ਸਾਰਗ ਮਹਲਾ ੫ ॥
Saarang, Fifth Mehl:
ਅਬ ਮੋਹਿ ਧਨੁ ਪਾਇਓ ਹਰਿ ਨਾਮਾ ॥
ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਹੁਣ ਮੈਂ ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ ।
Now I have obtained the wealth of the Lord's Name.
ਭਏ ਅਚਿੰਤ ਤ੍ਰਿਸਨ ਸਭ ਬੁਝੀ ਹੈ ਇਹੁ ਲਿਖਿਓ ਲੇਖੁ ਮਥਾਮਾ ॥੧॥ ਰਹਾਉ ॥
(ਇਸ ਧਨ ਦੀ ਬਰਕਤਿ ਨਾਲ) ਮੈਂ ਬੇ-ਫ਼ਿਕਰ ਹੋ ਗਿਆ ਹਾਂ, (ਮੇਰੇ ਅੰਦਰੋਂ) ਸਾਰੀ (ਮਾਇਆ ਦੀ) ਤ੍ਰਿਸ਼ਨਾ ਮਿਟ ਗਈ ਹੈ (ਧੁਰ ਦਰਗਾਹ ਤੋਂ ਹੀ) ਇਹ (ਪ੍ਰਾਪਤੀ ਦਾ) ਲੇਖ ਮੱਥੇ ਉੱਤੇ ਲਿਖਿਆ ਹੋਇਆ ਸੀ ।੧।ਰਹਾਉ।
I have become carefree, and all my thirsty desires are satisfied. Such is the destiny written on my forehead. ||1||Pause||
ਖੋਜਤ ਖੋਜਤ ਭਇਓ ਬੈਰਾਗੀ ਫਿਰਿ ਆਇਓ ਦੇਹ ਗਿਰਾਮਾ ॥
ਹੇ ਭਾਈ! ਭਾਲ ਕਰਦਾ ਕਰਦਾ ਮੈਂ ਤਾਂ ਵੈਰਾਗੀ ਹੀ ਹੋ ਗਿਆ ਸਾਂ, ਆਖ਼ਿਰ ਭਟਕ ਭਟਕ ਕੇ (ਗੁਰੂ ਦੀ ਕਿਰਪਾ ਨਾਲ) ਮੈਂ ਸਰੀਰ-ਪਿੰਡ ਵਿਚ ਆ ਪਹੁੰਚਿਆ
Searching and searching, I became depressed; I wandered all around, and finally came back to my body-village.
ਗੁਰਿ ਕ੍ਰਿਪਾਲਿ ਸਉਦਾ ਇਹੁ ਜੋਰਿਓ ਹਥਿ ਚਰਿਓ ਲਾਲੁ ਅਗਾਮਾ ॥੧॥
ਕਿਰਪਾਲ ਗੁਰੂ ਨੇ ਇਹ ਵਣਜ ਕਰਾ ਦਿੱਤਾ ਕਿ (ਸਰੀਰ ਦੇ ਅੰਦਰੋਂ ਹੀ) ਮੈਨੂੰ ਪਰਮਾਤਮਾ ਦਾ ਨਾਮ ਅਮੋਲਕ ਲਾਲ ਮਿਲ ਗਿਆ ।੧।
The Merciful Guru made this deal, and I have obtained the priceless jewel. ||1||
ਆਨ ਬਾਪਾਰ ਬਨਜ ਜੋ ਕਰੀਅਹਿ ਤੇਤੇ ਦੂਖ ਸਹਾਮਾ ॥
ਹੇ ਭਾਈ! (ਪਰਮਾਤਮਾ ਦੇ ਨਾਮ ਤੋਂ ਬਿਨਾ) ਹੋਰ ਜਿਹੜੇ ਜਿਹੜੇ ਭੀ ਵਣਜ ਵਪਾਰ ਕਰੀਦੇ ਹਨ, ਉਹ ਸਾਰੇ ਦੁੱਖ ਸਹਾਰਨ (ਦਾ ਸਬਬ ਬਣਦੇ ਹਨ) ।
The other deals and trades which I did, brought only sorrow and suffering.
ਗੋਬਿਦ ਭਜਨ ਕੇ ਨਿਰਭੈ ਵਾਪਾਰੀ ਹਰਿ ਰਾਸਿ ਨਾਨਕ ਰਾਮ ਨਾਮਾ ॥੨॥੧੨॥੩੫॥
ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦੇ ਭਜਨ ਦੇ ਵਪਾਰੀ ਬੰਦੇ (ਦੁਨੀਆ ਦੇ) ਡਰਾਂ ਤੋਂ ਬਚੇ ਰਹਿੰਦੇ ਹਨ, ਉਹਨਾਂ ਦੇ ਪਾਸ ਪਰਮਾਤਮਾ ਦੇ ਨਾਮ ਦਾ ਸਰਮਾਇਆ ਟਿਕਿਆ ਰਹਿੰਦਾ ਹੈ ।੨।੧੨।੩੫।
Fearless are those traders who deal in meditation on the Lord of the Universe. O Nanak, the Lord's Name is their capital. ||2||12||35||