ਸਾਰਗ ਮਹਲਾ ੫ ॥
Saarang, Fifth Mehl:
ਪ੍ਰਭ ਸਿਮਰਤ ਦੂਖ ਬਿਨਾਸੀ ॥
ਹੇ ਭਾਈ! ਸਾਰੇ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਦਾ ਨਾਮ ਸਿਮਰਦਿਆਂ
Remembering God in meditation, pains are dispelled.
ਭਇਓ ਕ੍ਰਿਪਾਲੁ ਜੀਅ ਸੁਖਦਾਤਾ ਹੋਈ ਸਗਲ ਖਲਾਸੀ ॥੧॥ ਰਹਾਉ ॥
ਜਿੰਦ ਦੇਣ ਵਾਲਾ ਅਤੇ ਸੁਖ ਦੇਣ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਦਇਆਵਾਨ ਹੁੰਦਾ ਹੈ, ਸਾਰੇ ਹੀ ਵਿਕਾਰਾਂ ਤੋਂ ਉਸ ਦੀ ਖ਼ਲਾਸੀ ਹੋ ਜਾਂਦੀ ਹੈ ।੧।ਰਹਾਉ।
When the Giver of peace to the soul becomes merciful, the mortal is totally redeemed. ||1||Pause||
ਅਵਰੁ ਨ ਕੋਊ ਸੂਝੈ ਪ੍ਰਭ ਬਿਨੁ ਕਹੁ ਕੋ ਕਿਸੁ ਪਹਿ ਜਾਸੀ ॥
ਹੇ ਭਾਈ! (ਹਰਿ-ਨਾਮ ਸਿਮਰਨ ਵਾਲੇ ਮਨੁੱਖ ਨੂੰ) ਪਰਮਾਤਮਾ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਸੁੱਝਦਾ (ਉਹ ਸਦਾ ਇਹੀ ਆਖਦੇ ਹਨ—) ਦੱਸ, (ਹੇ ਭਾਈ! ਪ੍ਰਭੂ ਨੂੰ ਛੱਡ ਕੇ) ਕੌਣ ਕਿਸ ਕੋਲ ਜਾ ਸਕਦਾ ਹੈ
I know of none other than God; tell me, who else should I approach?
ਜਿਉ ਜਾਣਹੁ ਤਿਉ ਰਾਖਹੁ ਠਾਕੁਰ ਸਭੁ ਕਿਛੁ ਤੁਮ ਹੀ ਪਾਸੀ ॥੧॥
(ਉਹ ਸਦਾ ਅਰਦਾਸ ਕਰਦਾ ਹੈ—) ਹੇ ਠਾਕੁਰ! ਜਿਵੇਂ ਹੋ ਸਕੇ ਤਿਵੇਂ ਮੇਰੀ ਰੱਖਿਆ ਕਰ, ਹਰੇਕ ਚੀਜ਼ ਤੇਰੇ ਹੀ ਕੋਲ ਹੈ ।੧।
As You know me, so do You keep me, O my Lord and Master.I have surrendered everything to You. ||1||
ਹਾਥ ਦੇਇ ਰਾਖੇ ਪ੍ਰਭਿ ਅਪੁਨੇ ਸਦ ਜੀਵਨ ਅਬਿਨਾਸੀ ॥
ਹੇ ਭਾਈ!) ਪਿਆਰੇ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਨੂੰ ਹੱਥ ਦੇ ਕੇ ਰੱਖ ਲਿਆ, ਉਹ ਅਟੱਲ ਆਤਮਕ ਜੀਵਨ ਵਾਲੇ ਬਣ ਗਏ, ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਢੁਕਦੀ ।
God gave me His Hand and saved me; He has blessed me with eternal life.
ਕਹੁ ਨਾਨਕ ਮਨਿ ਅਨਦੁ ਭਇਆ ਹੈ ਕਾਟੀ ਜਮ ਕੀ ਫਾਸੀ ॥੨॥੨੮॥੫੧॥
ਹੇ ਨਾਨਕ! ਆਖ—ਉਹਨਾਂ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, ਉਹਨਾਂ ਦੀ ਜਮਾਂ ਵਾਲੀ ਫਾਹੀ ਕੱਟੀ ਜਾਂਦੀ ਹੈ ।੨।੨੮।੫੧।
Says Nanak, my mind is in ecstasy; the noose of death has been cut away from my neck. ||2||28||51||