ਸਾਰਗ ਮਹਲਾ ੫ ॥
Saarang, Fifth Mehl:
 
ਉਆ ਅਉਸਰ ਕੈ ਹਉ ਬਲਿ ਜਾਈ ॥
ਹੇ ਭਾਈ! ਮੈਂ ਉਸ ਮੌਕੇ ਤੋਂ ਸਦਕੇ ਜਾਂਦਾ ਹਾਂ (ਜਦੋਂ ਮੈਨੂੰ ਸੰਤ ਜਨਾਂ ਦੀ ਸੰਗਤਿ ਪ੍ਰਾਪਤ ਹੋਈ)
I am a sacrifice to that occasion.
 
ਆਠ ਪਹਰ ਅਪਨਾ ਪ੍ਰਭੁ ਸਿਮਰਨੁ ਵਡਭਾਗੀ ਹਰਿ ਪਾਂਈ ॥੧॥ ਰਹਾਉ ॥
(ਹੁਣ ਮੈਨੂੰ) ਅੱਠੇ ਪਹਿਰ ਆਪਣੇ ਪ੍ਰਭੂ ਦਾ ਸਿਮਰਨ (ਮਿਲ ਗਿਆ ਹੈ), ਤੇ, ਵੱਡੇ ਭਾਗਾਂ ਨਾਲ ਮੈਂ ਹਰੀ ਨੂੰ ਲੱਭ ਲਿਆ ਹੈ ।੧।ਰਹਾਉ।
Twenty-four hours a day, I meditate in remembrance on my God; by great good fortune, I have found the Lord. ||1||Pause||
 
ਭਲੋ ਕਬੀਰੁ ਦਾਸੁ ਦਾਸਨ ਕੋ ਊਤਮੁ ਸੈਨੁ ਜਨੁ ਨਾਈ ॥
ਹੇ ਭਾਈ! ਕਬੀਰ (ਪਰਮਾਤਮਾ ਦੇ) ਦਾਸਾਂ ਦਾ ਦਾਸ ਬਣ ਕੇ ਭਲਾ ਬਣ ਗਿਆ, ਸੈਣ ਨਾਈ ਸੰਤ ਜਨਾਂ ਦਾ ਦਾਸ ਬਣ ਕੇ ਉੱਤਮ ਜੀਵਨ ਵਾਲਾ ਹੋ ਗਿਆ ।
Kabeer is good, the slave of the Lord's slaves; the humble barber Sain is sublime.
 
ਊਚ ਤੇ ਊਚ ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥੧॥
(ਸੰਤ ਜਨਾਂ ਦੀ ਸੰਗਤਿ ਨਾਲ) ਨਾਮਦੇਵ ਉੱਚੇ ਤੋਂ ਉੱਚੇ ਜੀਵਨ ਵਾਲਾ ਬਣਿਆ, ਅਤੇ ਸਭ ਵਿਚ ਪਰਮਾਤਮਾ ਦੀ ਜੋਤ ਨੂੰ ਵੇਖਣ ਵਾਲਾ ਬਣ ਗਿਆ, (ਸੰਤ ਜਨਾਂ ਦੀ ਕਿਰਪਾ ਨਾਲ ਹੀ) ਰਵਿਦਾਸ ਦੀ ਪਰਮਾਤਮਾ ਨਾਲ ਪ੍ਰੀਤ ਬਣ ਗਈ ।੧।
Highest of the high is Naam Dayv, who looked upon all alike; Ravi Daas was in tune with the Lord. ||1||
 
ਜੀਉ ਪਿੰਡੁ ਤਨੁ ਧਨੁ ਸਾਧਨ ਕਾ ਇਹੁ ਮਨੁ ਸੰਤ ਰੇਨਾਈ ॥
ਮੇਰੀ ਇਹ ਜਿੰਦ, ਮੇਰਾ ਇਹ ਸਰੀਰ, ਇਹ ਤਨ, ਇਹ ਧਨ—ਸਭ ਕੁਝ ਸੰਤ ਜਨਾਂ ਦਾ ਹੋ ਚੁਕਿਆ ਹੈ, ਮੇਰਾ ਇਹ ਮਨ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹੈ
My soul, body and wealth belong to the Saints; my mind longs for the dust of the Saints.
 
ਸੰਤ ਪ੍ਰਤਾਪਿ ਭਰਮ ਸਭਿ ਨਾਸੇ ਨਾਨਕ ਮਿਲੇ ਗੁਸਾਈ ॥੨॥੪॥੧੮॥
ਹੇ ਨਾਨਕ! (ਆਖ—ਹੇ ਭਾਈ!) ਸੰਤ ਜਨਾਂ ਦੇ ਪ੍ਰਤਾਪ ਨਾਲ ਸਾਰੇ ਭਰਮ ਨਾਸ ਹੋ ਜਾਂਦੇ ਹਨ ਅਤੇ ਜਗਤ ਦਾ ਖਸਮ ਪ੍ਰਭੂ ਮਿਲ ਪੈਂਦਾ ਹੈ ।੨।੪।੧੮।
And by the radiant Grace of the Saints, all my doubts have been erased. O Nanak, I have met the Lord. ||2||4||18||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by