ਸਾਰਗ ਮਹਲਾ ੫ ॥
Saarang, Fifth Mehl:
ਨੈਨਹੁ ਦੇਖਿਓ ਚਲਤੁ ਤਮਾਸਾ ॥
ਹੇ ਭਾਈ! (ਮੈਂ ਆਪਣੀ) ਅੱਖੀਂ (ਪਰਮਾਤਮਾ ਦਾ ਅਜਬ) ਕੌਤਕ ਵੇਖਿਆ ਹੈ (ਅਜਬ) ਤਮਾਸ਼ਾ ਵੇਖਿਆ ਹੈ ।
With my eyes, I have seen the marvellous wonders of the Lord.
ਸਭ ਹੂ ਦੂਰਿ ਸਭ ਹੂ ਤੇ ਨੇਰੈ ਅਗਮ ਅਗਮ ਘਟ ਵਾਸਾ ॥੧॥ ਰਹਾਉ ॥
ਉਹ ਪਰਮਾਤਮਾ (ਨਿਰਲੇਪ ਹੋਣ ਦੇ ਕਾਰਨ) ਸਭਨਾਂ ਜੀਵਾਂ ਤੋਂ ਦੂਰ (ਵੱਖਰਾ) ਹੈ, (ਸਰਬ-ਵਿਆਪਕ ਹੋਣ ਦੇ ਕਾਰਨ ਉਹ) ਸਭ ਜੀਵਾਂ ਤੋਂ ਨੇੜੇ, ਉਹ ਅਪਹੁੰਚ ਹੈ, ਪਰ ਉਂਞ ਸਭ ਸਰੀਰਾਂ ਵਿਚ ਉਸ ਦਾ ਨਿਵਾਸ ਹੈ ।੧।ਰਹਾਉ।
He is far from all, and yet near to all. He is Inaccessible and Unfathomable, and yet He dwells in the heart. ||1||Pause||
ਅਭੂਲੁ ਨ ਭੂਲੈ ਲਿਖਿਓ ਨ ਚਲਾਵੈ ਮਤਾ ਨ ਕਰੈ ਪਚਾਸਾ ॥
ਹੇ ਭਾਈ! ਉਹ ਪਰਮਾਤਮਾ ਭੁੱਲਾਂ ਤੋਂ ਰਹਿਤ ਹੈ, ਉਹ ਕਦੇ ਕੋਈ ਗ਼ਲਤੀ ਨਹੀਂ ਕਰਦਾ, ਨਾਹ ਉਹ ਕੋਈ ਲਿਖਿਆ ਹੋਇਆ ਹੁਕਮ ਚਲਾਂਦਾ ਹੈ, ਨਾਹ ਉਹ ਬਹੁਤੀਆਂ ਸਲਾਹਾਂ ਹੀ ਕਰਦਾ ਹੈ ।
The Infallible Lord never makes a mistake. He does not have to write His Orders, and He does not have to consult with anyone.
ਖਿਨ ਮਹਿ ਸਾਜਿ ਸਵਾਰਿ ਬਿਨਾਹੈ ਭਗਤਿ ਵਛਲ ਗੁਣਤਾਸਾ ॥੧॥
ਉਹ ਤਾਂ ਇਕ ਖਿਨ ਵਿਚ ਪੈਦਾ ਕਰ ਕੇ ਸੋਹਣਾ ਬਣਾ ਕੇ (ਖਿਨ ਵਿਚ ਹੀ) ਨਾਸ ਕਰ ਦੇਂਦਾ ਹੈ । ਉਹ ਪਰਮਾਤਮਾ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਅਤੇ (ਬੇਅੰਤ) ਗੁਣਾਂ ਦਾ ਖ਼ਜ਼ਾਨਾ ਹੈ ।੧।
In an instant, He creates, embellishes and destroys. He is the Lover of His devotees, the Treasure of Excellence. ||1||
ਅੰਧ ਕੂਪ ਮਹਿ ਦੀਪਕੁ ਬਲਿਓ ਗੁਰਿ ਰਿਦੈ ਕੀਓ ਪਰਗਾਸਾ ॥
ਹੇ ਭਾਈ! ਗੁਰੂ ਨੇ (ਜਿਸ ਮਨੁੱਖ ਦੇ) ਹਿਰਦੇ ਵਿਚ (ਪਰਮਾਤਮਾ ਦੇ ਨਾਮ ਦਾ) ਚਾਨਣ ਕਰ ਦਿੱਤਾ (ਉੱਥੇ, ਮਾਨੋ) ਘੁੱਪ ਹਨੇਰੇ ਵਾਲੇ ਖੂਹ ਵਿਚ ਦੀਵਾ ਬਲ ਪਿਆ ।
Lighting the lamp in the deep dark pit, the Guru illumines and enlightens the heart.
ਕਹੁ ਨਾਨਕ ਦਰਸੁ ਪੇਖਿ ਸੁਖੁ ਪਾਇਆ ਸਭ ਪੂਰਨ ਹੋਈ ਆਸਾ ॥੨॥੧੫॥੩੮॥
ਹੇ ਨਾਨਕ! ਆਖ—(ਹੇ ਭਾਈ! ਉਸ ਪਰਮਾਤਮਾ ਦਾ) ਦਰਸਨ ਕਰ ਕੇ ਮੈਂ ਆਤਮਕ ਆਨੰਦ ਪ੍ਰਾਪਤ ਕਰ ਲਿਆ ਹੈ, ਮੇਰੀ ਹਰੇਕ ਆਸ ਪੂਰੀ ਹੋ ਗਈ ਹੈ ।੨।੧੫।੩੮।
Says Nanak, gazing upon the Blessed Vision of His Darshan, I have found peace, and all my hopes have been fulfilled. ||2||15||38||