ਸਾਰਗ ਮਹਲਾ ੫ ॥
Saarang, Fifth Mehl:
ਅਬ ਮੇਰੋ ਪੰਚਾ ਤੇ ਸੰਗੁ ਤੂਟਾ ॥
ਹੇ ਭਾਈ! ਹੁਣ (ਕਾਮਾਦਿਕ) ਪੰਜਾਂ ਨਾਲੋਂ ਮੇਰਾ ਸਾਥ ਮੁੱਕ ਗਿਆ ਹੈ
Now my association with the five thieves has come to an end.
ਦਰਸਨੁ ਦੇਖਿ ਭਏ ਮਨਿ ਆਨਦ ਗੁਰ ਕਿਰਪਾ ਤੇ ਛੂਟਾ ॥੧॥ ਰਹਾਉ ॥
(ਮੇਰੇ ਅੰਦਰ ਨਾਮ-ਖ਼ਜ਼ਾਨਾ ਲੁਕਿਆ ਪਿਆ ਸੀ, ਗੁਰੂ ਦੀ ਰਾਹੀਂ ਉਸ ਦਾ) ਦਰਸਨ ਕਰ ਕੇ ਮੇਰੇ ਮਨ ਵਿਚ ਖ਼ੁਸ਼ੀਆਂ ਹੀ ਖ਼ੁਸ਼ੀਆਂ ਬਣ ਗਈਆਂ ਹਨ।ਗੁਰੂ ਦੀ ਮਿਹਰ ਨਾਲ ਮੈਂ (ਕਾਮਾਦਿਕ ਦੀ ਮਾਰ ਤੋਂ) ਬਚ ਗਿਆ ਹਾਂ ।੧।ਰਹਾਉ।
Gazing upon the Blessed Vision of the Lord's Darshan, my mind is in ecstasy; by Guru's Grace, I am released. ||1||Pause||
ਬਿਖਮ ਥਾਨ ਬਹੁਤ ਬਹੁ ਧਰੀਆ ਅਨਿਕ ਰਾਖ ਸੂਰੂਟਾ ॥
ਹੇ ਭਾਈ! ਜਿਸ ਥਾਂ ਨਾਮ-ਖ਼ਜ਼ਾਨੇ ਧਰੇ ਪਏ ਸਨ, ਉਥੇ ਅੱਪੜਨਾ ਬਹੁਤ ਹੀ ਔਖਾ ਸੀ (ਕਿਉਂਕਿ ਕਾਮਾਦਿਕ) ਅਨੇਕਾਂ ਸੂਰਮੇ (ਰਾਹ ਵਿਚ) ਰਾਖੇ ਬਣੇ ਪਏ ਸਨ ।
The impregnable place is guarded by countless ramparts and warriors.
ਬਿਖਮ ਗਾਰ੍ਹ ਕਰੁ ਪਹੁਚੈ ਨਾਹੀ ਸੰਤ ਸਾਨਥ ਭਏ ਲੂਟਾ ॥੧॥
(ਉਸ ਦੇ ਦੁਆਲੇ ਮਾਇਆ ਦੇ ਮੋਹ ਦੀ) ਬੜੀ ਔਖੀ ਖਾਈ ਬਣੀ ਹੋਈ ਸੀ, (ਉਸ ਖ਼ਜ਼ਾਨੇ ਤਕ) ਹੱਥ ਨਹੀਂ ਸੀ ਪਹੁੰਚਦਾ । ਜਦੋਂ ਸੰਤ ਜਨ ਮੇਰੇ ਸਾਥੀ ਬਣ ਗਏ, (ਉਹ ਟਿਕਾਣਾ) ਲੁੱਟ ਲਿਆ ।੧।
This impregnable fortress cannot be touched, but with the assistance of the Saints, I have entered and robbed it. ||1||
ਬਹੁਤੁ ਖਜਾਨੇ ਮੇਰੈ ਪਾਲੈ ਪਰਿਆ ਅਮੋਲ ਲਾਲ ਆਖੂਟਾ ॥
(ਸੰਤ ਜਨਾਂ ਦੀ ਕਿਰਪਾ ਨਾਲ) ਹਰਿ-ਨਾਮ ਦੇ ਅਮੋਲਕ ਤੇ ਅਮੁੱਕ ਲਾਲਾਂ ਦੇ ਬਹੁਤ ਖ਼ਜ਼ਾਨੇ ਮੈਨੂੰ ਮਿਲ ਗਏ ।
I have found such a great treasure, a priceless, inexhaustible supply of jewels.
ਜਨ ਨਾਨਕ ਪ੍ਰਭਿ ਕਿਰਪਾ ਧਾਰੀ ਤਉ ਮਨ ਮਹਿ ਹਰਿ ਰਸੁ ਘੂਟਾ ॥੨॥੯॥੩੨॥
ਹੇ ਦਾਸ ਨਾਨਕ! (ਆਖ—) ਜਦੋਂ ਪ੍ਰਭੂ ਨੇ ਮੇਰੇ ਉਤੇ ਮਿਹਰ ਕੀਤੀ, ਤਦੋਂ ਮੈਂ ਆਪਣੇ ਮਨ ਵਿਚ ਹਰਿ-ਨਾਮ ਦਾ ਰਸ ਪੀਣ ਲੱਗ ਪਿਆ ।੨।੯।੩੨।
O servant Nanak, when God showered His Mercy on me, my mind drank in the sublime essence of the Lord. ||2||9||32||