ਸਾਰਗ ਮਹਲਾ ੫ ॥
Saarang, Fifth Mehl:
ਅਬ ਮੋਰੋ ਠਾਕੁਰ ਸਿਉ ਮਨੁ ਮਾਨਾਂ ॥
ਹੁਣ ਮੇਰਾ ਮਨ ਮਾਲਕ-ਪ੍ਰਭੂ ਨਾਲ (ਸਦਾ) ਗਿੱਝਿਆ ਰਹਿੰਦਾ ਹੈ
Now my mind is pleased and appeased by my Lord and Master.
ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥੧॥ ਰਹਾਉ ॥
ਹੇ ਭਾਈ! ਜਦੋਂ ਸੰਤ ਜਨ ਮੇਰੇ ਉੱਤੇ ਤ੍ਰੱੁਠ ਪਏ ਦਇਆਵਾਨ ਹੋਏ, (ਤਾਂ ਮੈਂ ਆਪਣੇ ਅੰਦਰੋਂ ਪਰਮਾਤਮਾ ਨਾਲੋਂ) ਇਹ ਭੈੜਾ ਓਪਰਾ-ਪਨ ਕੱਟ ਦਿੱਤਾ।੧।ਰਹਾਉ।
The Holy Saint has become kind and compassionate to me, and has destroyed this demon of duality. ||1||Pause||
ਤੁਮ ਹੀ ਸੁੰਦਰ ਤੁਮਹਿ ਸਿਆਨੇ ਤੁਮ ਹੀ ਸੁਘਰ ਸੁਜਾਨਾ ॥
ਹੁਣ, ਹੇ ਪ੍ਰਭੂ! ਤੂੰ ਹੀ ਮੈਨੂੰ ਸੋਹਣਾ ਲੱਗਦਾ ਹੈਂ, ਤੂੰ ਹੀ ਸਿਆਣਾ ਜਾਪਦਾ ਹੈਂ, ਤੂੰ ਹੀ ਸੋਹਣੀ ਆਤਮਕ ਘਾੜਤ ਵਾਲਾ ਤੇ ਸੁਜਾਨ ਦਿੱਸਦਾ ਹੈਂ ।
You are so beautiful, and You are so wise; You are elegant and all-knowing.
ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਨ ਕੀਮਤਿ ਜਾਨਾਂ ॥੧॥
ਜੋਗ-ਸਾਧਨ, ਗਿਆਨ-ਚਰਚਾ ਕਰਨ ਵਾਲੇ ਅਤੇ ਸਮਾਧੀਆਂ ਲਾਣ ਵਾਲੇ—ਇਹਨਾਂ ਸਭਨਾਂ ਨੇ, ਹੇ ਪ੍ਰਭੂ! ਅੱਖ ਝਮਕਣ ਜਿਤਨੇ ਸਮੇ ਲਈ ਭੀ ਤੇਰੀ ਕਦਰ ਨਹੀਂ ਸਮਝੀ ।੧।
All the Yogis, spiritual teachers and meditators do not know even a bit of Your value. ||1||
ਤੁਮ ਹੀ ਨਾਇਕ ਤੁਮ੍ਹਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ ॥
ਹੇ ਭਗਵਾਨ! ਤੂੰ ਹੀ (ਸਭ ਜੀਵਾਂ ਦਾ) ਮਾਲਕ ਹੈਂ, ਤੂੰ ਹੀ (ਸਭ ਰਾਜਿਆਂ ਦਾ) ਰਾਜਾ ਹੈਂ, ਤੂੰ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈਂ ।
You are the Master, You are the Lord under the royal canopy; You are the perfectly pervading Lord God.
ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾਂ ॥੨॥੬॥੨੯॥
ਹੇ ਨਾਨਕ! (ਆਖ—) ਹੇ ਹਰੀ! (ਮਿਹਰ ਕਰ, ਤੇਰੇ ਦਰ ਤੋਂ) ਮੈਂ ਸੰਤ ਜਨਾਂ ਦੀ ਸੇਵਾ ਦਾ ਖੈਰ ਹਾਸਲ ਕਰਾਂ, ਮੈਂ ਸੰਤ ਜਨਾਂ ਤੋਂ ਸਦਾ ਸਦਕੇ ਜਾਵਾਂ ।੨।੬।੨੯।
Please bless me with the gift of service to the Saints; O Nanak, I am a sacrifice to the Lord. ||2||6||29||