ਸਾਰਗ ਮਹਲਾ ੫ ॥
Saarang, Fifth Mehl;
ਜਿਹਵੇ ਅੰਮ੍ਰਿਤ ਗੁਣ ਹਰਿ ਗਾਉ ॥
ਹੇ (ਮੇਰੀ) ਜੀਭ! ਪਰਮਾਤਮਾ ਦੇ ਆਤਮਕ ਜੀਵਨ ਦੇਣ ਵਾਲੇ ਗੁਣ ਗਾਇਆ ਕਰ ।
O my tongue, sing the Ambrosial Praises of the Lord.
ਹਰਿ ਹਰਿ ਬੋਲਿ ਕਥਾ ਸੁਨਿ ਹਰਿ ਕੀ ਉਚਰਹੁ ਪ੍ਰਭ ਕੋ ਨਾਉ ॥੧॥ ਰਹਾਉ ॥
ਹੇ ਭਾਈ! ਪਰਮਾਤਮਾ ਦਾ ਨਾਮ ਉਚਾਰਿਆ ਕਰ, ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਿਆ ਕਰ, ਪ੍ਰਭੂ ਦਾ ਨਾਮ ਉਚਾਰਿਆ ਕਰ ।੧।ਰਹਾਉ।
Chant the Name of the Lord, Har, Har, listen to the Lord's Sermon, and chant God's Name. ||1||Pause||
ਰਾਮ ਨਾਮੁ ਰਤਨ ਧਨੁ ਸੰਚਹੁ ਮਨਿ ਤਨਿ ਲਾਵਹੁ ਭਾਉ ॥
ਹੇ ਭਾਈ! ਪਰਮਾਤਮਾ ਦਾ ਨਾਮ ਹੀ ਕੀਮਤੀ ਧਨ ਹੈ, ਇਹ ਧਨ ਇਕੱਠਾ ਕਰਿਆ ਕਰ । ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਪ੍ਰਭੂ ਦਾ ਪਿਆਰ ਬਣਾਇਆ ਕਰ ।
So gather in the jewel, the wealth of the Lord's Name; love God with your mind and body.
ਆਨ ਬਿਭੂਤ ਮਿਥਿਆ ਕਰਿ ਮਾਨਹੁ ਸਾਚਾ ਇਹੈ ਸੁਆਉ ॥੧॥
ਹੇ ਭਾਈ! (ਨਾਮ ਤੋਂ ਬਿਨਾ) ਹੋਰ ਹੋਰ ਧਨ-ਪਦਾਰਥ ਨੂੰ ਨਾਸਵੰਤ ਸਮਝ । (ਪਰਮਾਤਮਾ ਦਾ ਨਾਮ ਹੀ) ਸਦਾ ਕਾਇਮ ਰਹਿਣ ਵਾਲਾ ਜੀਵਨ-ਮਨੋਰਥ ਹੈ ।੧।
You must realize that all other wealth is false; this alone is the true purpose of life. ||1||
ਜੀਅ ਪ੍ਰਾਨ ਮੁਕਤਿ ਕੋ ਦਾਤਾ ਏਕਸ ਸਿਉ ਲਿਵ ਲਾਉ ॥
ਹੇ ਭਾਈ! ਸਿਰਫ਼ ਪਰਮਾਤਮਾ (ਦੇ ਨਾਮ) ਨਾਲ ਲਗਨ ਪੈਦਾ ਕਰ, ਪਰਮਾਤਮਾ ਹੀ ਜਿੰਦ ਦੇਣ ਵਾਲਾ ਹੈ, ਪ੍ਰਾਣ ਦੇਣ ਵਾਲਾ ਹੈ, ਮੁਕਤੀ (ਉੱਚੀ ਆਤਮਕ ਦਸ਼ਾ) ਦੇਣ ਵਾਲਾ ਹੈ ।
He is the Giver of the soul, the breath of life and liberation; lovingly tune in to the One and Only Lord.
ਕਹੁ ਨਾਨਕ ਤਾ ਕੀ ਸਰਣਾਈ ਦੇਤ ਸਗਲ ਅਪਿਆਉ ॥੨॥੫੩॥੭੬॥
ਹੇ ਨਾਨਕ! ਆਖ—(ਹੇ ਭਾਈ!) ਉਸ ਪਰਮਾਤਮਾ ਦੀ ਸਰਨ ਪਿਆ ਰਹੁ ਜੋ ਸਾਰੇ ਖਾਣ ਪੀਣ ਦੇ ਪਦਾਰਥ ਦੇਂਦਾ ਹੈ ।੨।੫੩।੭੬।
Says Nanak, I have entered His Sanctuary; He gives sustenance to all. ||2||53||76||