ਸਾਰਗ ਮਹਲਾ ੫ ॥
Saarang, Fifth Mehl:
ਓਅੰ ਪ੍ਰਿਅ ਪ੍ਰੀਤਿ ਚੀਤਿ ਪਹਿਲਰੀਆ ॥
ਹੇ ਸਤਿਗੁਰੂ (ਉਂਞ ਤਾਂ ਮੇਰੇ) ਚਿੱਤ ਵਿਚ ਪਿਆਰੇ ਦੀ ਪ੍ਰੀਤ ਮੁੱਢ-ਕਦੀਮਾਂ ਦੀ (ਟਿਕੀ ਹੋਈ ਹੈ),
My consciousness has loved my Beloved God, since the very beginning of time.
ਜੋ ਤਉ ਬਚਨੁ ਦੀਓ ਮੇਰੇ ਸਤਿਗੁਰ ਤਉ ਮੈ ਸਾਜ ਸੀਗਰੀਆ ॥੧॥ ਰਹਾਉ ॥
ਪਰ ਜਦੋਂ ਤੂੰ ਉਪਦੇਸ਼ ਦਿੱਤਾ (ਉਹ ਪ੍ਰੀਤ ਜਾਗ ਪਈ, ਤੇ) ਮੇਰਾ ਆਤਮਕ ਜੀਵਨ ਸੋਹਣਾ ਬਣ ਗਿਆ ।੧।ਰਹਾਉ।
When You blessed me with the Teachings, O my True Guru, I was embellished with beauty. ||1||Pause||
ਹਮ ਭੂਲਹ ਤੁਮ ਸਦਾ ਅਭੂਲਾ ਹਮ ਪਤਿਤ ਤੁਮ ਪਤਿਤ ਉਧਰੀਆ ॥
ਹੇ ਗੁਰੂ! ਅਸੀ ਜੀਵ (ਸਦਾ) ਭੁੱਲਾਂ ਕਰਦੇ ਹਾਂ, ਤੂੰ ਸਦਾ ਅਭੁੱਲ ਹੈਂ, ਅਸੀ ਜੀਵ ਵਿਕਾਰਾਂ ਵਿਚ ਡਿੱਗੇ ਰਹਿੰਦੇ ਹਾਂ, ਤੂੰ ਵਿਕਾਰੀਆਂ ਨੂੰ ਬਚਾਣ ਵਾਲਾ ਹੈਂ ।
I am mistaken; You are never mistaken. I am a sinner; You are the Saving Grace of sinners.
ਹਮ ਨੀਚ ਬਿਰਖ ਤੁਮ ਮੈਲਾਗਰ ਲਾਜ ਸੰਗਿ ਸੰਗਿ ਬਸਰੀਆ ॥੧॥
ਅਸੀ (ਅਰਿੰਡ ਵਰਗੇ) ਨੀਚ ਰੁੱਖ ਹਾਂ ਤੂੰ ਚੰਦਨ ਹੈਂ, ਜੋ ਨਾਲ ਵੱਸਣ ਵਾਲੇ ਰੁੱਖਾਂ ਨੂੰ ਸੁਗੰਧਿਤ ਕਰ ਦੇਂਦਾ ਹੈ । ਹੇ ਗੁਰੂ! ਤੂੰ ਆਪਣੇ ਚਰਨਾਂ ਵਿਚ ਰਹਿਣ ਵਾਲਿਆਂ ਦੀ ਇੱਜ਼ਤ ਰੱਖਣ ਵਾਲਾ ਹੈਂ ।੧।
I am a lowly thorn-tree, and You are the sandalwood tree. Please preserve my honor by staying with me; please stay with me. ||1||
ਤੁਮ ਗੰਭੀਰ ਧੀਰ ਉਪਕਾਰੀ ਹਮ ਕਿਆ ਬਪੁਰੇ ਜੰਤਰੀਆ ॥
ਹੇ ਗੁਰੂ! ਤੂੰ ਜਿਗਰੇ ਵਾਲਾ ਹੈਂ, ਧੀਰਜ ਵਾਲਾ ਹੈਂ, ਉਪਕਾਰ ਕਰਨ ਵਾਲਾ ਹੈਂ, ਅਸਾਂ ਨਿਮਾਣੇ ਜੀਵਾਂ ਦੀ ਕੋਈ ਪਾਂਇਆਂ ਨਹੀਂ ਹੈ ।
You are deep and profound, calm and benevolent. What am I? Just a poor helpless being.
ਗੁਰ ਕ੍ਰਿਪਾਲ ਨਾਨਕ ਹਰਿ ਮੇਲਿਓ ਤਉ ਮੇਰੀ ਸੂਖਿ ਸੇਜਰੀਆ ॥੨॥੨੨॥੪੫॥
ਹੇ ਨਾਨਕ! (ਆਖ—) ਹੇ ਕ੍ਰਿਪਾਲ ਗੁਰੂ! ਜਦੋਂ ਤੂੰ ਮੈਨੂੰ ਪ੍ਰਭੂ ਦਾ ਮੇਲ ਕਰਾਇਆ, ਤਦੋਂ ਤੋਂ ਮੇਰੀ ਹਿਰਦਾ-ਸੇਜ ਸੁਖ-ਭਰਪੂਰ ਹੋ ਗਈ ਹੈ ।੨।੨੨।੪੫।
The Merciful Guru Nanak has united me with the Lord. I lay on His Bed of Peace. ||2||22||45||