ਸਾਰਗ ਮਹਲਾ ੫ ॥
Saarang, Fifth Mehl:
ਮੋਹਨ ਸਭਿ ਜੀਅ ਤੇਰੇ ਤੂ ਤਾਰਹਿ ॥
ਹੇ ਮੋਹਨ ਪ੍ਰਭੂ! (ਜਗਤ ਦੇ) ਸਾਰੇ ਜੀਵ ਤੇਰੇ ਹੀ (ਪੈਦਾ ਕੀਤੇ ਹੋਏ ਹਨ), ਤੂੰ ਹੀ (ਇਹਨਾਂ ਨੂੰ ਦੁੱਖਾਂ ਕਲੇਸ਼ਾਂ ਆਦਿਕ ਤੋਂ) ਪਾਰ ਲੰਘਾਂਦਾ ਹੈਂ ।
O my Enticing Lord, all beings are Yours - You save them.
ਛੁਟਹਿ ਸੰਘਾਰ ਨਿਮਖ ਕਿਰਪਾ ਤੇ ਕੋਟਿ ਬ੍ਰਹਮੰਡ ਉਧਾਰਹਿ ॥੧॥ ਰਹਾਉ ॥
ਤੇਰੀ ਰਤਾ ਜਿਤਨੀ ਮਿਹਰ (ਦੀ ਨਿਗਾਹ) ਨਾਲ ਵੱਡੇ ਵੱਡੇ ਨਿਰਦਈ ਬੰਦੇ ਭੀ ਅੱਤਿਆਚਾਰਾਂ ਵਲੋਂ ਹਟ ਜਾਂਦੇ ਹਨ ।੧।ਰਹਾਉ।
Even a tiny bit of Your Mercy ends all cruelty and tyranny. You save and redeem millions of universes. ||1||Pause||
ਕਰਹਿ ਅਰਦਾਸਿ ਬਹੁਤੁ ਬੇਨੰਤੀ ਨਿਮਖ ਨਿਮਖ ਸਾਮ੍ਹਾਰਹਿ ॥
ਹੇ ਮੋਹਨ! (ਤੇਰੇ ਪੈਦਾ ਕੀਤੇ ਜੀਵ ਤੇਰੇ ਹੀ ਦਰ ਤੇ) ਅਰਦਾਸ ਬੇਨਤੀ ਕਰਦੇ ਹਨ, (ਤੈਨੂੰ ਹੀ) ਪਲ ਪਲ ਹਿਰਦੇ ਵਿਚ ਵਸਾਂਦੇ ਹਨ ।
I offer countless prayers; I remember You each and every instant.
ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਹਾਥ ਦੇਇ ਨਿਸਤਾਰਹਿ ॥੧॥
ਹੇ ਗਰੀਬਾਂ ਦੇ ਦੁੱਖ ਨਾਸ ਕਰਨ ਵਾਲੇ ਮੋਹਨ! ਜਦੋਂ ਤੂੰ ਦਇਆਵਾਨ ਹੁੰਦਾ ਹੈਂ, ਤਾਂ ਆਪਣੇ ਹੱਥ ਦੇ ਕੇ (ਜੀਵਾਂ ਨੂੰ ਦੁੱਖਾਂ ਤੋਂ) ਪਾਰ ਲੰਘਾ ਲੈਂਦਾ ਹੈਂ ।੧।
Please be merciful to me, O Destroyer of the pains of the poor; please give me Your hand and save me. ||1||
ਕਿਆ ਏ ਭੂਪਤਿ ਬਪੁਰੇ ਕਹੀਅਹਿ ਕਹੁ ਏ ਕਿਸ ਨੋ ਮਾਰਹਿ ॥
ਇਹਨਾਂ ਵਿਚਾਰੇ ਰਾਜਿਆਂ ਦੀ ਕੋਈ ਪਾਂਇਆਂ ਨਹੀਂ ਕਿ ਇਹ ਕਿਸੇ ਨੂੰ ਮਾਰ ਸਕਣ (ਸਭ ਤੇਰਾ ਹੀ ਖੇਲ-ਤਮਾਸ਼ਾ ਹੈ) ।
And what about these poor kings? Tell me, who can they kill?
ਰਾਖੁ ਰਾਖੁ ਰਾਖੁ ਸੁਖਦਾਤੇ ਸਭੁ ਨਾਨਕ ਜਗਤੁ ਤੁਮ੍ਹਾਰਹਿ ॥੨॥੧੧॥੩੪॥
ਹੇ ਨਾਨਕ! (ਆਖ—ਹੇ ਮੋਹਨ!)ਹੇ ਸੁਖਾਂ ਦੇ ਦੇਣ ਵਾਲੇ! (ਅਸਾਂ ਜੀਵਾਂ ਦੀ) ਰੱਖਿਆ ਕਰ, ਰੱਖਿਆ ਕਰ, ਰੱਖਿਆ ਕਰ । ਸਾਰਾ ਜਗਤ ਤੇਰਾ ਹੀ (ਰਚਿਆ ਹੋਇਆ) ਹੈ ।੨।੧੧।੩੪।
Save me, save me, save me, O Giver of peace; O Nanak, all the world is Yours. ||2||11||34||