ਪਉੜੀ ॥
Pauree:
ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ ॥
ਜਿਨ੍ਹਾਂ ਜੀਵ-ਇਸਤ੍ਰੀਆਂ ਦਾ ਪ੍ਰਭੂ-ਪਤੀ ਨਾਲ ਪਿਆਰ ਹੈ, ਉਹ ਇਸ ਪਿਆਰ (-ਰੂਪ ਗਹਣੇ ਨਾਲ) ਸਜੀਆਂ ਹੋਈਆਂ ਹਨ,
The soul-bride loves her Husband Lord; she is embellished with His Love.
ਕਰਨਿ ਭਗਤਿ ਦਿਨੁ ਰਾਤਿ ਨ ਰਹਨੀ ਵਾਰੀਆ ॥
ਉਹ ਦਿਨ ਰਾਤ (ਪ੍ਰਭੂ-ਪਤੀ ਦੀ) ਭਗਤੀ ਕਰਦੀਆਂ ਹਨ, ਵਰਜੀਆਂ (ਭੀ ਭਗਤੀ ਤੋਂ) ਹਟਦੀਆਂ ਨਹੀਂ ਹਨ,
She worships Him day and night; she cannot be restrained from doing so.
ਮਹਲਾ ਮੰਝਿ ਨਿਵਾਸੁ ਸਬਦਿ ਸਵਾਰੀਆ ॥
ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸੁਧਰੀਆਂ ਹੋਈਆਂ ਉਹ (ਮਾਨੋ) ਮਹਲਾਂ ਵਿਚ ਵੱਸਦੀਆਂ ਹਨ,
In the Mansion of the Lord's Presence, she has made her home; she is adorned with the Word of His Shabad.
ਸਚੁ ਕਹਨਿ ਅਰਦਾਸਿ ਸੇ ਵੇਚਾਰੀਆ ॥
ਉਹ ਵਿਚਾਰਵਾਨ (ਹੋ ਜਾਣ ਦੇ ਕਾਰਨ) ਸਦਾ-ਥਿਰ ਰਹਿਣ ਵਾਲੀ ਅਰਦਾਸ ਕਰਦੀਆਂ ਹਨ (ਭਾਵ, ਦੁਨੀਆ ਦੇ ਨਾਸਵੰਤ ਪਦਾਰਥ ਨਹੀਂ ਮੰਗਦੀਆਂ, ਸਦਾ-ਕਾਇਮ ਰਹਿਣ ਵਾਲਾ ‘ਪਿਆਰ’ ਹੀ ਮੰਗਦੀਆਂ ਹਨ),
She is humble, and she offers her true and sincere prayer.
ਸੋਹਨਿ ਖਸਮੈ ਪਾਸਿ ਹੁਕਮਿ ਸਿਧਾਰੀਆ ॥
(ਪਤੀ-ਪ੍ਰਭੂ ਦੇ) ਹੁਕਮ ਅਨੁਸਾਰ (ਪਤੀ-ਪ੍ਰਭੂ ਤਕ) ਅੱਪੜੀਆਂ ਹੋਈਆਂ ਉਹ ਖਸਮ-ਪ੍ਰਭੂ ਦੇ ਕੋਲ (ਬੈਠੀਆਂ) ਸੋਭਦੀਆਂ ਹਨ,
She is beautiful in the Company of her Lord and Master; she walks in the Way of His Will.
ਸਖੀ ਕਹਨਿ ਅਰਦਾਸਿ ਮਨਹੁ ਪਿਆਰੀਆ ॥
ਪ੍ਰਭੂ ਨੂੰ ਦਿਲੋਂ ਪਿਆਰ ਕਰਦੀਆਂ ਹਨ ਤੇ ਸਖੀ-ਭਾਵਨਾਂ ਨਾਲ ਉਸ ਅੱਗੇ ਅਰਦਾਸ ਕਰਦੀਆਂ ਹਨ ।
With her dear friends, she offers her heart-felt prayers to her Beloved.
ਬਿਨੁ ਨਾਵੈ ਧ੍ਰਿਗੁ ਵਾਸੁ ਫਿਟੁ ਸੁ ਜੀਵਿਆ ॥
(ਪਰ) ਉਹ ਜੀਊਣ ਫਿਟਕਾਰ-ਜੋਗ ਹੈ, ਉਸ ਵਸੇਬੇ ਨੂੰ ਲਾਹਨਤ ਹੈ ਜੋ ਨਾਮ ਤੋਂ ਸੱਖਣਾ ਹੈ ।
Cursed is that home, and shameful is that life, which is without the Name of the Lord.
ਸਬਦਿ ਸਵਾਰੀਆਸੁ ਅੰਮ੍ਰਿਤੁ ਪੀਵਿਆ ॥੨੨॥
ਜਿਸ ਜੀਵ-ਇਸਤ੍ਰੀ ਨੂੰ (ਅਕਾਲ ਪੁਰਖ) ਨੇ ਗੁਰ-ਸ਼ਬਦ ਦੀ ਰਾਹੀਂ ਸੁਧਾਰਿਆ ਹੈ ਉਸ ਨੇ (ਨਾਮ-) ਅੰਮ੍ਰਿਤ ਪੀਤਾ ਹੈ ।੨੨।
But she who is adorned with the Word of His Shabad, drinks in the Amrit of His Nectar. ||22||