ਰਾਗੁ ਗੂਜਰੀ ਮਹਲਾ ੪ ॥
Raag Goojaree, Fourth Mehl:
ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥
ਹੇ ਮਹਾਪੁਰਖ ਗੁਰੂ ! ਹੇ ਪ੍ਰਭੂ ਦੇ ਭਗਤ ਸਤਿਗੁਰੂ ! ਮੈਂ, ਹੇ ਗੁਰੂ ! ਤੇਰੇ ਅੱਗੇ ਬੇਨਤੀ ਕਰਦਾ ਹਾਂ
O humble servant of the Lord, O True Guru, O True Primal Being: I offer my humble prayer to You, O Guru.
ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥
—ਕਿਰਪਾ ਕਰ ਕੇ (ਮੇਰੇ ਅੰਦਰ) ਪ੍ਰਭੂ ਦਾ ਨਾਮ-ਚਾਨਣ ਪੈਦਾ ਕਰ । ਹੇ ਸਤਿਗੁਰੂ ! ਮੈਂ ਨਿਮਾਣਾ ਤੇਰੀ ਸਰਨ ਆਇਆ ਹਾਂ ।੧।
I am a mere insect, a worm. O True Guru, I seek Your Sanctuary. Please be merciful, and bless me with the Light of the Naam, the Name of the Lord. ||1||
ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥
ਹੇ ਮੇਰੇ ਮਿੱਤਰ ਗੁਰੂ ! ਮੈਨੂੰ ਪ੍ਰਭੂ ਦਾ ਨਾਮ-ਚਾਨਣ ਬਖ਼ਸ਼ ।
O my Best Friend, O Divine Guru, please enlighten me with the Name of the Lord.
ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥
ਗੁਰੂ ਦੀ ਦੱਸੀ ਮਤਿ ਦੀ ਰਾਹੀਂ ਮਿਲਿਆ ਹੋਇਆ ਹਰਿ-ਨਾਮ ਮੇਰੀ ਜਿੰਦ ਦਾ ਸਾਥੀ (ਬਣਿਆ ਰਹੇ), ਪ੍ਰਭੂ ਦੀ ਸਿਫ਼ਤਿ-ਸਾਲਾਹ ਮੇਰੀ ਜ਼ਿੰਦਗੀ ਦੇ ਸਫ਼ਰ ਲਈ ਰਾਸਿ-ਪੂੰਜੀ ਬਣੀ ਰਹੇ ।੧।ਰਹਾਉ।
Through the Guru's Teachings, the Naam is my breath of life. The Kirtan of the Lord's Praise is my life's occupation. ||1||Pause||
ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥
ਪ੍ਰਭੂ ਦੇ ਉਹਨਾਂ ਸੇਵਕਾਂ ਦੇ ਬੜੇ ਉੱਚੇ ਭਾਗ ਹਨ ਜਿਨ੍ਹਾਂ ਦੇ ਅੰਦਰ ਪ੍ਰਭੂ ਦੇ ਨਾਮ ਵਾਸਤੇ ਸਰਧਾ ਹੈ, ਖਿੱਚ ਹੈ ।
The servants of the Lord have the greatest good fortune; they have faith in the Lord, and a longing for the Lord.
ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥
ਜਦੋਂ ਉਹਨਾਂ ਨੂੰ ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ ਉਹ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ, ਸਾਧ ਸੰਗਤਿ ਵਿਚ ਮਿਲ ਕੇ (ਉਹਨਾਂ ਦੇ ਅੰਦਰ ਭਲੇ) ਗੁਣ ਪੈਦਾ ਹੁੰਦੇ ਹਨ ।੨।
Obtaining the Name of the Lord, Har, Har, they are satisfied; joining the Sangat, the Blessed Congregation, their virtues shine forth. ||2||
ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥
ਪਰ ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਆਇਆ, ਜਿਨ੍ਹਾਂ ਨੂੰ ਪ੍ਰਭੂ ਦਾ ਨਾਮ ਨਹੀਂ ਮਿਲਿਆ, ਉਹ ਬਦ-ਕਿਸਮਤ ਹਨ, ਉਹ ਜਮਾਂ ਦੇ ਵੱਸ (ਪਏ ਹੋਏ ਸਮਝੋ ਉਹਨਾਂ ਦੇ ਸਿਰ ਉਤੇ ਆਤਮਕ ਮੌਤ ਸਦਾ ਸਵਾਰ ਰਹਿੰਦੀ ਹੈ)।
Those who have not obtained the Sublime Essence of the Name of the Lord, Har, Har, Har, are most unfortunate; they are led away by the Messenger of Death.
ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥
ਜੋ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ, ਜੋ ਸਾਧ ਸੰਗਤਿ ਵਿਚ ਨਹੀਂ ਬੈਠਦੇ, ਲਾਹਨਤ ਹੈ ਉਹਨਾਂ ਦੇ ਜੀਊਣ ਨੂੰ, ਉਹਨਾਂ ਦਾ ਜੀਊਣਾ ਫਿਟਕਾਰ-ਜੋਗ ਹੈ ।੩।
Those who have not sought the Sanctuary of the True Guru and the Sangat, the Holy Congregation-cursed are their lives, and cursed are their hopes of life. ||3||
ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥
ਜਿਨ੍ਹਾਂ ਪ੍ਰਭੂ ਦੇ ਸੇਵਕਾਂ ਨੂੰ ਗੁਰੂ ਦੀ ਸੰਗਤਿ ਵਿਚ ਬੈਠਣਾ ਨਸੀਬ ਹੋਇਆ ਹੈ, (ਸਮਝੋ) ਉਹਨਾਂ ਦੇ ਮੱਥੇ ਉਤੇ ਧੁਰੋਂ ਹੀ ਚੰਗਾ ਲੇਖ ਲਿਖਿਆ ਹੋਇਆ ਹੈ ।
Those humble servants of the Lord who have attained the Company of the True Guru, have such pre-ordained destiny inscribed on their foreheads.
ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥
ਹੇ ਨਾਨਕ ! ਧੰਨ ਹੈ ਸਤਸੰਗ ! ਧੰਨ ਹੈ ਸਤਸੰਗ ! ਜਿਸ ਵਿਚ (ਬੈਠਿਆਂ) ਪ੍ਰਭੂ ਦੇ ਨਾਮ ਦਾ ਆਨੰਦ ਮਿਲਦਾ ਹੈ, ਜਿਥੇ ਗੁਰਮੁਖਾਂ ਨੂੰ ਮਿਲਿਆਂ (ਹਿਰਦੇ ਵਿਚ ਪਰਮਾਤਮਾ ਦਾ) ਨਾਮ ਆ ਵੱਸਦਾ ਹੈ ।੪।੪।
Blessed, blessed is the Sat Sangat, the True Congregation, where the Lord's Essence is obtained. Meeting with His humble servant, O Nanak, the Light of the Naam shines forth. ||4||4||