉਹਨਾਂ ਸੰਤਾਂ ਤੋਂ ਸਦਕੇ ਕੁਰਬਾਨ ਜਾਵਾਂ ।
One who helps me to behold the Blessed Vision of my Beloved, for even an instant - I am a sacrifice to that Saint. ||2||
ਕਰਉ ਨਿਹੋਰਾ ਬਹੁਤੁ ਬੇਨਤੀ ਸੇਵਉ ਦਿਨੁ ਰੈਨਾਈ ॥
ਹੇ ਵੀਰ! ਮੈਂ ਉਸ ਦੇ ਅੱਗੇ ਬਹੁਤ ਤਰਲਾ ਕਰਾਂਗੀ, ਬੇਨਤੀ ਕਰਾਂਗੀ, ਮੈਂ ਦਿਨ ਰਾਤ ਉਸ ਦੀ ਸੇਵਾ ਕਰਾਂਗੀ
I offer all my prayers and entreaties to him; I serve him, day and night.
ਮਾਨੁ ਅਭਿਮਾਨੁ ਹਉ ਸਗਲ ਤਿਆਗਉ ਜੋ ਪ੍ਰਿਅ ਬਾਤ ਸੁਨਾਈ ॥੩॥
ਜਿਹੜਾ ਕੋਈ ਸੰਤ ਮੈਨੂੰ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਮੈਂ ਉਸ ਦੇ ਅੱਗੇ ਆਪਣਾ ਸਾਰਾ ਮਾਣ ਅਹੰਕਾਰ ਤਿਆਗ ਦਿਆਂਗੀ ।੩।
I have renounced all pride and egotism; he tells me the stories of my Beloved. ||3||
ਦੇਖਿ ਚਰਿਤ੍ਰ ਭਈ ਹਉ ਬਿਸਮਨਿ ਗੁਰਿ ਸਤਿਗੁਰਿ ਪੁਰਖਿ ਮਿਲਾਈ ॥
ਮੈਂ ਇਹ ਕੌਤਕ ਵੇਖ ਕੇ ਹੈਰਾਨ ਹੋ ਗਈ ਕਿ ਗੁਰੂ ਨੇ ਸਤਿਗੁਰੂ ਨੇ ਮੈਨੂੰ ਅਕਾਲ ਪੁਰਖ (ਦੇ ਚਰਨਾਂ) ਵਿਚ ਜੋੜ ਦਿੱਤਾ
I am wonder-struck, gazing upon the wondrous play of God. The Guru, the True Guru, has led me to meet the Primal Lord.
ਪ੍ਰਭ ਰੰਗ ਦਇਆਲ ਮੋਹਿ ਗ੍ਰਿਹ ਮਹਿ ਪਾਇਆ ਜਨ ਨਾਨਕ ਤਪਤਿ ਬੁਝਾਈ ॥੪॥੧॥੧੫॥
ਹੇ ਦਾਸ ਨਾਨਕ! (ਆਖ—ਹੇ ਵੀਰ!) ਦਇਆ ਦਾ ਸੋਮਾ ਪਿਆਰ-ਸਰੂਪ ਪਰਮਾਤਮਾ ਮੈਂ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ, (ਤੇ, ਮੇਰੇ ਅੰਦਰੋਂ ਮਾਇਆ ਵਾਲੀ ਸਾਰੀ) ਤਪਸ਼ ਮਿਟ ਗਈ ।੪।੧।੧੫।
I have found God, my Merciful Loving Lord, within the home of my own heart. O Nanak, the fire within me has been quenched. ||4||1||15||