ਸਾਰਗ ਮਹਲਾ ੫ ॥
Saarang, Fifth Mehl:
ਧਿਆਇਓ ਅੰਤਿ ਬਾਰ ਨਾਮੁ ਸਖਾ ॥
ਹੇ ਭਾਈ! (ਪਰਮਾਤਮਾ ਦਾ) ਨਾਮ ਹੀ (ਅਸਲ) ਸਾਥੀ ਹੈ । (ਜਿਸ ਮਨੁੱਖ ਨੇ) ਅੰਤ ਵੇਲੇ (ਇਸ ਨਾਮ ਨੂੰ) ਸਿਮਰਿਆ, (ਉਸ ਦਾ ਸਾਥੀ ਬਣਿਆ) ।
Meditate on the Naam, the Name of the Lord; at the very last instant, it shall be your Help and Support.
ਜਹ ਮਾਤ ਪਿਤਾ ਸੁਤ ਭਾਈ ਨ ਪਹੁਚੈ ਤਹਾ ਤਹਾ ਤੂ ਰਖਾ ॥੧॥ ਰਹਾਉ ॥
ਹੇ ਭਾਈ! ਜਿੱਥੇ ਮਾਂ, ਪਿਉ, ਪੁੱਤਰ, ਭਰਾ, ਕੋਈ ਭੀ ਪਹੁੰਚ ਨਹੀਂ ਸਕਦਾ, ਉੱਥੇ ਉੱਥੇ (ਇਹ ਹਰਿ-ਨਾਮ ਹੀ) ਤੈਨੂੰ ਰੱਖ ਸਕਦਾ ਹੈ (ਤੇਰੀ ਰਾਖੀ ਕਰਦਾ ਹੈ) ।੧।ਰਹਾਉ।
In that place where your mother, father, children and siblings shall be of no use to you at all, there, the Name alone shall save you. ||1||Pause||
ਅੰਧ ਕੂਪ ਗ੍ਰਿਹ ਮਹਿ ਤਿਨਿ ਸਿਮਰਿਓ ਜਿਸੁ ਮਸਤਕਿ ਲੇਖੁ ਲਿਖਾ ॥
ਹੇ ਭਾਈ! (ਮਾਇਆ ਦੇ ਮੋਹ ਦੇ) ਅੰਨ੍ਹੇ ਖੂਹ ਹਿਰਦੇ-ਘਰ ਵਿਚ (ਸਿਰਫ਼) ਉਸ (ਮਨੁੱਖ) ਨੇ (ਹੀ ਹਰਿ-ਨਾਮ) ਸਿਮਰਿਆ ਹੈ ਜਿਸ ਦੇ ਮੱਥੇ ਉੱਤੇ (ਨਾਮ ਸਿਮਰਨ ਦਾ) ਲੇਖ (ਧੁਰੋਂ) ਲਿਖਿਆ ਗਿਆ ।
He alone meditates on the Lord in the deep dark pit of his own household, upon whose forehead such destiny is written.
ਖੂਲ੍ਹੇ ਬੰਧਨ ਮੁਕਤਿ ਗੁਰਿ ਕੀਨੀ ਸਭ ਤੂਹੈ ਤੁਹੀ ਦਿਖਾ ॥੧॥
(ਉਸ ਮਨੁੱਖ ਦੀਆਂ) ਮਾਇਆ ਦੇ ਮੋਹ ਦੀਆਂ ਫਾਹੀਆਂ ਖੁਲ੍ਹ ਗਈਆਂ, ਗੁਰੂ ਨੇ ਉਸ ਨੂੰ (ਮੋਹ ਤੋਂ) ਖ਼ਲਾਸੀ ਦਿਵਾ ਦਿੱਤੀ, ਉਸ ਨੂੰ ਇਉਂ ਦਿੱਸ ਪਿਆ (ਕਿ ਹੇ ਪ੍ਰਭੂ!) ਸਭ ਥਾਈਂ ਤੰੂ ਹੀ ਹੈਂ ਤੂੰ ਹੀ ਹੈਂ ।੧।
His bonds are loosened, and the Guru liberates him. He sees You, O Lord, everywhere. ||1||
ਅੰਮ੍ਰਿਤ ਨਾਮੁ ਪੀਆ ਮਨੁ ਤ੍ਰਿਪਤਿਆ ਆਘਾਏ ਰਸਨ ਚਖਾ ॥
ਹੇ ਭਾਈ! ਜਿਸ ਮਨੁੱਖ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਲਿਆ, ਉਸ ਦਾ ਮਨ ਸ਼ਾਂਤ ਹੋ ਗਿਆ, ਉਸ ਦੀ ਜੀਭ ਨਾਮ-ਜਲ ਚੱਖ ਕੇ ਰੱਜ ਗਈ
Drinking in the Ambrosial Nectar of the Naam, his mind is satisfied. Tasting it, his tongue is satiated.
ਕਹੁ ਨਾਨਕ ਸੁਖ ਸਹਜੁ ਮੈ ਪਾਇਆ ਗੁਰਿ ਲਾਹੀ ਸਗਲ ਤਿਖਾ ॥੨॥੧੭॥੪੦॥
ਹੇ ਨਾਨਕ! ਆਖ—(ਹੇ ਭਾਈ! ਹਰਿ-ਨਾਮ ਦੀ ਦਾਤਿ ਦੇ ਕੇ) ਗੁਰੂ ਨੇ ਮੇਰੀ ਸਾਰੀ ਤ੍ਰਿਸ਼ਨਾ ਦੂਰ ਕਰ ਦਿੱਤੀ ਹੈ, ਮੈਂ ਸਾਰੇ ਸੁਖ ਦੇਣ ਵਾਲੀ ਆਤਮਕ ਅਡੋਲਤਾ ਹਾਸਲ ਕਰ ਲਈ ਹੈ ।੨।੧੭।੪੦।
Says Nanak, I have obtained celestial peace and poise; the Guru has quenched all my thirst. ||2||17||40||