ਪਉੜੀ ॥
Pauree:
ਜੀਵਦਿਆ ਮਰੁ ਮਾਰਿ ਨ ਪਛੋਤਾਈਐ ॥
(ਹੇ ਬੰਦੇ !) (ਇਸ ਤ੍ਰਿਸ਼ਨਾ ਨੂੰ) ਮਾਰ ਕੇ ਜੀਊਂਦਿਆਂ ਹੀ ਮਰ (ਤਾਕਿ ਅੰਤ ਨੂੰ) ਪਛੁਤਾਣਾ ਨਾ ਪਏ ।
While you are alive, conquer death, and you shall have no regrets in the end.
ਝੂਠਾ ਇਹੁ ਸੰਸਾਰੁ ਕਿਨਿ ਸਮਝਾਈਐ ॥
ਕਿਸੇ ਵਿਰਲੇ ਨੂੰ ਸਮਝ ਆਈ ਹੈ, ਕਿ ਇਹ ਸੰਸਾਰ ਝੂਠਾ ਹੈ,
This world is false, but only a few understand this.
ਸਚਿ ਨ ਧਰੇ ਪਿਆਰੁ ਧੰਧੈ ਧਾਈਐ ॥
(ਆਮ ਤੌਰ ਤੇ ਜੀਵ ਤ੍ਰਿਸ਼ਨਾ ਅਧੀਨ ਹੋ ਕੇ) ਜਗਤ ਦੇ ਧੰਧੇ ਵਿਚ ਭਟਕਦਾ ਫਿਰਦਾ ਹੈ ਤੇ ਸੱਚ ਵਿਚ ਪਿਆਰ ਨਹੀਂ ਪਾਂਦਾ,
People do not enshrine love for the Truth; they chase after worldly affairs instead.
ਕਾਲੁ ਬੁਰਾ ਖੈ ਕਾਲੁ ਸਿਰਿ ਦੁਨੀਆਈਐ ॥
(ਇਹ ਗੱਲ ਚੇਤੇ ਨਹੀਂ ਰੱਖਦਾ ਕਿ) ਭੈੜਾ ਕਾਲ, ਨਾਸ ਕਰਨ ਵਾਲਾ ਕਾਲ ਦੁਨੀਆ ਦੇ ਸਿਰ ਤੇ (ਹਰ ਵੇਲੇ ਖੜਾ) ਹੈ,
The terrible time of death and annihilation hovers over the heads of the world.
ਹੁਕਮੀ ਸਿਰਿ ਜੰਦਾਰੁ ਮਾਰੇ ਦਾਈਐ ॥
ਇਹ ਜਮ ਪ੍ਰਭੂ ਦੇ ਹੁਕਮ ਵਿਚ (ਹਰੇਕ ਦੇ) ਸਿਰ ਤੇ (ਮੌਜੂਦ) ਹੈ ਤੇ ਦਾਉ ਲਾ ਕੇ ਮਾਰਦਾ ਹੈ ।
By the Hukam of the Lord's Command, the Messenger of Death smashes his club over their heads.
ਆਪੇ ਦੇਇ ਪਿਆਰੁ ਮੰਨਿ ਵਸਾਈਐ ॥
(ਜੀਵ ਦੇ ਕੀਹ ਵੱਸ ?) ਪ੍ਰਭੂ ਆਪ ਹੀ ਆਪਣਾ ਪਿਆਰ ਬਖ਼ਸ਼ਦਾ ਹੈ (ਤੇ ਜੀਵ ਦੇ) ਮਨ ਵਿਚ (ਆਪਣਾ ਆਪ) ਵਸਾਂਦਾ ਹੈ ।
The Lord Himself gives His Love, and enshrines it within their minds.
ਮੁਹਤੁ ਨ ਚਸਾ ਵਿਲੰਮੁ ਭਰੀਐ ਪਾਈਐ ॥
ਜਦੋਂ ਸੁਆਸ ਪੂਰੇ ਹੋ ਜਾਂਦੇ ਹਨ, ਪਲਕ-ਮਾਤ੍ਰ (ਇਥੇ) ਢਿੱਲ ਨਹੀਂ ਲਾਈ ਜਾ ਸਕਦੀ,
Not a moment or an instant's delay is permitted, when one's measure of life is full.
ਗੁਰ ਪਰਸਾਦੀ ਬੁਝਿ ਸਚਿ ਸਮਾਈਐ ॥੨੦॥
(ਇਹ ਗੱਲ) ਸਤਿਗੁਰੂ ਦੀ ਮਿਹਰ ਨਾਲ (ਕੋਈ ਵਿਰਲਾ ਬੰਦਾ) ਸਮਝ ਕੇ ਸੱਚ ਵਿਚ ਜੁੜਦਾ ਹੈ ।੨੦।
By Guru's Grace, one comes to know the True One, and is absorbed into Him. ||20||