ਪਉੜੀ ॥
Pauree:
ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ ॥
ਬੇਅੰਤ ਜੀਵ (ਪਰਮਾਤਮਾ ਦੇ ਗੁਣਾਂ ਦਾ) ਬਿਆਨ ਕਰਦੇ ਆਏ ਹਨ ਤੇ ਬਿਆਨ ਕਰ ਕੇ (ਜਗਤ ਤੋਂ) ਚਲੇ ਗਏ ਹਨ,
Some speak and expound, and while speaking and lecturing, they pass away.
ਵੇਦ ਕਹਹਿ ਵਖਿਆਣ ਅੰਤੁ ਨ ਪਾਵਣਾ ॥
ਵੇਦ (ਆਦਿਕ ਧਰਮ-ਪੁਸਤਕ ਵੀ ਉਸ ਦੇ ਗੁਣ) ਦੱਸਦੇ ਆਏ ਹਨ, (ਪਰ) ਕਿਸੇ ਨੇ ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ।
The Vedas speak and expound on the Lord, but they do not know His limits.
ਪੜਿਐ ਨਾਹੀ ਭੇਦੁ ਬੁਝਿਐ ਪਾਵਣਾ ॥
(ਪੁਸਤਕਾਂ) ਪੜ੍ਹਨ ਨਾਲ (ਭੀ ਉਸ ਦਾ) ਭੇਤ ਨਹੀਂ ਪੈਂਦਾ । ਮਤਿ ਉੱਚੀ ਹੋਇਆਂ ਇਹ ਰਾਜ਼ ਸਮਝ ਵਿਚ ਆਉਂਦਾ ਹੈ (ਕਿ ਉਹ ਬੇਅੰਤ ਹੈ) ।
Not by studying, but through understanding, is the Lord's Mystery revealed.
ਖਟੁ ਦਰਸਨ ਕੈ ਭੇਖਿ ਕਿਸੈ ਸਚਿ ਸਮਾਵਣਾ ॥
ਛੇ ਭੇਖਾਂ ਵਾਲੇ ਸਾਧੂਆਂ ਦੇ ਬਾਹਰਲੇ ਲਿਬਾਸ ਰਾਹੀਂ ਭੀ ਕੋਈ ਸੱਚ ਵਿਚ ਨਹੀਂ ਜੁੜ ਸਕਿਆ ।
There are six pathways in the Shaastras, but how rare are those who merge in the True Lord through them.
ਸਚਾ ਪੁਰਖੁ ਅਲਖੁ ਸਬਦਿ ਸੁਹਾਵਣਾ ॥
ਉਹ ਸਦਾ-ਥਿਰ ਰਹਿਣ ਵਾਲਾ ਅਕਾਲ ਪੁਰਖ ਹੈ ਤਾਂ ਅਦ੍ਰਿਸ਼ਟ, (ਪਰ ਗੁਰ-) ਸ਼ਬਦ ਦੀ ਰਾਹੀਂ ਸੋਹਣਾ ਲੱਗਦਾ ਹੈ ।
The True Lord is Unknowable; through the Word of His Shabad, we are embellished.
ਮੰਨੇ ਨਾਉ ਬਿਸੰਖ ਦਰਗਹ ਪਾਵਣਾ ॥
ਜੋ ਮਨੁੱਖ ਬੇਅੰਤ ਪ੍ਰਭੂ ਦੇ ‘ਨਾਮ’ ਨੂੰ ਮੰਨਦਾ ਹੈ (ਭਾਵ ਜੋ ਨਾਮ ਵਿਚ ਜੁੜਦਾ ਹੈ), ਉਹ ਉਸ ਦੀ ਹਜ਼ੂਰੀ ਵਿਚ ਅੱਪੜਦਾ ਹੈ,
One who believes in the Name of the Infinite Lord, attains the Court of the Lord.
ਖਾਲਕ ਕਉ ਆਦੇਸੁ ਢਾਢੀ ਗਾਵਣਾ ॥
ਉਹ ਮਾਲਕ-ਪ੍ਰਭੂ ਨੂੰ ਸਿਰ ਨਿਵਾਂਦਾ ਹੈ, ਢਾਢੀ ਬਣ ਕੇ ਉਸ ਦੇ ਗੁਣ ਗਾਉਂਦਾ ਹੈ, ਤੇ,
I humbly bow to the Creator Lord; I am a minstrel singing His Praises.
ਨਾਨਕ ਜੁਗੁ ਜੁਗੁ ਏਕੁ ਮੰਨਿ ਵਸਾਵਣਾ ॥੨੧॥
ਹੇ ਨਾਨਕ ! ਹਰੇਕ ਜੁਗ ਵਿਚ ਮੌਜੂਦ ਰਹਿਣ ਵਾਲੇ ਇੱਕ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਂਦਾ ਹੈ ।੨੧।
Nanak enshrines the Lord within his mind. He is the One, throughout the ages. ||21||