ਮਹਲਾ ੨ ॥
Second Mehl:
ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ ॥
ਹੇ ਨਾਨਕ ! (ਦੂਜਿਆਂ ਦੀ ਪੜਚੋਲ ਕਰਨ ਦੇ ਥਾਂ) ਜੇ ਮਨੁੱਖ ਆਪਣੇ ਆਪ ਨੂੰ ਪਰਖੇ, ਤਾਂ ਉਸ ਨੂੰ (ਅਸਲ) ਪਾਰਖੂ ਸਮਝੋ,
O Nanak, if someone judges himself, only then is he known as a real judge.
ਰੋਗੁ ਦਾਰੂ ਦੋਵੈ ਬੁਝੈ ਤਾ ਵੈਦੁ ਸੁਜਾਣੁ ॥
(ਦੂਜਿਆਂ ਦੇ ਵਿਕਾਰ-ਰੂਪ ਰੋਗ ਲੱਭਣ ਦੇ ਥਾਂ) ਜੇ ਮਨੁੱਖ ਆਪਣਾ (ਆਤਮਕ) ਰੋਗ ਤੇ ਰੋਗ ਦਾ ਇਲਾਜ ਦੋਵੇਂ ਸਮਝ ਲਏ ਤਾਂ ਉਸ ਨੂੰ ਸਿਆਣਾ ਹਕੀਮ ਜਾਣ ਲਵੋ ।
If someone understands both the disease and the medicine, only then is he a wise physician.
ਵਾਟ ਨ ਕਰਈ ਮਾਮਲਾ ਜਾਣੈ ਮਿਹਮਾਣੁ ॥
(ਇਹੋ ਜਿਹਾ ‘ਸੁਜਾਣ ਵੈਦ’) (ਜ਼ਿੰਦਗੀ ਦੇ) ਰਾਹ ਵਿਚ (ਹੋਰਨਾਂ ਨਾਲ) ਝੇੜੇ ਨਹੀਂ ਪਾ ਬੈਠਦਾ, ਉਹ (ਆਪਣੇ ਆਪ ਨੂੰ ਜਗਤ ਵਿਚ) ਮੁਸਾਫ਼ਿਰ ਜਾਣਦਾ ਹੈ,
Do not involve yourself in idle business on the way; remember that you are only a guest here.
ਮੂਲੁ ਜਾਣਿ ਗਲਾ ਕਰੇ ਹਾਣਿ ਲਾਏ ਹਾਣੁ ॥
(ਆਪਣੇ) ਅਸਲੇ (ਪ੍ਰਭੂ) ਨਾਲ ਡੂੰਘੀ ਸਾਂਝ ਪਾ ਕੇ, ਜੋ ਭੀ ਗੱਲ ਕਰਦਾ ਹੈ ਆਪਣਾ ਸਮਾ ਸਤ-ਸੰਗੀਆਂ ਨਾਲ (ਮਿਲ ਕੇ) ਗੁਜ਼ਾਰਦਾ ਹੈ ।
Speak with those who know the Primal Lord, and renounce your evil ways.
ਲਬਿ ਨ ਚਲਈ ਸਚਿ ਰਹੈ ਸੋ ਵਿਸਟੁ ਪਰਵਾਣੁ ॥
ਉਹ ਮਨੁੱਖ ਲੱਬ ਦੇ ਆਸਰੇ ਨਹੀਂ ਤੁਰਦਾ, ਸੱਚ ਵਿਚ ਟਿਕਿਆ ਰਹਿੰਦਾ ਹੈ (ਐਸਾ ਮਨੁੱਖ ਆਪ ਤਾਂ ਤੁਰਦਾ ਹੀ ਹੈ, ਹੋਰਨਾਂ ਲਈ ਭੀ) ਪਰਮਾਣੀਕ ਵਿਚੋਲਾ ਬਣ ਜਾਂਦਾ ਹੈ ।
That virtuous person who does not walk in the way of greed, and who abides in Truth, is accepted and famous.
ਸਰੁ ਸੰਧੇ ਆਗਾਸ ਕਉ ਕਿਉ ਪਹੁਚੈ ਬਾਣੁ ॥
(ਪਰ ਜੇ ਆਪ ਹੋਵੇ ਮਨਮੁਖ ਤੇ ਅੜੇ ਗੁਰਮੁਖਾਂ ਨਾਲ, ਉਹ ਇਉਂ ਹੀ ਹੈ ਜਿਵੇਂ ਆਕਾਸ਼ ਨੂੰ ਤੀਰ ਮਾਰਦਾ ਹੈ) ਜੋ ਮਨੁੱਖ ਆਕਾਸ਼ ਵਲ ਤੀਰ ਚਲਾਂਦਾ ਹੈ, (ਉਸ ਦਾ) ਤੀਰ ਕਿਵੇਂ (ਨਿਸ਼ਾਨੇ ਤੇ) ਅੱਪੜੇ ?
If an arrow is shot at the sky, how can it reach there?
ਅਗੈ ਓਹੁ ਅਗੰਮੁ ਹੈ ਵਾਹੇਦੜੁ ਜਾਣੁ ॥੨॥
ਉਹ ਆਕਾਸ਼ ਤਾਂ ਅੱਗੋਂ ਅਪਹੁੰਚ ਹੈ, ਸੋ, (ਯਕੀਨ) ਜਾਣੋ ਕਿ ਤੀਰ ਚਲਾਣ ਵਾਲਾ ਹੀ (ਵਿੰਨ੍ਹਿਆ ਜਾਂਦਾ ਹੈ) ।੨।
The sky above is unreachable-know this well, O archer! ||2||