ਸਾਰਗ ਮਹਲਾ ੫ ॥
Saarang, Fifth Mehl:
ਮੇਰੈ ਮਨਿ ਚੀਤਿ ਆਏ ਪ੍ਰਿਅ ਰੰਗਾ ॥
ਹੇ ਭਾਈ! (ਜਦੋਂ ਤੋਂ ਸਾਧ ਸੰਗਤਿ ਦੀ ਬਰਕਤਿ ਨਾਲ) ਪਿਆਰੇ ਪ੍ਰਭੂ ਦੇ ਕੌਤਕ ਮੇਰੇ ਮਨ ਵਿਚ ਮੇਰੇ ਚਿੱਤ ਵਿਚ ਆ ਵੱਸੇ ਹਨ,
The Love of my Beloved comes into my conscious mind.
ਬਿਸਰਿਓ ਧੰਧੁ ਬੰਧੁ ਮਾਇਆ ਕੋ ਰਜਨਿ ਸਬਾਈ ਜੰਗਾ ॥੧॥ ਰਹਾਉ ॥
ਮੈਨੂੰ ਮਾਇਆ ਵਾਲੀ ਭਟਕਣ ਭੁੱਲ ਗਈ ਹੈ, ਮਾਇਆ ਦੇ ਮੋਹ ਦੀ ਫਾਹੀ ਮੁੱਕ ਗਈ ਹੈ, ਮੇਰੀ ਸਾਰੀ ਉਮਰ-ਰਾਤ (ਵਿਕਾਰਾਂ ਨਾਲ) ਜੰਗ ਕਰਦਿਆਂ ਬੀਤ ਰਹੀ ਹੈ ।੧।ਰਹਾਉ।
I have forgotten the entangling affairs of Maya, and I spend my life-night fighting with evil. ||1||Pause||
ਹਰਿ ਸੇਵਉ ਹਰਿ ਰਿਦੈ ਬਸਾਵਉ ਹਰਿ ਪਾਇਆ ਸਤਸੰਗਾ ॥
ਹੇ ਭਾਈ! ਜਦੋਂ ਤੋਂ ਮੈਂ ਪ੍ਰਭੂ ਦੀ ਸਾਧ ਸੰਗਤਿ ਪ੍ਰਾਪਤ ਕੀਤੀ ਹੈ, ਮੈਂ ਪਰਮਾਤਮਾ ਦਾ ਸਿਮਰਨ ਕਰਦਾ ਰਹਿੰਦਾ ਹਾਂ, ਮੈਂ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ ।
I serve the Lord; the Lord abides within my heart. I have found my Lord in the Sat Sangat, the True Congregation.
ਐਸੋ ਮਿਲਿਓ ਮਨੋਹਰੁ ਪ੍ਰੀਤਮੁ ਸੁਖ ਪਾਏ ਮੁਖ ਮੰਗਾ ॥੧॥
ਮਨ ਨੂੰ ਮੋਹਣ ਵਾਲਾ ਪ੍ਰੀਤਮ ਪ੍ਰਭੂ ਇਸ ਤਰ੍ਹਾਂ ਮੈਨੂੰ ਮਿਲ ਗਿਆ ਹੈ ਕਿ ਮੈਂ ਮੂੰਹ-ਮੰਗੇ ਸੁਖ ਹਾਸਲ ਕਰ ਲਏ ਹਨ ।੧।
So I have met with my enticingly beautiful Beloved; I have obtained the peace which I asked for. ||1||
ਪ੍ਰਿਉ ਅਪਨਾ ਗੁਰਿ ਬਸਿ ਕਰਿ ਦੀਨਾ ਭੋਗਉ ਭੋਗ ਨਿਸੰਗਾ ॥
ਹੇ ਭਾਈ! ਗੁਰੂ ਨੇ ਪਿਆਰਾ ਪ੍ਰਭੂ ਮੇਰੇ (ਪਿਆਰ ਦੇ) ਵੱਸ ਵਿਚ ਕਰ ਦਿੱਤਾ ਹੈ, ਹੁਣ (ਕਾਮਾਦਿਕਾਂ ਦੀ) ਰੁਕਾਵਟ ਤੋਂ ਬਿਨਾ ਮੈਂ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦਾ ਰਹਿੰਦਾ ਹਾਂ ।
The Guru has brought my Beloved under my control, and I enjoy Him with unrestrained pleasure.
ਨਿਰਭਉ ਭਏ ਨਾਨਕ ਭਉ ਮਿਟਿਆ ਹਰਿ ਪਾਇਓ ਪਾਠੰਗਾ ॥੨॥੭॥੩੦॥
ਹੇ ਨਾਨਕ! (ਆਖ—) ਮੈਂ (ਜੀਵਨ ਦਾ) ਆਸਰਾ ਪ੍ਰਭੂ ਲੱਭ ਲਿਆ ਹੈ, ਮੇਰਾ ਹਰੇਕ ਡਰ ਮਿਟ ਗਿਆ ਹੈ, ਮੈਂ (ਕਾਮਾਦਿਕਾਂ ਦੇ ਹੱਲਿਆਂ ਦੇ ਖ਼ਤਰੇ ਤੋਂ) ਨਿਡਰ ਹੋ ਗਿਆ ਹਾਂ ।੨।੭।੩੦।
I have become fearless; O Nanak, my fears have been eradicated. Chanting the Word, I have found the Lord. ||2||7||30||