ਸਾਰਗ ਮਹਲਾ ੫ ॥
Saarang, Fifth Mehl:
ਰੇ ਮੂੜ੍ਹੇ ਆਨ ਕਾਹੇ ਕਤ ਜਾਈ ॥
ਹੇ ਮੂਰਖ! ਤੂੰ ਹੋਰ ਕਿਤੇ ਕਿਉਂ ਭਟਕਦਾ ਫਿਰਦਾ ਹੈਂ?
You fool: why are you going somewhere else?
ਸੰਗਿ ਮਨੋਹਰੁ ਅੰਮ੍ਰਿਤੁ ਹੈ ਰੇ ਭੂਲਿ ਭੂਲਿ ਬਿਖੁ ਖਾਈ ॥੧॥ ਰਹਾਉ ॥
ਆਤਮਕ ਜੀਵਨ ਦੇਣ ਵਾਲਾ ਸੁੰਦਰ ਹਰਿ-ਨਾਮ-ਜਲ ਤੇਰੇ ਨਾਲ ਹੈ, ਤੂੰ ਉਸ ਤੋਂ ਖੁੰਝ ਖੁੰਝ ਕੇ (ਹੁਣ ਤਕ) ਆਤਮਕ ਮੌਤ ਲਿਆਉਣ ਵਾਲੀ ਜ਼ਹਰ ਹੀ ਖਾਧੀ ਹੈ ।੧।ਰਹਾਉ।
The Enticing Ambrosial Amrit is with you, but you are deluded, totally deluded, and you eat poison. ||1||Pause||
ਪ੍ਰਭ ਸੁੰਦਰ ਚਤੁਰ ਅਨੂਪ ਬਿਧਾਤੇ ਤਿਸ ਸਿਉ ਰੁਚ ਨਹੀ ਰਾਈ ॥
ਹੇ ਝੱਲੇ! ਪਰਮਾਤਮਾ ਸੁੰਦਰ ਹੈ, ਸੁਜਾਨ ਹੈ, ਉਪਮਾ-ਰਹਿਤ ਹੈ, ਰਚਨਹਾਰ ਹੈ—ਉਸ ਨਾਲ ਤੇਰੀ ਰਤਾ ਭੀ ਪ੍ਰੀਤ ਨਹੀਂ ।
God is Beautiful, Wise and Incomparable; He is the Creator, the Architect of Destiny, but you have no love for Him.
ਮੋਹਨਿ ਸਿਉ ਬਾਵਰ ਮਨੁ ਮੋਹਿਓ ਝੂਠਿ ਠਗਉਰੀ ਪਾਈ ॥੧॥
ਮਨ ਨੂੰ ਮੋਹ ਲੈਣ ਵਾਲੀ ਮਾਇਆ ਨਾਲ ਤੇਰਾ ਮਨ ਪਰਚਿਆ ਰਹਿੰਦਾ ਹੈ । ਨਾਸਵੰਤ ਜਗਤ ਵਿਚ ਫਸਾਣ ਵਾਲੀ ਇਹ ਠਗ-ਬੂਟੀ ਹੀ ਤੂੰ ਸਾਂਭ ਰੱਖੀ ਹੈ ।੧।
The mad-man's mind is enticed by Maya, the enticer; he has taken the intoxicating drug of falsehood. ||1||
ਭਇਓ ਦਇਆਲੁ ਕ੍ਰਿਪਾਲੁ ਦੁਖ ਹਰਤਾ ਸੰਤਨ ਸਿਉ ਬਨਿ ਆਈ ॥
(ਹੇ ਭਾਈ!) ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉੱਤੇ ਦਇਆਵਾਨ ਹੋ ਗਿਆ, ਉਸ ਦੀ ਪ੍ਰੀਤ ਸੰਤ ਜਨਾਂ ਨਾਲ ਬਣ ਗਈ ।
The Destroyer of pain has become kind and compassionate to me, and I am in tune with the Saints.
ਸਗਲ ਨਿਧਾਨ ਘਰੈ ਮਹਿ ਪਾਏ ਕਹੁ ਨਾਨਕ ਜੋਤਿ ਸਮਾਈ ॥੨॥੨੧॥੪੪॥
ਉਸ ਨੇ ਸਾਰੇ ਖ਼ਜ਼ਾਨੇ ਹਿਰਦੇ-ਘਰ ਵਿਚ ਹੀ ਲੱਭ ਲਏ, ਪਰਮਾਤਮਾ ਦੀ ਜੋਤਿ ਵਿਚ ਉਸ ਦੀ (ਸਦਾ ਲਈ) ਲੀਨਤਾ ਹੋ ਗਈ ।੨।੨੧।੪੪।
I have obtained all treasures within the home of my own heart; says Nanak, my light has merged into the Light. ||2||21||44||