ਸਾਰਗ ਮਹਲਾ ੫ ॥
Saarang, Fifth Mehl:
ਮਨ ਤੇ ਭੈ ਭਉ ਦੂਰਿ ਪਰਾਇਓ ॥
ਹੇ ਭਾਈ! ਮੇਰੇ ਮਨ ਤੋਂ ਦੁਨੀਆ ਦੇ ਖ਼ਤਰਿਆਂ ਦਾ ਸਹਿਮ ਦੂਰ ਹੋ ਗਿਆ
I have shaken off fear and dread from my mind.
ਲਾਲ ਦਇਆਲ ਗੁਲਾਲ ਲਾਡਿਲੇ ਸਹਜਿ ਸਹਜਿ ਗੁਨ ਗਾਇਓ ॥੧॥ ਰਹਾਉ ॥
(ਜਦੋਂ ਤੋਂ ਹੀ) ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕ ਕੇ ਸੋਹਣੇ ਦਿਆਲ ਪੇ੍ਰਮ-ਰਸ ਵਿਚ ਭਿੱਜੇ ਹੋਏ ਪਿਆਰੇ ਪ੍ਰਭੂ ਦੇ ਗੁਣ ਮੈਂ ਗਾਣੇ ਸ਼ੁਰੂ ਕੀਤੇ ।੧।ਰਹਾਉ।
With intuitive ease, peace and poise, I sing the Glorious Praises of my Kind, Sweet, Darling Beloved. ||1||Pause||
ਗੁਰ ਬਚਨਾਤਿ ਕਮਾਤ ਕ੍ਰਿਪਾ ਤੇ ਬਹੁਰਿ ਨ ਕਤਹੂ ਧਾਇਓ ॥
ਹੇ ਭਾਈ! ਗੁਰੂ ਦੇ ਬਚਨਾਂ ਨੂੰ (ਪ੍ਰਭੂ ਦੀ) ਕਿਰਪਾ ਨਾਲ ਕਮਾਂਦਿਆਂ (ਗੁਰੂ ਦੇ ਦੱਸੇ ਰਸਤੇ ਉੱਤੇ ਤੁਰਦਿਆਂ ਹੁਣ ਮੇਰਾ ਮਨ) ਹੋਰ ਕਿਸੇ ਭੀ ਪਾਸੇ ਨਹੀਂ ਭਟਕਦਾ,
Practicing the Guru's Word, by His Grace, I do not wander anywhere anymore.
ਰਹਤ ਉਪਾਧਿ ਸਮਾਧਿ ਸੁਖ ਆਸਨ ਭਗਤਿ ਵਛਲੁ ਗ੍ਰਿਹਿ ਪਾਇਓ ॥੧॥
(ਮੇਰਾ ਮਨ) ਵਿਕਾਰਾਂ ਤੋਂ ਬਚ ਗਿਆ ਹੈ, ਪ੍ਰਭੂ-ਚਰਨਾਂ ਵਿਚ ਲੀਨਤਾ ਦੇ ਸੁਖਾਂ ਵਿਚ ਟਿਕ ਗਿਆ ਹੈ, ਮੈਂ ਭਗਤੀ ਨਾਲ ਪਿਆਰ ਕਰਨ ਵਾਲੇ ਪ੍ਰਭੂ ਨੂੰ ਹਿਰਦੇ-ਘਰ ਵਿਚ ਲੱਭ ਲਿਆ ਹੈ ।੧।
The illusion has been dispelled; I am in Samaadhi, Sukh-aasan, the position of peace. I have found the Lord, the Lover of His devotees, within the home of my own heart. ||1||
ਨਾਦ ਬਿਨੋਦ ਕੋਡ ਆਨੰਦਾ ਸਹਜੇ ਸਹਜਿ ਸਮਾਇਓ ॥
(ਹੇ ਭਾਈ! ਹੁਣ ਮੇਰਾ ਮਨ) ਸਦਾ ਹੀ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ,—(ਮਾਨੋ) ਸਾਰੇ ਰਾਗਾਂ ਅਤੇ ਤਮਾਸ਼ਿਆਂ ਦੇ ਕੋ੍ਰੜਾਂ ਹੀ ਆਨੰਦ ਪ੍ਰਾਪਤ ਹੋ ਗਏ ਹਨ,
| The Sound-current of the Naad, playful joys and pleasures - I am intuitively, easily absorbed into the Celestial Lord.
ਕਰਨਾ ਆਪਿ ਕਰਾਵਨ ਆਪੇ ਕਹੁ ਨਾਨਕ ਆਪਿ ਆਪਾਇਓ ॥੨॥੩੦॥੫੩॥
ਹੇ ਨਾਨਕ! ਆਖ—(ਹੁਣ ਇਉਂ ਨਿਸ਼ਚਾ ਹੋ ਗਿਆ ਹੈ ਕਿ) ਪਰਮਾਤਮਾ ਆਪ ਹੀ ਸਭ ਕੁਝ ਕਰਨ ਵਾਲਾ ਹੈ ਆਪ ਹੀ (ਜੀਵਾਂ ਪਾਸੋਂ) ਕਰਾਣ ਵਾਲਾ ਹੈ, ਸਭ ਥਾਂ ਆਪ ਹੀ ਆਪ ਹੈ ।੨।੩੦।੫੩।
He Himself is the Creator, the Cause of causes. Says Nanak, He Himself is All-in-all. ||2||30||53||