ਸਾਰਗ ਮਹਲਾ ੫ ॥
Saarang, Fifth Mehl:
ਫੀਕੇ ਹਰਿ ਕੇ ਨਾਮ ਬਿਨੁ ਸਾਦ ॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਕ ਪਦਾਰਥਾਂ ਦੇ) ਸੁਆਦ ਫਿੱਕੇ ਹਨ ।
Without the Lord's Name, flavors are tasteless and insipid.
ਅੰਮ੍ਰਿਤ ਰਸੁ ਕੀਰਤਨੁ ਹਰਿ ਗਾਈਐ ਅਹਿਨਿਸਿ ਪੂਰਨ ਨਾਦ ॥੧॥ ਰਹਾਉ ॥
ਹੇ ਭਾਈ! ਪ੍ਰਭੂ ਦਾ ਕੀਰਤਨ ਹੀ ਆਤਮਕ ਜੀਵਨ ਦੇਣ ਵਾਲਾ ਰਸ ਹੈ, ਹਰੀ ਦਾ ਕੀਰਤਨ ਹੀ ਗਾਣਾ ਚਾਹੀਦਾ ਹੈ (ਜਿਹੜਾ ਮਨੁੱਖ ਗਾਂਦਾ ਹੈ, ਉਸ ਦੇ ਅੰਦਰ) ਦਿਨ ਰਾਤ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ ।੧।ਰਹਾਉ।
Sing the Sweet Ambrosial Praises of the Lord's Kirtan; day and night, the Sound-current of the Naad will resonate and resound. ||1||Pause||
ਸਿਮਰਤ ਸਾਂਤਿ ਮਹਾ ਸੁਖੁ ਪਾਈਐ ਮਿਟਿ ਜਾਹਿ ਸਗਲ ਬਿਖਾਦ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਆਤਮਕ ਸ਼ਾਂਤੀ ਮਿਲਦੀ ਹੈ ਬੜਾ ਸੁਖ ਪ੍ਰਾਪਤ ਕਰੀਦਾ ਹੈ, (ਅੰਦਰੋਂ) ਸਾਰੇ ਦੁੱਖ-ਕਲੇਸ਼ ਮਿਟ ਜਾਂਦੇ ਹਨ ।
Meditating in remembrance on the Lord, total peace and bliss are obtained, and all sorrows are taken away.
ਹਰਿ ਹਰਿ ਲਾਭੁ ਸਾਧਸੰਗਿ ਪਾਈਐ ਘਰਿ ਲੈ ਆਵਹੁ ਲਾਦਿ ॥੧॥
ਪਰ ਪਰਮਾਤਮਾ ਦਾ ਨਾਮ ਸਿਮਰਨ ਦਾ ਇਹ ਲਾਭ ਸਾਧ ਸੰਗਤਿ ਵਿਚ ਹੀ ਮਿਲਦਾ ਹੈ । (ਜਿਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲ ਬੈਠਦੇ ਹਨ ਉਹ) ਆਪਣੇ ਹਿਰਦੇ-ਘਰ ਵਿਚ ਇਹ ਖੱਟੀ ਲੱਦ ਕੇ ਲੈ ਆਉਂਦੇ ਹਨ ।੧।
The profit of the Lord, Har, Har, is found in the Saadh Sangat, the Company of the Holy; so load it and bring it on home. ||1||
ਸਭ ਤੇ ਊਚ ਊਚ ਤੇ ਊਚੋ ਅੰਤੁ ਨਹੀ ਮਰਜਾਦ ॥
(ਹੇ ਭਾਈ!) ਪਰਮਾਤਮਾ ਸਭਨਾਂ ਨਾਲੋਂ ਉੱਚਾ ਹੈ, ਉੱਚਿਆਂ ਤੋਂ ਉੱਚਾ ਹੈ, ਉਸ ਦੇ ਹੱਦ-ਬੰਨੇ ਦਾ ਅੰਤ ਨਹੀਂ ਪਾਇਆ ਜਾ ਸਕਦਾ ।
He is the Highest of all, the Highest of the high; His celestial ecomony has no limit.
ਬਰਨਿ ਨ ਸਾਕਉ ਨਾਨਕ ਮਹਿਮਾ ਪੇਖਿ ਰਹੇ ਬਿਸਮਾਦ ॥੨॥੫੫॥੭੮॥
ਹੇ ਨਾਨਕ! (ਆਖ—ਹੇ ਭਾਈ!) ਮੈਂ ਉਸ ਦੀ ਵਡਿਆਈ ਬਿਆਨ ਨਹੀਂ ਕਰ ਸਕਦਾ, ਵੇਖ ਕੇ ਹੀ ਹੈਰਾਨ ਰਹਿ ਜਾਈਦਾ ਹੈ ।੨।੫੫।੭੮।
Nanak cannot even express His Glorious Grandeur; gazing upon Him, he is wonder-struck. ||2||55||78||