ਸਾਰਗ ਮਹਲਾ ੫ ॥
Saarang, Fifth Mehl:
ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ ॥
ਹੇ ਭਾਈ! ਮੇਰਾ ਮਨ ਸਿਰਫ਼ ਪਿਆਰੇ ਪ੍ਰਭੂ ਦਾ ਹੀ ਦਰਸਨ ਮੰਗਦਾ ਹੈ ।
My mind longs for the One Beloved Lord.
ਪੇਖਿ ਆਇਓ ਸਰਬ ਥਾਨ ਦੇਸ ਪ੍ਰਿਅ ਰੋਮ ਨ ਸਮਸਰਿ ਲਾਗੈ ॥੧॥ ਰਹਾਉ ॥
ਮੈਂ ਸਾਰੇ ਦੇਸ਼ ਸਾਰੇ ਥਾਂ ਵੇਖ ਆਇਆ ਹਾਂ, (ਉਹਨਾਂ ਵਿਚੋਂ ਕੋਈ ਭੀ ਸੁੰਦਰਤਾ ਵਿਚ) ਪਿਆਰੇ (ਪ੍ਰਭੂ) ਦੇ ਇਕ ਰੋਮ ਦੀ ਭੀ ਬਰਾਬਰੀ ਨਹੀਂ ਕਰ ਸਕਦਾ ।੧।ਰਹਾਉ।
I have looked everywhere in every country, but nothing equals even a hair of my Beloved. ||1||Pause||
ਮੈ ਨੀਰੇ ਅਨਿਕ ਭੋਜਨ ਬਹੁ ਬਿੰਜਨ ਤਿਨ ਸਿਉ ਦ੍ਰਿਸਟਿ ਨ ਕਰੈ ਰੁਚਾਂਗੈ ॥
ਹੇ ਭਾਈ! ਮੈਂ ਅਨੇਕਾਂ ਭੋਜਨ ਅਨੇਕਾਂ ਸੁਆਦਲੇ ਪਦਾਰਥ ਪਰੋਸ ਕੇ ਰੱਖਦਾ ਹਾਂ, (ਮੇਰਾ ਮਨ) ਉਹਨਾਂ ਵਲ ਨਿਗਾਹ ਭੀ ਨਹੀਂ ਕਰਦਾ, (ਇਸ ਦੀ) ਉਹਨਾਂ ਵਲ ਕੋਈ ਰੁਚੀ ਨਹੀਂ ।
All sorts of delicacies and dainties are placed before me, but I do not even want to look at them.
ਹਰਿ ਰਸੁ ਚਾਹੈ ਪ੍ਰਿਅ ਪ੍ਰਿਅ ਮੁਖਿ ਟੇਰੈ ਜਿਉ ਅਲਿ ਕਮਲਾ ਲੋਭਾਂਗੈ ॥੧॥
ਹੇ ਭਾਈ! ਜਿਵੇਂ ਭੌਰਾ ਕੌਲ ਫੁੱਲ ਵਾਸਤੇ ਲਲਚਾਂਦਾ ਹੈ, ਤਿਵੇਂ (ਮੇਰਾ ਮਨ) ਪਰਮਾਤਮਾ (ਦੇ ਨਾਮ) ਦਾ ਸੁਆਦ (ਹੀ) ਮੰਗਦਾ ਹੈ, ਮੂੰਹੋਂ ‘ਹੇ ਪਿਆਰੇ ਪ੍ਰਭੂ! ਹੇ ਪਿਆਰੇ ਪ੍ਰਭੂ!’ ਹੀ ਬੋਲਦਾ ਰਹਿੰਦਾ ਹੈ ।੧।
I long for the sublime essence of the Lord, calling, "Pri-o! Pri-o! - Beloved! Beloved!", like the Bumble bee longing for the lotus flower. ||1||
ਗੁਣ ਨਿਧਾਨ ਮਨਮੋਹਨ ਲਾਲਨ ਸੁਖਦਾਈ ਸਰਬਾਂਗੈ ॥
ਹੇ ਗੁਣਾਂ ਦੇ ਖ਼ਜ਼ਾਨੇ! ਹੇ ਮਨ ਨੂੰ ਮੋਹਣ ਵਾਲੇ! ਹੇ ਸੋਹਣੇ ਲਾਲ! ਹੇ ਸਾਰੇ ਸੁਖ ਦੇਣ ਵਾਲੇ! ਹੇ ਸਭ ਜੀਵਾਂ ਵਿਚ ਵਿਆਪਕ!
The Treasure of Virtue, the Enticer of the mind, my Beloved is the Giver of peace to all.
ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ ਸਖਾ ਗਲਿ ਲਾਗੈ ॥੨॥੫॥੨੮॥
ਹੇ ਨਾਨਕ! (ਆਖ—)! ਹੇ ਪ੍ਰਭੂ! ਹੇ ਮਿੱਤਰ ਪ੍ਰਭੂ! ਮੈਨੂੰ ਗੁਰੂ ਨੇ (ਤੇਰੇ) ਪਾਸ ਭੇਜਿਆ ਹੈ, ਮੈਨੂੰ ਗਲ ਲੱਗ ਕੇ ਮਿਲ ।੨।੫।੨੮।
Guru Nanak has led me to You, O God. Join with me, O my Best Friend, and hold me close in Your Embrace. ||2||5||28||