ਸਾਰਗ ਮਹਲਾ ੫ ॥
Saarang, Fifth Mehl:
ਅਬ ਮੇਰੋ ਠਾਕੁਰ ਸਿਉ ਮਨੁ ਲੀਨਾ ॥
ਹੇ ਭਾਈ! ਹੁਣ ਮੇਰਾ ਮਨ ਠਾਕੁਰ-ਪ੍ਰਭੂ ਨਾਲ ਇਕ-ਮਿਕ ਹੋਇਆ ਰਹਿੰਦਾ ਹੈ
Now my mind is absorbed in my Lord and Master.
ਪ੍ਰਾਨ ਦਾਨੁ ਗੁਰਿ ਪੂਰੈ ਦੀਆ ਉਰਝਾਇਓ ਜਿਉ ਜਲ ਮੀਨਾ ॥੧॥ ਰਹਾਉ ॥
ਪੂਰੇ ਗੁਰੂ ਨੇ ਮੈਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ, ਮੈਨੂੰ ਠਾਕੁਰ ਪ੍ਰਭੂ ਨਾਲ ਇਉਂ ਜੋੜ ਦਿੱਤਾ ਹੈ ਜਿਵੇਂ ਮੱਛੀ ਪਾਣੀ ਨਾਲ।੧।ਰਹਾਉ।
The Perfect Guru has blessed me with the gift of the breath of life. I am involved with the Lord, like the fish with the water. ||1||Pause||
ਕਾਮ ਕ੍ਰੋਧ ਲੋਭ ਮਦ ਮਤਸਰ ਇਹ ਅਰਪਿ ਸਗਲ ਦਾਨੁ ਕੀਨਾ ॥
ਮੈਂ (ਆਪਣੇ ਅੰਦਰੋਂ) ਕਾਮ ਕ੍ਰੋਧ ਲੋਭ ਹਉਮੈ ਈਰਖਾ (ਆਦਿਕ ਸਾਰੇ ਵਿਕਾਰ) ਸਦਾ ਲਈ ਕੱਢ ਦਿੱਤੇ ਹਨ
I have cast out sexual desire, anger, greed, egotism and envy; I have offered all this as a gift.
ਮੰਤ੍ਰ ਦ੍ਰਿੜਾਇ ਹਰਿ ਅਉਖਧੁ ਗੁਰਿ ਦੀਓ ਤਉ ਮਿਲਿਓ ਸਗਲ ਪ੍ਰਬੀਨਾ ॥੧॥
ਹੇ ਭਾਈ! ਜਦੋਂ ਤੋਂ ਗੁਰੂ ਨੇ (ਆਪਣਾ) ਉਪਦੇਸ਼ ਮੇਰੇ ਹਿਰਦੇ ਵਿਚ ਪੱਕਾ ਕਰ ਕੇ ਮੈਨੂੰ ਹਰਿ-ਨਾਮ ਦੀ ਦਵਾਈ ਦਿੱਤੀ ਹੈ, ਤਦੋਂ ਤੋਂ ਮੈਨੂੰ ਸਾਰੇ ਗੁਣਾਂ ਵਿਚ ਸਿਆਣਾ ਪ੍ਰਭੂ ਮਿਲ ਪਿਆ ਹੈ।੧।
The Guru has implanted the medicine of the Lord's Mantra within me, and I have met with the All-knowing Lord God. ||1||
ਗ੍ਰਿਹੁ ਤੇਰਾ ਤੂ ਠਾਕੁਰੁ ਮੇਰਾ ਗੁਰਿ ਹਉ ਖੋਈ ਪ੍ਰਭੁ ਦੀਨਾ ॥
ਹੇ ਪ੍ਰਭੂ! (ਹੁਣ ਮੇਰਾ ਹਿਰਦਾ) ਤੇਰਾ ਘਰ ਬਣ ਗਿਆ ਹੈ, ਤੂੰ (ਸਚ-ਮੁਚ) ਮੇਰੇ (ਇਸ ਘਰ ਦਾ) ਮਾਲਕ ਬਣ ਗਿਆ ਹੈਂ । ਹੇ ਭਾਈ! ਗੁਰੂ ਨੇ ਮੇਰੀ ਹਉਮੈ ਦੂਰ ਕਰ ਦਿੱਤੀ ਹੈ, ਮੈਨੂੰ ਪ੍ਰਭੂ ਮਿਲਾ ਦਿੱਤਾ ਹੈ ।
My household belongs to You, O my Lord and Master; the Guru has blessed me with God, and rid me of egotism.
ਕਹੁ ਨਾਨਕ ਮੈ ਸਹਜ ਘਰੁ ਪਾਇਆ ਹਰਿ ਭਗਤਿ ਭੰਡਾਰ ਖਜੀਨਾ ॥੨॥੧੦॥੩੩॥
ਹੇ ਨਾਨਕ! ਆਖ—(ਗੁਰੂ ਦੀ ਕਿਰਪਾ ਨਾਲ) ਮੈਂ ਆਤਮਕ ਅਡੋਲਤਾ ਦਾ ਸੋਮਾ ਲੱਭ ਲਿਆ ਹੈ । ਮੈਂ ਪਰਮਾਤਮਾ ਦੀ ਭਗਤੀ ਦੇ ਭੰਡਾਰੇ ਖ਼ਜ਼ਾਨੇ ਲੱਭ ਲਏ ਹਨ ।੨।੧੦।੩੩।
Says Nanak, I have found the Lord with intuitive ease, within the home of my own heart. Devotional worship of the Lord is a treasure over-flowing. ||2||10||33||