ਸਾਰਗ ਮਹਲਾ ੫ ॥
Saarang, Fifth Mehl:
ਅਪਨਾ ਮੀਤੁ ਸੁਆਮੀ ਗਾਈਐ ॥
ਹੇ ਭਾਈ! ਮਾਲਕ-ਪ੍ਰਭੂ ਹੀ ਆਪਣਾ ਅਸਲ ਮਿੱਤਰ ਹੈ । ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।
Sing of your Lord and Master, your Best Friend.
ਆਸ ਨ ਅਵਰ ਕਾਹੂ ਕੀ ਕੀਜੈ ਸੁਖਦਾਤਾ ਪ੍ਰਭੁ ਧਿਆਈਐ ॥੧॥ ਰਹਾਉ ॥
(ਪਰਮਾਤਮਾ ਤੋਂ ਬਿਨਾ) ਕਿਸੇ ਭੀ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਉਹ ਪ੍ਰਭੂ ਹੀ ਸਾਰੇ ਸੁਖ ਦੇਣ ਵਾਲਾ ਹੈ, ਉਸੇ ਦਾ ਸਿਮਰਨ ਕਰਨਾ ਚਾਹੀਦਾ ਹੈ ।੧।ਰਹਾਉ।
Do not place your hopes in anyone else; meditate on God, the Giver of peace. ||1||Pause||
ਸੂਖ ਮੰਗਲ ਕਲਿਆਣ ਜਿਸਹਿ ਘਰਿ ਤਿਸ ਹੀ ਸਰਣੀ ਪਾਈਐ ॥
ਹੇ ਭਾਈ! ਜਿਸ ਪਰਮਾਤਮਾ ਦੇ ਹੀ ਘਰ ਵਿਚ ਸਾਰੇ ਸੁਖ ਹਨ ਖ਼ੁਸ਼ੀਆਂ ਤੇ ਆਨੰਦ ਹਨ, ਉਸ ਦੀ ਹੀ ਸਰਨ ਪਏ ਰਹਿਣਾ ਚਾਹੀਦਾ ਹੈ ।
Peace, joy and salvation are in His Home. Seek the Protection of His Sanctuary.
ਤਿਸਹਿ ਤਿਆਗਿ ਮਾਨੁਖੁ ਜੇ ਸੇਵਹੁ ਤਉ ਲਾਜ ਲੋਨੁ ਹੋਇ ਜਾਈਐ ॥੧॥
ਹੇ ਭਾਈ! ਜੇ ਤੁਸੀ ਉਸ ਪ੍ਰਭੂ ਨੂੰ ਛੱਡ ਕੇ ਮਨੁੱਖ ਦੀ ਖ਼ੁਸ਼ਾਮਦ ਕਰਦੇ ਫਿਰੋਗੇ, ਤਾਂ ਸ਼ਰਮਸਾਰ ਹੋਣਾ ਪੈਂਦਾ ਹੈ ।
But if you forsake Him, and serve mortal beings, your honor will dissolve like salt in water. ||1||
ਏਕ ਓਟ ਪਕਰੀ ਠਾਕੁਰ ਕੀ ਗੁਰ ਮਿਲਿ ਮਤਿ ਬੁਧਿ ਪਾਈਐ ॥
ਹੇ ਭਾਈ! ਗੁਰੂ ਨੂੰ ਮਿਲ ਕੇ ਜਿਸ ਮਨੁੱਖ ਨੇ ਉੱਚੀ ਬੁੱਧੀ ਪ੍ਰਾਪਤ ਕਰ ਲਈ, ਉਸ ਨੇ ਸਿਰਫ਼ ਮਾਲਕ-ਪ੍ਰਭੂ ਦਾ ਹੀ ਆਸਰਾ ਲਿਆ ।
I have grasped the Anchor and Support of my Lord and Master; meeting with the Guru, I have found wisdom and understanding.
ਗੁਣ ਨਿਧਾਨ ਨਾਨਕ ਪ੍ਰਭੁ ਮਿਲਿਆ ਸਗਲ ਚੁਕੀ ਮੁਹਤਾਈਐ ॥੨॥੨੬॥੪੯॥
ਹੇ ਨਾਨਕ! ਸਾਰੇ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਜਿਸ ਮਨੁੱਖ ਨੂੰ ਮਿਲ ਪਿਆ, ਉਸ ਦੀ ਸਾਰੀ ਮੁਥਾਜੀ ਮੁੱਕ ਗਈ ।੨।੨੬।੪੯।
Nanak has met God, the Treasure of Excellence; all dependence on others is gone. ||2||26||49||