ਸਾਰਗ ਮਹਲਾ ੫ ॥
Saarang, Fifth Mehl:
ਹਰਿ ਜਨ ਛੋਡਿਆ ਸਗਲਾ ਆਪੁ ॥
ਹੇ ਪ੍ਰਭੂ! (ਜਿਵੇਂ) ਤੇਰੇ ਭਗਤਾਂ ਨੇ ਆਪਾ-ਭਾਵ ਤਿਆਗਿਆ ਹੁੰਦਾ ਹੈ (ਤੇ, ਤੇਰੇ ਦਰ ਤੇ ਅਰਜ਼ੋਈ ਕਰਦੇ ਹਨ ਤਿਵੇਂ ਮੈਂ ਭੀ ਆਪਾ-ਭਾਵ ਛੱਡ ਕੇ ਬੇਨਤੀ ਕਰਦਾ ਹਾਂ—)
The Lord's humble servant has discarded all self-conceit.
ਜਿਉ ਜਾਨਹੁ ਤਿਉ ਰਖਹੁ ਗੁਸਾਈ ਪੇਖਿ ਜੀਵਾਂ ਪਰਤਾਪੁ ॥੧॥ ਰਹਾਉ ॥
ਹੇ ਜਗਤ ਦੇ ਖਸਮ! ਜਿਵੇਂ ਹੋ ਸਕੇ ਤਿਵੇਂ (ਇਸ ਮਾਇਆ ਦੇ ਹੱਥੋਂ) ਮੇਰੀ ਰੱਖਿਆ ਕਰ । ਤੇਰਾ ਪਰਤਾਪ ਵੇਖ ਕੇ ਮੈਂ ਆਤਮਕ ਜੀਵਨ ਹਾਸਲ ਕਰਦਾ ਰਹਾਂ ।੧।ਰਹਾਉ।
As You see fit, You save us, O Lord of the World. Beholding Your Glorious Grandeur, I live. ||1||Pause||
ਗੁਰ ਉਪਦੇਸਿ ਸਾਧ ਕੀ ਸੰਗਤਿ ਬਿਨਸਿਓ ਸਗਲ ਸੰਤਾਪੁ ॥
ਹੇ ਭਾਈ! ਗੁਰੂ ਦੇ ਉਪਦੇਸ਼ ਦੀ ਰਾਹੀਂ, ਸਾਧ ਸੰਗਤਿ ਦੀ ਬਰਕਤਿ ਨਾਲ (ਜਿਸ ਮਨੁੱਖ ਦੇ ਅੰਦਰੋਂ) ਸਾਰਾ ਦੁੱਖ-ਕਲੇਸ਼ ਨਾਸ ਹੋ ਜਾਂਦਾ ਹੈ,
Through the Guru's Instruction, and the Saadh Sangat, the Company of the Holy, all sorrow and suffering is taken away.
ਮਿਤ੍ਰ ਸਤ੍ਰ ਪੇਖਿ ਸਮਤੁ ਬੀਚਾਰਿਓ ਸਗਲ ਸੰਭਾਖਨ ਜਾਪੁ ॥੧॥
ਉਹ ਆਪਣੇ ਮਿੱਤਰਾਂ ਤੇ ਵੈਰੀਆਂ ਨੂੰ ਵੇਖ ਕੇ (ਸਭਨਾਂ ਵਿਚ ਪ੍ਰਭੂ ਦੀ ਹੀ ਜੋਤਿ) ਇਕ-ਸਮਾਨ ਸਮਝਦਾ ਹੈ, ਪਰਮਾਤਮਾ ਦੇ ਨਾਮ ਦਾ ਸਿਮਰਨ ਹੀ ਉਸ ਦਾ ਹਰ ਵੇਲੇ ਦਾ ਬੋਲ-ਚਾਲ ਹੈ ।੧।
I look upon friend and enemy alike; all that I speak is the Lord's meditation. ||1||
ਤਪਤਿ ਬੁਝੀ ਸੀਤਲ ਆਘਾਨੇ ਸੁਨਿ ਅਨਹਦ ਬਿਸਮ ਭਏ ਬਿਸਮਾਦ ॥
(ਜਿਨ੍ਹਾਂ ਮਨੁੱਖਾਂ ਦੇ) ਮਨ ਵਿਚ ਸਦਾ-ਥਿਰ ਪ੍ਰਭੂ ਆ ਵੱਸਦਾ ਹੈ, (ਉਹਨਾਂ ਦੇ ਅੰਦਰ ਦੀ) ਸੜਨ ਬੁੱਝ ਜਾਂਦੀ ਹੈ, (ਉਹਨਾਂ ਦਾ ਹਿਰਦਾ) ਸ਼ਾਂਤ ਹੋ ਜਾਂਦਾ ਹੈ, ਉਹ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ; ਇਕ-ਰਸ ਨਾਮ ਦੀ ਧੁਨਿ ਸੁਣ ਕੇ ਉਹ ਅਸਚਰਜ ਹੀ ਅਸਚਰਜ ਹੋਏ ਰਹਿੰਦੇ ਹਨ,
The fire within me is quenched; I am cool, calm and tranquil. Hearing the unstruck celestial melody, I am wonder-struck and amazed.
ਅਨਦੁ ਭਇਆ ਨਾਨਕ ਮਨਿ ਸਾਚਾ ਪੂਰਨ ਪੂਰੇ ਨਾਦ ॥੨॥੪੬॥੬੯॥
ਹੇ ਨਾਨਕ! ਉਹਨਾਂ ਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ (ਜਿਵੇਂ ਕਿ ਉਹਨਾਂ ਦੇ ਅੰਦਰ) ਪੂਰੇ ਤੌਰ ਤੇ ਸੰਖ ਆਦਿਕ ਨਾਦ ਵੱਜ ਰਹੇ ਹਨ ।੨।੪੬।੬੯।
I am in ecstasy, O Nanak, and my mind is filled with Truth, through the perfect perfection of the Sound-current of the Naad. ||2||46||69||