ਸਾਰਗ ਮਹਲਾ ੫ ॥
Saarang, Fifth Mehl:
ਜਾ ਕੀ ਰਾਮ ਨਾਮ ਲਿਵ ਲਾਗੀ ॥
ਹੇ ਭਾਈ! ਜਿਸ ਮਨੁੱਖ ਦੀ ਲਗਨ ਪਰਮਾਤਮਾ ਦੇ ਨਾਮ ਨਾਲ ਲੱਗ ਜਾਂਦੀ ਹੈ,
One who is lovingly absorbed in the Lord's Name
ਸਜਨੁ ਸੁਰਿਦਾ ਸੁਹੇਲਾ ਸਹਜੇ ਸੋ ਕਹੀਐ ਬਡਭਾਗੀ ॥੧॥ ਰਹਾਉ ॥
ਉਹ ਭਲਾ ਮਨੁੱਖ ਬਣ ਜਾਂਦਾ ਹੈ, ਉਹ ਸੋਹਣੇ ਹਿਰਦੇ ਵਾਲਾ ਹੋ ਜਾਂਦਾ ਹੈ, ਉਹ ਸੁਖੀ ਹੋ ਜਾਂਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਉਸ ਨੂੰ ਵੱਡੇ ਭਾਗਾਂ ਵਾਲਾ ਆਖਣਾ ਚਾਹੀਦਾ ਹੈ ।੧।ਰਹਾਉ।
is a good-hearted friend, intuitively embellished with happiness. He is said to be blessed and fortunate. ||1||Pause||
ਰਹਿਤ ਬਿਕਾਰ ਅਲਪ ਮਾਇਆ ਤੇ ਅਹੰਬੁਧਿ ਬਿਖੁ ਤਿਆਗੀ ॥
ਹੇ ਭਾਈ! (ਜਿਸ ਮਨੁੱਖ ਦੀ ਸੁਰਤਿ ਪਰਮਾਤਮਾ ਦੇ ਨਾਮ ਵਿਚ ਜੁੜਦੀ ਹੈ, ਉਹ) ਵਿਕਾਰਾਂ ਤੋਂ ਬਚਿਆ ਰਹਿੰਦਾ ਹੈ, ਮਾਇਆ ਤੋਂ ਨਿਰਲੇਪ ਰਹਿੰਦਾ ਹੈ, ਆਤਮਕ ਮੌਤ ਲਿਆਉਣ ਵਾਲੀ ਹਉਮੈ-ਜ਼ਹਰ ਉਹ ਤਿਆਗ ਦੇਂਦਾ ਹੈ ।
He is rid of sin and corruption, and detached from Maya; he has renounced the poison of egotistical intellect.
ਦਰਸ ਪਿਆਸ ਆਸ ਏਕਹਿ ਕੀ ਟੇਕ ਹੀਐਂ ਪ੍ਰਿਅ ਪਾਗੀ ॥੧॥
ਉਸ ਨੂੰ ਸਿਰਫ਼ ਪਰਮਾਤਮਾ ਦੇ ਦਰਸਨ ਦੀ ਤਾਂਘ ਤੇ ਉਡੀਕ ਲੱਗੀ ਰਹਿੰਦੀ ਹੈ, ਉਹ ਮਨੁੱਖ ਆਪਣੇ ਹਿਰਦੇ ਵਿਚ ਪਿਆਰੇ ਪ੍ਰਭੂ ਦੇ ਚਰਨਾਂ ਦਾ ਆਸਰਾ ਬਣਾਈ ਰੱਖਦਾ ਹੈ ।੧।
He thirsts for the Blessed Vision of the Lord's Darshan, and he places his hopes in the One Lord alone. The Feet of his Beloved are the Support of his heart. ||1||
ਅਚਿੰਤ ਸੋਇ ਜਾਗਨੁ ਉਠਿ ਬੈਸਨੁ ਅਚਿੰਤ ਹਸਤ ਬੈਰਾਗੀ ॥
ਹੇ ਭਾਈ! (ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਰੱਖਣ ਵਾਲਾ ਮਨੁੱਖ) ਸੁੱਤ ਜਾਗਦਾ ਉੱਠਦਾ ਬੈਠਦਾ, ਹੱਸਦਾ, ਵੈਰਾਗ ਕਰਦਾ—ਹਰ ਵੇਲੇ ਹੀ ਚਿੰਤਾ ਤੋਂ ਰਹਿਤ ਰਹਿੰਦਾ ਹੈ ।
He sleeps, wakes, rises up and sits down without anxiety; he laughs and cries without anxiety.
ਕਹੁ ਨਾਨਕ ਜਿਨਿ ਜਗਤੁ ਠਗਾਨਾ ਸੁ ਮਾਇਆ ਹਰਿ ਜਨ ਠਾਗੀ ॥੨॥੪੪॥੬੭॥
ਹੇ ਨਾਨਕ! ਆਖ—ਜਿਸ ਮਾਇਆ ਨੇ ਸਾਰੇ ਜਗਤ ਨੂੰ ਭਰਮਾਇਆ ਹੈ, ਸੰਤ ਜਨਾਂ ਨੇ ਉਸ ਮਾਇਆ ਨੂੰ ਆਪਣੇ ਵੱਸ ਵਿਚ ਰੱਖਿਆ ਹੋਇਆ ਹੈ ।੨।੪੪।੬੭।
Says Nanak, she who has cheated the world - that Maya is cheated by the humble servant of the Lord. ||2||44||67||