ਸਾਰਗ ਮਹਲਾ ੫ ॥
Saarang, Fifth Mehl:
ਠਾਕੁਰ ਬਿਨਤੀ ਕਰਨ ਜਨੁ ਆਇਓ ॥
ਹੇ (ਮੇਰੇ) ਮਾਲਕ-ਪ੍ਰਭੂ! (ਤੇਰਾ) ਦਾਸ (ਤੇਰੇ ਦਰ ਤੇ) ਬੇਨਤੀ ਕਰਨ ਆਇਆ ਹੈ ।
O my Lord and Master, Your humble servant has come to offer this prayer.
ਸਰਬ ਸੂਖ ਆਨੰਦ ਸਹਜ ਰਸ ਸੁਨਤ ਤੁਹਾਰੋ ਨਾਇਓ ॥੧॥ ਰਹਾਉ ॥
ਤੇਰਾ ਨਾਮ ਸੁਣਦਿਆਂ ਆਤਮਕ ਅਡੋਲਤਾ ਦੇ ਸਾਰੇ ਸੁਖ ਸਾਰੇ ਆਨੰਦ ਸਾਰੇ ਰਸ (ਮਿਲ ਜਾਂਦੇ ਹਨ) ।੧।ਰਹਾਉ।
Hearing Your Name, I am blessed with total peace, bliss, poise and pleasure. ||1||Pause||
ਕ੍ਰਿਪਾ ਨਿਧਾਨ ਸੂਖ ਕੇ ਸਾਗਰ ਜਸੁ ਸਭ ਮਹਿ ਜਾ ਕੋ ਛਾਇਓ ॥
ਹੇ ਦਇਆ ਦੇ ਖ਼ਜ਼ਾਨੇ! ਹੇ ਸੁਖਾਂ ਦੇ ਸਮੁੰਦਰ! (ਤੂੰ ਐਸਾ ਹੈਂ) ਜਿਸ ਦੀ ਸੋਭਾ ਸਾਰੀ ਸ੍ਰਿਸ਼ਟੀ ਵਿਚ ਆਪਣਾ ਪ੍ਰਭਾਵ ਪਾਂਦੀ ਹੈ ।
The Treasure of Mercy, the Ocean of Peace - His Praises are diffused everywhere.
ਸੰਤਸੰਗਿ ਰੰਗ ਤੁਮ ਕੀਏ ਅਪਨਾ ਆਪੁ ਦ੍ਰਿਸਟਾਇਓ ॥੧॥
ਸੰਤਾਂ ਦੀ ਸੰਗਤਿ ਵਿਚ ਤੂੰ ਅਨੇਕਾਂ ਆਨੰਦ-ਚੋਜ ਕਰਦਾ ਹੈਂ, ਤੇ, ਆਪਣੇ ਆਪ ਨੂੰ ਪਰਗਟ ਕਰਦਾ ਹੈਂ ।੧।
O Lord, You celebrate in the Society of the Saints; You reveal Yourself to them. ||1||
ਨੈਨਹੁ ਸੰਗਿ ਸੰਤਨ ਕੀ ਸੇਵਾ ਚਰਨ ਝਾਰੀ ਕੇਸਾਇਓ ॥
ਹੇ ਪ੍ਰਭੂ! ਮਿਹਰ ਕਰ) ਅੱਖਾਂ ਨਾਲ (ਦਰਸਨ ਕਰ ਕੇ) ਮੈਂ ਸੰਤ ਜਨਾਂ ਦੀ ਸੇਵਾ ਕਰਦਾ ਰਹਾਂ, ਉਹਨਾਂ ਦੇ ਚਰਨ ਆਪਣੇ ਕੇਸਾਂ ਨਾਲ ਝਾੜਦਾ ਰਹਾਂ ।
With my eyes I see the Saints, and dedicate myself to serving them; I wash their feet with my hair.
ਆਠ ਪਹਰ ਦਰਸਨੁ ਸੰਤਨ ਕਾ ਸੁਖੁ ਨਾਨਕ ਇਹੁ ਪਾਇਓ ॥੨॥੪੩॥੬੬॥
ਹੇ ਨਾਨਕ! (ਆਖ—ਹੇ ਪ੍ਰਭੂ! ਮਿਹਰ ਕਰ) ਮੈਂ ਅੱਠੇ ਪਹਰ ਸੰਤ ਜਨਾਂ ਦਾ ਦਰਸਨ ਕਰਦਾ ਰਹਾਂ, ਮੈਨੂੰ ਇਹ ਸੁਖ ਮਿਲਿਆ ਰਹੇ ।੨।੪੩।੬੬।
Twenty-four hours a day, I gaze upon the Blessed Vision, the Darshan of the Saints; this is the peace and comfort which Nanak has received. ||2||43||66||