ਸਾਰਗ ਮਹਲਾ ੫ ॥
Saarang, Fifth Mehl:
ਬਿਨੁ ਪ੍ਰਭ ਰਹਨੁ ਨ ਜਾਇ ਘਰੀ ॥
ਉਹ ਮਨੁੱਖ ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਘੜੀ ਭੀ ਨਹੀਂ ਰਹਿ ਸਕਦਾ
Without God, I cannot survive, even for an instant.
ਸਰਬ ਸੂਖ ਤਾਹੂ ਕੈ ਪੂਰਨ ਜਾ ਕੈ ਸੁਖੁ ਹੈ ਹਰੀ ॥੧॥ ਰਹਾਉ ॥
ਹੇ ਭਾਈ! ਜਿਸ (ਮਨੁੱਖ) ਦੇ ਹਿਰਦੇ ਵਿਚ ਸੁਖਾਂ ਦਾ ਮੂਲ ਪਰਮਾਤਮਾ ਆ ਵੱਸਦਾ ਹੈ, ਉਸ ਮਨੁੱਖ ਦੇ ਹੀ (ਹਿਰਦੇ ਵਿਚ ਸਾਰੇ ਸੁਖ ਆ ਵੱਸਦੇ ਹਨ । ਉਹ ਮਨੁੱਖ ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਘੜੀ ਭੀ ਨਹੀਂ ਰਹਿ ਸਕਦਾ ।੧।ਰਹਾਉ।
One who finds joy in the Lord finds total peace and perfection. ||1||Pause||
ਮੰਗਲ ਰੂਪ ਪ੍ਰਾਨ ਜੀਵਨ ਧਨ ਸਿਮਰਤ ਅਨਦ ਘਨਾ ॥
ਹੇ ਭਾਈ! ਉਹ ਪ੍ਰਭੂ ਖ਼ੁਸ਼ੀਆਂ ਦਾ ਰੂਪ ਹੈ, ਪ੍ਰਾਣਾਂ ਦਾ ਜੀਵਨ ਦਾ ਆਸਰਾ ਹੈ, ਉਸ ਨੂੰ ਸਿਮਰਦਿਆਂ ਬਹੁਤ ਆਨੰਦ ਪ੍ਰਾਪਤ ਹੁੰਦੇ ਹਨ ।
God is the Embodiment of bliss, the Breath of Life and Wealth; remembering Him in meditation, I am blessed with absolute bliss.
ਵਡ ਸਮਰਥੁ ਸਦਾ ਸਦ ਸੰਗੇ ਗੁਨ ਰਸਨਾ ਕਵਨ ਭਨਾ ॥੧॥
ਹੇ ਭਾਈ! ਉਹ ਪ੍ਰਭੂ ਵੱਡੀਆਂ ਤਾਕਤਾਂ ਦਾ ਮਾਲਕ ਹੈ, ਸਦਾ ਹੀ ਸਦਾ ਹੀ (ਸਾਡੇ) ਨਾਲ ਰਹਿੰਦਾ ਹੈ । ਮੈਂ ਆਪਣੀ ਜੀਭ ਨਾਲ ਉਸ ਦੇ ਕਿਹੜੇ ਕਿਹੜੇ ਗੁਣ ਬਿਆਨ ਕਰਾਂ? ।੧।
He is utterly All-powerful, with me forever and ever; what tongue can utter His Glorious Praises? ||1||
ਥਾਨ ਪਵਿਤ੍ਰਾ ਮਾਨ ਪਵਿਤ੍ਰਾ ਪਵਿਤ੍ਰ ਸੁਨਨ ਕਹਨਹਾਰੇ ॥
ਹੇ ਪ੍ਰਭੂ! (ਜਿਥੇ ਤੇਰਾ ਨਾਮ ਉਚਾਰਿਆ ਜਾਂਦਾ ਹੈ) ਉਹ ਥਾਂ ਪਵਿੱਤਰ ਹੋ ਜਾਂਦੇ ਹਨ, ਤੇਰੇ ਨਾਮ ਨੂੰ ਮੰਨਣ ਵਾਲੇ (ਸਰਧਾ ਨਾਲ ਮਨ ਵਿਚ ਵਸਾਣ ਵਾਲੇ) ਪਵਿੱਤਰ ਹੋ ਜਾਂਦੇ ਹਨ, ਤੇਰੇ ਨਾਮ ਨੂੰ ਸੁਣਨ ਵਾਲੇ ਤੇ ਜਪਣ ਵਾਲੇ ਪਵਿੱਤਰ ਹੋ ਜਾਂਦੇ ਹਨ ।
His Place is sacred, and His Glory is sacred; sacred are those who listen and speak of Him.
ਕਹੁ ਨਾਨਕ ਤੇ ਭਵਨ ਪਵਿਤ੍ਰਾ ਜਾ ਮਹਿ ਸੰਤ ਤੁਮ੍ਹਾਰੇ ॥੨॥੩੨॥੫੫॥
ਹੇ ਨਾਨਕ! ਆਖ—ਜਿਨ੍ਹਾਂ ਘਰਾਂ ਵਿਚ ਤੇਰੇ ਸੰਤ ਵੱਸਦੇ ਹਨ ਉਹ ਪਵਿੱਤਰ ਹੋ ਜਾਂਦੇ ਹਨ ।੨।੩੨।੫੫।
Says Nanak, that dwelling is sacred, in which Your Saints live. ||2||32||55||