ਮਃ ੧ ॥
First Mehl:
ਮਤਿ ਪੰਖੇਰੂ ਕਿਰਤੁ ਸਾਥਿ ਕਬ ਉਤਮ ਕਬ ਨੀਚ ॥
(ਮਨੁੱਖ ਦੀ) ਮਤਿ (ਮਾਨੋ, ਇਕ) ਪੰਛੀ ਹੈ, ਉਸ ਦੇ ਪਿਛਲੇ ਕੀਤੇ ਹੋਏ ਕੰਮਾਂ ਦੇ ਕਾਰਨ ਬਣਿਆ ਹੋਇਆ ਸੁਭਾਉ ਉਸ ਦੇ ਨਾਲ (ਸਾਥੀ) ਹੈ, (ਇਸ ਸੁਭਾਉ ਦੇ ਸੰਗ ਕਰ ਕੇ ‘ਮਤਿ’) ਕਦੇ ਚੰਗੀ ਹੈ ਕਦੇ ਨੀਵੀਂ;
The intellect is a bird; on account of its actions, it is sometimes high, and sometimes low.
ਕਬ ਚੰਦਨਿ ਕਬ ਅਕਿ ਡਾਲਿ ਕਬ ਉਚੀ ਪਰੀਤਿ ॥
ਕਦੇ (ਇਹ ਮਤਿ-ਰੂਪ ਪੰਛੀ) ਚੰਦਨ (ਦੇ ਬੂਟੇ) ਤੇ (ਬੈਠਦਾ ਹੈ) ਕਦੇ ਅੱਕ ਦੀ ਡਾਲੀ ਉੱਤੇ, ਕਦੇ (ਇਸ ਦੇ ਅੰਦਰ) ਉੱਚੀ (ਪ੍ਰਭੂ ਚਰਨਾਂ ਦੀ) ਪ੍ਰੀਤ ਹੈ ।
Sometimes it is perched on the sandalwood tree, and sometimes it is on the branch of the poisonous swallow-wort. Sometimes, it soars through the heavens.
ਨਾਨਕ ਹੁਕਮਿ ਚਲਾਈਐ ਸਾਹਿਬ ਲਗੀ ਰੀਤਿ ॥੨॥
(ਪਰ ਕਿਸੇ ਦੇ ਵੱਸ ਦੀ ਗੱਲ ਨਹੀਂ) ਮਾਲਕ ਦੀ (ਧੁਰੋਂ) ਰੀਤ ਤੁਰੀ ਆਉਂਦੀ ਹੈ, ਕਿ ਉਹ (ਸਭ ਜੀਵਾਂ ਨੂੰ ਆਪਣੇ) ਹੁਕਮ ਵਿਚ ਤੋਰ ਰਿਹਾ ਹੈ (ਭਾਵ, ਉਸ ਦੇ ਹੁਕਮ ਅਨੁਸਾਰ ਹੀ ਕੋਈ ਚੰਗੀ ਤੇ ਕੋਈ ਮੰਦੀ ਮਤਿ ਵਾਲਾ ਹੈ) ।੨।
O Nanak, our Lord and Master leads us on, according to the Hukam of His Command; such is His Way. ||2||