ਸਾਰਗ ਮਹਲਾ ੫ ॥
Saarang, Fifth Mehl:
ਮੇਰੋ ਮਨੁ ਜਤ ਕਤ ਤੁਝਹਿ ਸਮ੍ਹਾਰੈ ॥
ਹੇ ਪ੍ਰਭੂ! ਮੇਰਾ ਮਨ ਹਰ ਥਾਂ ਤੈਨੂੰ ਯਾਦ ਕਰਦਾ ਹੈ ।
My mind contemplates You, O Lord, all the time.
ਹਮ ਬਾਰਿਕ ਦੀਨ ਪਿਤਾ ਪ੍ਰਭ ਮੇਰੇ ਜਿਉ ਜਾਨਹਿ ਤਿਉ ਪਾਰੈ ॥੧॥ ਰਹਾਉ ॥
ਹੇ ਮੇਰੇ ਪ੍ਰਭੂ-ਪਿਤਾ! ਅਸੀ (ਤੇਰੇ) ਗਰੀਬ ਬੱਚੇ ਹਾਂ, ਜਿਵੇਂ ਹੋ ਸਕੇ ਤਿਵੇਂ (ਸਾਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।੧।ਰਹਾਉ।
I am Your meek and helpless child; You are God my Father. As You know me, You save me. ||1||Pause||
ਜਬ ਭੁਖੌ ਤਬ ਭੋਜਨੁ ਮਾਂਗੈ ਅਘਾਏ ਸੂਖ ਸਘਾਰੈ ॥
ਹੇ ਪ੍ਰਭੂ! ਜਦੋਂ (ਬੱਚਾ) ਭੁੱਖਾ ਹੁੰਦਾ ਹੈ ਤਦੋਂ (ਖਾਣ ਨੂੰ) ਭੋਜਨ ਮੰਗਦਾ ਹੈ, ਜਦੋਂ ਰੱਜ ਜਾਂਦਾ ਹੈ, ਤਦੋਂ ਉਸ ਨੂੰ ਸਾਰੇ ਸੁਖ (ਪ੍ਰਤੀਤ ਹੁੰਦੇ ਹਨ) ।
When I am hungry, I ask for food; when I am full, I am totally at peace.
ਤਬ ਅਰੋਗ ਜਬ ਤੁਮ ਸੰਗਿ ਬਸਤੌ ਛੁਟਕਤ ਹੋਇ ਰਵਾਰੈ ॥੧॥
(ਇਸੇ ਤਰ੍ਹਾਂ ਇਹ ਜੀਵ) ਜਦੋਂ ਤੇਰੇ ਨਾਲ (ਤੇਰੇ ਚਰਨਾਂ ਵਿਚ) ਵੱਸਦਾ ਹੈ, ਤਦੋਂ ਇਸ ਨੂੰ ਕੋਈ ਰੋਗ ਨਹੀਂ ਸਤਾਂਦਾ, (ਤੈਥੋਂ) ਵਿਛੁੜਿਆ ਹੋਇਆ (ਇਹ) ਮਿੱਟੀ ਹੋ ਜਾਂਦਾ ਹੈ ।੧।
When I dwell with You, I am free of disease; if I become separated from You, I turn to dust. ||1||
ਕਵਨ ਬਸੇਰੋ ਦਾਸ ਦਾਸਨ ਕੋ ਥਾਪਿਉ ਥਾਪਨਹਾਰੈ ॥
ਹੇ ਪ੍ਰਭੂ! ਤੇਰੇ ਦਾਸਾਂ ਦੇ ਦਾਸ ਦਾ ਕੀਹ ਜ਼ੋਰ ਚੱਲ ਸਕਦਾ ਹੈ? ਤੂੰ ਆਪ ਹੀ ਪੈਦਾ ਕਰਨ ਵਾਲਾ ਹੈਂ ।
What power does the slave of Your slave have, O Establisher and Disestablisher?
ਨਾਮੁ ਨ ਬਿਸਰੈ ਤਬ ਜੀਵਨੁ ਪਾਈਐ ਬਿਨਤੀ ਨਾਨਕ ਇਹ ਸਾਰੈ ॥੨॥੨੯॥੫੨॥
(ਤੇਰਾ ਦਾਸ) ਨਾਨਕ ਇਹ (ਹੀ) ਬੇਨਤੀ ਕਰਦਾ ਹੈ—ਜਦੋਂ ਤੇਰਾ ਨਾਮ ਨਹੀਂ ਭੁੱਲਦਾ, ਤਦੋਂ (ਆਤਮਕ) ਜੀਵਨ ਹਾਸਲ ਕਰੀਦਾ ਹੈ ।੨।੨੯।੫੨।
If I do not forget the Naam, the Name of the Lord, then I die. Nanak offers this prayer. ||2||29||52||