ਸਾਰਗ ਮਹਲਾ ੫ ॥
Saarang, Fifth Mehl:
ਅਬ ਮੋਹਿ ਲਬਧਿਓ ਹੈ ਹਰਿ ਟੇਕਾ ॥
ਹੁਣ ਮੈਂ ਪਰਮਾਤਮਾ ਦਾ ਆਸਰਾ ਲੱਭ ਲਿਆ ਹੈ
Now I have found the Support of my Lord.
ਗੁਰ ਦਇਆਲ ਭਏ ਸੁਖਦਾਈ ਅੰਧੁਲੈ ਮਾਣਿਕੁ ਦੇਖਾ ॥੧॥ ਰਹਾਉ ॥
ਹੇ ਭਾਈ! ਜਦੋਂ ਤੋਂ ਸਾਰੇ ਸੁਖ ਦੇਣ ਵਾਲੇ ਸਤਿਗੁਰੂ ਜੀ (ਮੇਰੇ ਉਤੇ) ਦਇਆਵਾਨ ਹੋਏ ਹਨ, ਮੈਂ ਅੰਨ੍ਹੇ ਨੇ ਨਾਮ-ਮੋਤੀ ਵੇਖ ਲਿਆ ਹੈ।੧।ਰਹਾਉ।
The Guru, the Giver of peace, has become merciful to me. I was blind - I see the jewel of the Lord. ||1||Pause||
ਕਾਟੇ ਅਗਿਆਨ ਤਿਮਰ ਨਿਰਮਲੀਆ ਬੁਧਿ ਬਿਗਾਸ ਬਿਬੇਕਾ ॥
ਹੇ ਭਾਈ! (ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ ਦੇ ਹਨੇਰੇ ਕੱਟੇ ਗਏ ਹਨ, ਮੇਰੀ ਬੁੱਧੀ ਨਿਰਮਲ ਹੋ ਗਈ ਹੈ, ਮੇਰੇ ਅੰਦਰ ਚੰਗੇ ਮੰਦੇ ਦੀ ਪਰਖ ਦੀ ਸ਼ਕਤੀ ਦਾ ਪਰਕਾਸ਼ ਹੋ ਗਿਆ ਹੈ ।
I have cut away the darkness of ignorance and become immaculate; my discriminationg intellect has blossomed forth.
ਜਿਉ ਜਲ ਤਰੰਗ ਫੇਨੁ ਜਲ ਹੋਈ ਹੈ ਸੇਵਕ ਠਾਕੁਰ ਭਏ ਏਕਾ ॥੧॥
(ਮੈਨੂੰ ਸਮਝ ਆ ਗਈ ਹੈ ਕਿ) ਜਿਵੇਂ ਪਾਣੀ ਦੀਆਂ ਲਹਰਾਂ ਤੇ ਝੱਗ ਸਭ ਕੁਝ ਪਾਣੀ ਹੀ ਹੋ ਜਾਂਦਾ ਹੈ, ਤਿਵੇਂ ਮਾਲਕ-ਪ੍ਰਭੂ ਅਤੇ ਉਸ ਦੇ ਸੇਵਕ ਇਕ-ਰੂਪ ਹੋ ਜਾਂਦੇ ਹਨ ।੧।
As the waves of water and the foam become water again, the Lord and His servant become One. ||1||
ਜਹ ਤੇ ਉਠਿਓ ਤਹ ਹੀ ਆਇਓ ਸਭ ਹੀ ਏਕੈ ਏਕਾ ॥
(ਗੁਰੂ ਦੀ ਕਿਰਪਾ ਨਾਲ ਇਹ ਸਮਝ ਆ ਗਈ ਹੈ ਕਿ) ਜਿਸ ਪ੍ਰਭੂ ਤੋਂ ਇਹ ਜੀਵ ਉਪਜਦਾ ਹੈ ਉਸ ਵਿਚ ਹੀ ਲੀਨ ਹੁੰਦਾ ਹੈ, ਇਹ ਸਾਰੀ ਰਚਨਾ ਹੀ ਇਕ ਪਰਮਾਤਮਾ ਦਾ ਹੀ ਖੇਲ-ਪਸਾਰਾ ਹੈ
He is taken in again, into what from which he came; all is one in the One Lord.
ਨਾਨਕ ਦ੍ਰਿਸਟਿ ਆਇਓ ਸ੍ਰਬ ਠਾਈ ਪ੍ਰਾਣਪਤੀ ਹਰਿ ਸਮਕਾ ॥੨॥੪॥੨੭॥
ਹੇ ਨਾਨਕ! ਆਖ (ਗੁਰੂ ਦੀ ਕਿਰਪਾ ਨਾਲ) ਦਿੱਸ ਪਿਆ ਹੈ ਕਿ ਪ੍ਰਾਣਾਂ ਦਾ ਮਾਲਕ ਹਰੀ ਸਭਨੀਂ ਥਾਈਂ ਇਕ-ਸਮਾਨ ਵੱਸ ਰਿਹਾ ਹੈ ।੨।੪।੨੭।
O Nanak, I have come to see the Master of the breath of life, all-pervading everywhere. ||2||4||27||