ਸਾਰਗ ਮਹਲਾ ੫ ॥
Saarang, Fifth Mehl:
ਕਰਹੁ ਗਤਿ ਦਇਆਲ ਸੰਤਹੁ ਮੋਰੀ ॥
ਹੇ ਦਇਆ ਦੇ ਸੋਮੇ ਸੰਤ ਜਨੋ! (ਮਿਹਰ ਕਰ ਕੇ) ਮੇਰੀ ਉੱਚੀ ਆਤਮਕ ਅਵਸਥਾ ਕਰ ਦਿਉ ।
Save me, O Merciful Saint!
ਤੁਮ ਸਮਰਥ ਕਾਰਨ ਕਰਨਾ ਤੂਟੀ ਤੁਮ ਹੀ ਜੋਰੀ ॥੧॥ ਰਹਾਉ ॥
ਤੁਸੀ ਸਭ ਤਾਕਤਾਂ ਦੇ ਮਾਲਕ ਅਤੇ ਜਗਤ ਦੇ ਮੂਲ ਪਰਮਾਤਮਾ ਦਾ ਰੂਪ ਹੋ । ਪਰਮਾਤਮਾ ਨਾਲੋਂ ਟੁੱਟੀ ਹੋਈ ਸੁਰਤਿ ਤੁਸੀ ਹੀ ਜੋੜਨ ਵਾਲੇ ਹੋ ।੧।ਰਹਾਉ।
You are the All-powerful Cause of causes. You have ended my separation, and joined me with God. ||1||Pause||
ਜਨਮ ਜਨਮ ਕੇ ਬਿਖਈ ਤੁਮ ਤਾਰੇ ਸੁਮਤਿ ਸੰਗਿ ਤੁਮਾਰੈ ਪਾਈ ॥
ਹੇ ਸੰਤ ਜਨੋ! ਅਨੇਕਾਂ ਜਨਮਾਂ ਦੇ ਵਿਕਾਰੀਆਂ ਨੂੰ ਤੁਸੀ (ਵਿਕਾਰਾਂ ਤੋਂ) ਬਚਾ ਲੈਂਦੇ ਹੋ, ਤੁਹਾਡੀ ਸੰਗਤਿ ਵਿਚ ਰਿਹਾਂ ਸੇ੍ਰਸ਼ਟ ਅਕਲ ਪ੍ਰਾਪਤ ਹੋ ਜਾਂਦੀ ਹੈ ।
You save us from the corruption and sins of countless incarnations; associating with You, we obtain sublime understanding.
ਅਨਿਕ ਜੋਨਿ ਭ੍ਰਮਤੇ ਪ੍ਰਭ ਬਿਸਰਤ ਸਾਸਿ ਸਾਸਿ ਹਰਿ ਗਾਈ ॥੧॥
ਪਰਮਾਤਮਾ ਨੂੰ ਭੁਲਾ ਕੇ ਅਨੇਕਾਂ ਜੂਨਾਂ ਵਿਚ ਭਟਕਦਿਆਂ ਨੇ ਭੀ (ਤੁਹਾਡੀ ਸੰਗਤਿ ਵਿਚ) ਹਰੇਕ ਸਾਹ ਦੇ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਸ਼ੁਰੂ ਕਰ ਦਿੱਤੀ ।੧।
Forgetting God, we wandered through countless incarnations; with each and every breath, we sing the Lord's Praises. ||1||
ਜੋ ਜੋ ਸੰਗਿ ਮਿਲੇ ਸਾਧੂ ਕੈ ਤੇ ਤੇ ਪਤਿਤ ਪੁਨੀਤਾ ॥
ਹੇ ਭਾਈ! ਜਿਹੜੇ ਜਿਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲਦੇ ਹਨ, ਉਹ ਸਾਰੇ ਵਿਕਾਰੀਆਂ ਤੋਂ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ ।
Whoever meets with the Holy Saints - those sinners are sanctified.
ਕਹੁ ਨਾਨਕ ਜਾ ਕੇ ਵਡਭਾਗਾ ਤਿਨਿ ਜਨਮੁ ਪਦਾਰਥੁ ਜੀਤਾ ॥੨॥੪੨॥੬੫॥
ਹੇ ਨਾਨਕ! ਆਖ—ਜਿਸ ਮਨੁੱਖ ਦੇ ਵੱਡੇ ਭਾਗ ਜਾਗ ਪਏ, ਉਸ ਨੇ (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਇਹ ਕੀਮਤੀ ਮਨੁੱਖਾ ਜਨਮ (ਵਿਕਾਰਾਂ ਅੱਗੇ) ਹਾਰਨ ਤੋਂ ਬਚਾ ਲਿਆ ।੨।੪੨।੬੫।
Says Nanak, those who have such high destiny, win this invaluable human life. ||2||42||65||