ਸਾਰਗ ਮਹਲਾ ੫ ॥
Saarang, Fifth Mehl:
ਗੁਰ ਜੀਉ ਸੰਗਿ ਤੁਹਾਰੈ ਜਾਨਿਓ ॥
ਹੇ ਸਤਿਗੁਰੂ ਜੀ! ਤੇਰੀ ਸੰਗਤਿ ਵਿਚ (ਰਹਿ ਕੇ) ਇਹ ਸਮਝ ਆਈ ਹੈ ਕਿ
O Dear Guru, by associating with You, I have come to know the Lord.
ਕੋਟਿ ਜੋਧ ਉਆ ਕੀ ਬਾਤ ਨ ਪੁਛੀਐ ਤਾਂ ਦਰਗਹ ਭੀ ਮਾਨਿਓ ॥੧॥ ਰਹਾਉ ॥
(ਜਿਹੜੇ ਜਗਤ ਵਿਚ) ਕੋ੍ਰੜਾਂ ਸੂਰਮੇ (ਅਖਵਾਂਦੇ ਸਨ) ਉਹਨਾਂ ਦੀ ਜਿੱਥੇ ਵਾਤ ਭੀ ਨਹੀਂ ਪੁੱਛੀ ਜਾਂਦੀ (ਜੇ ਤੇਰੀ ਸੰਗਤਿ ਵਿਚ ਟਿਕੇ ਰਹੀਏ) ਤਾਂ ਉਸ ਦਰਗਾਹ ਵਿਚ ਭੀ ਆਦਰ ਮਿਲਦਾ ਹੈ ।੧।ਰਹਾਉ।
There are millions of heroes, and no one pays any attention to them, but in the Court of the Lord, I am honored and respected. ||1||Pause||
ਕਵਨ ਮੂਲੁ ਪ੍ਰਾਨੀ ਕਾ ਕਹੀਐ ਕਵਨ ਰੂਪੁ ਦ੍ਰਿਸਟਾਨਿਓ ॥
(ਰਕਤ ਬਿੰਦ ਦਾ) ਜੀਵ ਦਾ ਗੰਦਾ ਜਿਹਾ ਹੀ ਮੁੱਢ ਆਖਿਆ ਜਾਂਦਾ ਹੈ (ਪਰ ਇਸ ਗੰਦੇ ਮੂਲ ਤੋਂ ਭੀ) ਕੈਸੀ ਸੋਹਣੀ ਸ਼ਕਲ ਦਿੱਸ ਪੈਂਦੀ ਹੈ ।
What is the origin of the human beings? How beautiful they are!
ਜੋਤਿ ਪ੍ਰਗਾਸ ਭਈ ਮਾਟੀ ਸੰਗਿ ਦੁਲਭ ਦੇਹ ਬਖਾਨਿਓ ॥੧॥
ਜਦੋਂ ਮਿੱਟੀ ਦੇ ਅੰਦਰ (ਪ੍ਰਭੂ ਦੀ) ਜੋਤਿ ਦਾ ਪ੍ਰਕਾਸ਼ ਹੁੰਦਾ ਹੈ, ਤਾਂ ਇਸ ਨੂੰ ਦੁਰਲੱਭ (ਮਨੁੱਖਾ) ਸਰੀਰ ਆਖੀਦਾ ਹੈ ।੧।
When God infuses His Light into clay, the human body is judged to be precious. ||1||
ਤੁਮ ਤੇ ਸੇਵ ਤੁਮ ਤੇ ਜਪ ਤਾਪਾ ਤੁਮ ਤੇ ਤਤੁ ਪਛਾਨਿਓ ॥
(ਹੇ ਸਤਿਗੁਰੂ!) ਤੈਥੋਂ ਹੀ (ਮੈਂ) ਸੇਵਾ-ਭਗਤੀ ਦੀ ਜਾਚ ਸਿੱਖੀ, ਤੈਥੋਂ ਹੀ ਜਪ ਤਪ ਦੀ ਸਮਝ ਆਈ, ਤੈਥੋਂ ਹੀ ਸਹੀ ਜੀਵਨ-ਰਸਤਾ ਸਮਝਿਆ ।
From You, I have learned to serve; from You, I have learned to chant and meditate; from You, I have realized the essence of reality.
ਕਰੁ ਮਸਤਕਿ ਧਰਿ ਕਟੀ ਜੇਵਰੀ ਨਾਨਕ ਦਾਸ ਦਸਾਨਿਓ ॥੨॥੩੯॥੬੨॥
ਹੇ ਗੁਰੂ! ਮੇਰੇ ਮੱਥੇ ਉੱਤੇ ਤੂੰ ਆਪਣਾ ਹੱਥ ਰੱਖ ਕੇ ਮੇਰੀ ਮਾਇਆ ਦੇ ਮੋਹ ਦੀ ਫਾਹੀ ਕੱਟ ਦਿੱਤੀ ਹੈ, ਮੈਂ ਤੇਰੇ ਦਾਸਾਂ ਦਾ ਦਾਸ ਹਾਂ ।੨।੩੯।੬੨।
Placing His Hand on my forehead, He has cut away the bonds which held me; O Nanak, I am the slave of His slaves. ||2||39||62||