ਸਾਰਗ ਮਹਲਾ ੫ ॥
Saarang, Fifth Mehl:
ਮਨ ਓਇ ਦਿਨਸ ਧੰਨਿ ਪਰਵਾਨਾਂ ॥
ਹੇ ਮਨ! ਉਹ ਦਿਨ ਭਾਗਾਂ ਵਾਲੇ ਹੁੰਦੇ ਹਨ, (ਪ੍ਰਭੂ ਦੇ ਦਰ ਤੇ) ਕਬੂਲ ਹੁੰਦੇ ਹਨ ।
O my mind, blessed and approved is that day,
ਸਫਲ ਤੇ ਘਰੀ ਸੰਜੋਗ ਸੁਹਾਵੇ ਸਤਿਗੁਰ ਸੰਗਿ ਗਿਆਨਾਂ ॥੧॥ ਰਹਾਉ ॥
(ਜ਼ਿੰਦਗੀ ਦੀਆਂ) ਉਹ ਘੜੀਆਂ ਸਫਲ ਹਨ, (ਗੁਰੂ ਨਾਲ) ਮੇਲ ਦੇ ਉਹ ਸਮੇ ਸੋਹਣੇ ਹੁੰਦੇ ਹਨ, ਜਦੋਂ ਗੁਰੂ ਦੀ ਸੰਗਤਿ ਵਿਚ (ਰਹਿ ਕੇ) ਆਤਮਕ ਜੀਵਨ ਦੀ ਸੂਝ ਪ੍ਰਾਪਤ ਹੁੰਦੀ ਹੈ ।੧।ਰਹਾਉ।
and fruitful is that hour, and lucky is that moment, when the True Guru blesses me with spirtual wisdom. ||1||Pause||
ਧੰਨਿ ਸੁਭਾਗ ਧੰਨਿ ਸੋਹਾਗਾ ਧੰਨਿ ਦੇਤ ਜਿਨਿ ਮਾਨਾਂ ॥
ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੂੰ ਤੂੰ (ਆਪਣੇ ਦਰ ਤੇ) ਆਦਰ ਦੇਂਦਾ ਹੈਂ, ਉਹ ਧੰਨ ਹਨ, ਸੁਭਾਗ ਹਨ, ਕਿਸਮਤ ਵਾਲੇ ਹਨ ।
Blessed is my good destiny, and blessed is my Husband Lord. Blessed are those upon whom honor is bestowed.
ਇਹੁ ਤਨੁ ਤੁਮ੍ਹਰਾ ਸਭੁ ਗ੍ਰਿਹੁ ਧਨੁ ਤੁਮਰਾ ਹੀਂਉ ਕੀਓ ਕੁਰਬਾਨਾਂ ॥੧॥
ਹੇ ਪ੍ਰਭੂ! ਮੇਰਾ ਇਹ ਸਰੀਰ ਤੇਰੇ ਹਵਾਲੇ ਹੈ, ਮੇਰਾ ਸਾਰਾ ਘਰ ਤੇ ਧਨ ਤੈਥੋਂ ਸਦਕੇ ਹੈ, ਮੈਂ ਆਪਣਾ ਹਿਰਦਾ (ਤੇਰੇ ਚਰਨਾਂ ਤੋਂ) ਸਦਕੇ ਕਰਦਾ ਹਾਂ ।੧।
This body is Yours, all my home and wealth are Yours; I offer my heart as a sacrifice to You. ||1||
ਕੋਟਿ ਲਾਖ ਰਾਜ ਸੁਖ ਪਾਏ ਇਕ ਨਿਮਖ ਪੇਖਿ ਦ੍ਰਿਸਟਾਨਾਂ ॥
ਹੇ ਪ੍ਰਭੂ!) ਅੱਖ ਝਮਕਣ ਜਿਤਨੇ ਸਮੇ ਲਈ ਤੇਰਾ ਦਰਸਨ ਕਰ ਕੇ (ਮਾਨੋ) ਰਾਜ ਦੇ ਲੱਖਾਂ ਕ੍ਰੋੜਾਂ ਸੁਖ ਪ੍ਰਾਪਤ ਹੋ ਜਾਂਦੇ ਹਨ ।
I obtain tens of thousands and millions of regal pleasures, if I gaze upon Your Blessed Vision, even for an instant.
ਜਉ ਕਹਹੁ ਮੁਖਹੁ ਸੇਵਕ ਇਹ ਬੈਸੀਐ ਸੁਖ ਨਾਨਕ ਅੰਤੁ ਨ ਜਾਨਾਂ ॥੨॥੨੩॥੪੬॥
ਹੇ ਨਾਨਕ! (ਆਖ—ਹੇ ਪ੍ਰਭੂ!) ਜੇ ਤੂੰ ਮੂੰਹੋਂ ਆਖੇਂ, ਹੇ ਸੇਵਕ! ਇਥੇ ਬੈਠ, (ਮੈਨੂੰ ਇਤਨਾ ਆਨੰਦ ਆਉਂਦਾ ਹੈ ਕਿ ਉਸ) ਆਨੰਦ ਦਾ ਮੈਂ ਅੰਤ ਨਹੀਂ ਜਾਣ ਸਕਦਾ ।੨।੨੩।੪੬।
When You, O God, say, "My servant, stay here with me", Nanak knows unlimited peace. ||2||23||46||