ਸਲੋਕੁ ਮਹਲਾ ੨ ॥
Shalok, Second Mehl:
ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ ॥ ਆਪਣ ਹਥੀ ਆਪਣੈ ਦੇ ਕੂਚਾ ਆਪੇ ਲਾਇ ॥
ਅਠੂਹਿਆਂ ਦਾ ਮਾਂਦਰੀ ਹੋ ਕੇ (ਜੋ ਮਨੁੱਖ) ਸੱਪਾਂ ਨੂੰ ਜਾ ਹੱਥ ਪਾਂਦਾ ਹੈ, ਉਹ ਆਪਣੇ ਆਪ ਨੂੰ ਆਪਣੇ ਹੀ ਹੱਥਾਂ ਨਾਲ (ਮਾਨੋ,) ਚੁਆਤੀ ਲਾਂਦਾ ਹੈ ।
Those who charm scorpions and handle snakes only brand themselves with their own hands.
ਹੁਕਮੁ ਪਇਆ ਧੁਰਿ ਖਸਮ ਕਾ ਅਤੀ ਹੂ ਧਕਾ ਖਾਇ ॥
ਧੁਰੋਂ ਮਾਲਕ ਦਾ ਹੁਕਮ ਹੀ ਇਉਂ ਹੁੰਦਾ ਹੈ ਕਿ ਇਸ ਅੱਤ ਦੇ ਕਾਰਨ (ਭਾਵ, ਇਸ ਅੱਤ ਦੇ ਮੂਰਖਪੁਣੇ ਕਰ ਕੇ) ਉਸ ਨੂੰ ਧੱਕਾ ਵੱਜਦਾ ਹੈ ।
By the pre-ordained Order of our Lord and Master, they are beaten badly, and struck down.
ਗੁਰਮੁਖ ਸਿਉ ਮਨਮੁਖੁ ਅੜੈ ਡੁਬੈ ਹਕਿ ਨਿਆਇ ॥
ਮਨਮੁਖ ਮਨੱੁਖ ਗੁਰਮੁਖ ਨਾਲ ਖਹਿਬੜਦਾ ਹੈ (ਕਰਤਾਰ ਦੇ) ਸੱਚੇ ਨਿਆਂ ਅਨੁਸਾਰ ਉਹ (ਸੰਸਾਰ-ਸਮੁੰਦਰ ਵਿਚ) ਡੁੱਬਦਾ ਹੈ (ਭਾਵ, ਵਿਕਾਰਾਂ ਦੀਆਂ ਲਹਰਾਂ ਵਿਚ ਉਸ ਦੀ ਜ਼ਿੰਦਗੀ ਦੀ ਬੇੜੀ ਗ਼ਰਕ ਹੋ ਜਾਂਦੀ ਹੈ) ।
If the self-willed manmukhs fight with the Gurmukh, they are condemned by the Lord, the True Judge.
ਦੁਹਾ ਸਿਰਿਆ ਆਪੇ ਖਸਮੁ ਵੇਖੈ ਕਰਿ ਵਿਉਪਾਇ ॥
ਪਰ (ਕਿਸੇ ਨੂੰ ਦੋਸ਼ ਨਹੀਂ ਦਿੱਤਾ ਜਾ ਸਕਦਾ, ਕੀਹ ਗੁਰਮੁਖ ਤੇ ਕੀਹ ਮਨਮੁਖ) ਦੋਹੀਂ ਪਾਸੀਂ ਖਸਮ-ਪ੍ਰਭੂ ਆਪ (ਸਿਰ ਤੇ ਖਲੋਤਾ ਹੋਇਆ) ਹੈ, ਆਪ ਹੀ ਨਿਰਨਾ ਕਰ ਕੇ ਵੇਖ ਰਿਹਾ ਹੈ ।
He Himself is the Lord and Master of both worlds. He beholds all and makes the exact determination.
ਨਾਨਕ ਏਵੈ ਜਾਣੀਐ ਸਭ ਕਿਛੁ ਤਿਸਹਿ ਰਜਾਇ ॥੧॥
ਹੇ ਨਾਨਕ ! (ਅਸਲ ਗੱਲ) ਇਉਂ ਹੀ ਸਮਝਣੀ ਚਾਹੀਦੀ ਹੈ ਕਿ ਹਰੇਕ ਕੰਮ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ ।
O Nanak, know this well: everything is in accordance with His Will. ||1||