ਸਾਰਗ ਮਹਲਾ ੫ ॥
Saarang, Fifth Mehl:
ਤੂ ਮੇਰੇ ਮੀਤ ਸਖਾ ਹਰਿ ਪ੍ਰਾਨ ॥
ਹੇ ਹਰੀ! ਤੂੰ ਹੀ ਮੇਰਾ ਮਿੱਤਰ ਹੈਂ, ਤੂੰ ਹੀ ਮੇਰੇ ਪ੍ਰਾਣਾਂ ਦਾ ਸਹਾਈ ਹੈਂ ।
O Lord, You are my Best Friend, my Companion, my Breath of Life.
ਮਨੁ ਧਨੁ ਜੀਉ ਪਿੰਡੁ ਸਭੁ ਤੁਮਰਾ ਇਹੁ ਤਨੁ ਸੀਤੋ ਤੁਮਰੈ ਧਾਨ ॥੧॥ ਰਹਾਉ ॥
ਮੇਰਾ ਇਹ ਮਨ ਧਨ ਇਹ ਜਿੰਦ ਇਹ ਸਰੀਰ—ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ । ਮੇਰਾ ਇਹ ਸਰੀਰ ਤੇਰੀ ਹੀ ਬਖ਼ਸ਼ੀ ਖ਼ੁਰਾਕ ਨਾਲ ਪਲਿਆ ਹੈ ।੧।ਰਹਾਉ।
My mind, wealth, body and soul are all Yours; this body is sewn together by Your Blessing. ||1||Pause||
ਤੁਮ ਹੀ ਦੀਏ ਅਨਿਕ ਪ੍ਰਕਾਰਾ ਤੁਮ ਹੀ ਦੀਏ ਮਾਨ ॥
ਹੇ ਪ੍ਰਭੂ! ਮੈਨੂੰ ਤੂੰ ਹੀ ਅਨੇਕਾਂ ਕਿਸਮਾਂ ਦੇ ਪਦਾਰਥ ਦੇਂਦਾ ਹੈਂ,
You have blessed me with all sorts of gifts; you have blessed me with honor and respect.
ਸਦਾ ਸਦਾ ਤੁਮ ਹੀ ਪਤਿ ਰਾਖਹੁ ਅੰਤਰਜਾਮੀ ਜਾਨ ॥੧॥
ਹੇ ਪ੍ਰਭੂ! ਹੇ ਦਿਲ ਦੀ ਜਾਣਨ ਵਾਲੇ! ਹੇ ਜਾਣੀਜਾਣ! ਤੂੰ ਹੀ ਸਦਾ ਸਦਾ ਮੇਰੀ ਇੱਜ਼ਤ ਰੱਖਦਾ ਹੈਂ ।੧।
Forever and ever, You preserve my honor, O Inner-knower, O Searcher of hearts. ||1||
ਜਿਨ ਸੰਤਨ ਜਾਨਿਆ ਤੂ ਠਾਕੁਰ ਤੇ ਆਏ ਪਰਵਾਨ ॥
ਹੇ (ਮੇਰੇ) ਮਾਲਕ! ਜਿਨ੍ਹਾਂ ਸੰਤ ਜਨਾਂ ਨੇ ਤੈਨੂੰ ਜਾਣ ਲਿਆ (ਤੇਰੇ ਨਾਲ ਡੂੰਘੀ ਸਾਂਝ ਪਾ ਲਈ), ਉਹਨਾਂ ਦਾ ਹੀ ਜਗਤ ਵਿਚ ਆਉਣਾ ਸਫਲ ਹੈ ।
Those Saints who know You, O Lord and Master - blessed and approved is their coming into the world.
ਜਨ ਕਾ ਸੰਗੁ ਪਾਈਐ ਵਡਭਾਗੀ ਨਾਨਕ ਸੰਤਨ ਕੈ ਕੁਰਬਾਨ ॥੨॥੪੧॥੬੪॥
ਹੇ ਨਾਨਕ! (ਆਖ—) ਸੰਤ ਜਨਾਂ ਦੀ ਸੰਗਤਿ ਵੱਡੇ ਭਾਗਾਂ ਨਾਲ ਮਿਲਦੀ ਹੈ । ਮੈਂ ਤਾਂ ਸੰਤ ਜਨਾਂ ਤੋਂ ਸਦਕੇ ਜਾਂਦਾ ਹਾਂ ।੨।੪੧।੬੪।
The Congregation of those humble beings is obtained by great good fortune; Nanak is a sacrifice to the Saints. ||2||41||64||